
ਬਾਲੀਵੁੱਡ ਅਦਾਕਾਰ ਸੋਨੂੰ ਸੂਦ (Sonu Sood ) ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਤਸਵੀਰਾਂ (Sonu Sood Pics) ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਪੰਜਾਬ ਦੇ ਕਿਸੇ ਪਿੰਡ ‘ਚ ਨਜ਼ਰ ਆ ਰਹੇ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮੇਰੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ’। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਦੋਸਤਾਂ ਤੋਂ ਸ਼ਰਤ ਜਿੱਤਣ ਲਈ ਸ਼ਿਲਪਾ ਸ਼ੈੱਟੀ ਨਾਲ ਮੁੰਡੇ ਨੇ ਬਣਾਇਆ ਸੀ ਰਿਸ਼ਤਾ, ਖੁਦ ਕੀਤਾ ਕਿੱਸੇ ਦਾ ਖੁਲਾਸਾ
ਇਸ ਦੇ ਨਾਲ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਵੀ ਕੀਤੇ ਜਾ ਰਹੇ ਹਨ । ਇੱਕ ਸ਼ਖਸ ਨੇ ਕਮੈਂਟ ਕੀਤਾ ਕਿ ਭਾਜੀ ਇਹ ਮਿੱਟੀ ਦੀ ਨਹੀਂ ਗੋਹੇ ਦੀ ਖੁਸ਼ਬੂ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨੂੰ ਸੂਦ ਗੁਹਾਰੇ ਦੇ ਕੋਲ ਨਜ਼ਰ ਆ ਰਹੇ ਹਨ । ਸੋਨੂੰ ਦੀਆਂ ਇਹ ਤਸਵੀਰਾਂ ਕਿਸੇ ਪਿੰਡ ਦੀਆਂ ਲੱਗ ਰਹੀਆਂ ਹਨ ।

ਸੋਨੂੰ ਸੂਦ ਨੇ ਲਾਕਡਾਊਨ ਦੌਰਾਨ ਲੋਕਾਂ ਦੀ ਦਿਲ ਖੋਲ੍ਹ ਕੇ ਸੇਵਾ ਕੀਤੀ ਸੀ ਅਤੇ ਹੁਣ ਵੀ ਉਹ ਲਗਾਤਾਰ ਲੋਕਾਂ ਦੀ ਸੇਵਾ ‘ਚ ਜੁਟੇ ਹੋਏ ਹਨ ।ਜਿਸ ਤੋਂ ਬਾਅਦ ਲੋਕਾਂ ਦੀ ਨਜ਼ਰ ‘ਚ ਉਹ ਕਿਸੇ ਮਸੀਹਾ ਤੋਂ ਘੱਟ ਨਹੀਂ ਹੈ । ਸੋਨੂੰ ਸੂਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ‘ਸਿੰਘ ਇਜ਼ ਕਿੰਗ’ ਮੁੱਖ ਤੌਰ ‘ਤੇ ਸ਼ਾਮਿਲ ਹੈ । ਇਸ ਤੋਂ ਇਲਾਵਾ ਉਹ ਸਾਊਥ ਦੀਆਂ ਕਈ ਫ਼ਿਲਮਾਂ ‘ਚ ਵੀ ਦਿਖਾਈ ਦੇ ਚੁੱਕੇ ਹਨ । ਸੋਨੂੰ ਸੂਦ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਉਂਦੇ ਹਨ । ਬੇਸ਼ੱਕ ਲਾਕਡਾਊਨ ਖਤਮ ਹੋ ਚੁੱਕਿਆ ਹੈ । ਪਰ ਸੋਨੂੰ ਹਾਲੇ ਵੀ ਲੋਕਾਂ ਦੀ ਮਦਦ ਕਰ ਰਹੇ ਹਨ ।
View this post on Instagram