ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਤੋਂ ਜਪਜੀ ਖਹਿਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Written by  Shaminder   |  January 12th 2021 06:01 PM  |  Updated: January 12th 2021 06:01 PM

ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਤੋਂ ਜਪਜੀ ਖਹਿਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਖੇਤੀ ਕਾਨੂੰਨਾਂ ਨੁੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 40 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਇਸ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਕੋਈ ਵਿਚਾਰ ਨਹੀਂ ਕੀਤਾ ਗਿਆ ।

farmer

ਕਿਸਾਨਾਂ ਦੇ ਅੰਦੋਲਨ ਨੂੰ ਪੂਰੇ ਦੇਸ਼ ਦਾ ਸਾਥ ਮਿਲ ਰਿਹਾ ਹੈ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਕਿਸਾਨਾਂ ਦੇ ਨਾਲ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਨਾਲ ਕਲਾਕਾਰ ਵੀ ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ ਆਵਾਜ਼ ਬੁਲੰਦ ਕਰ ਰਹੇ ਹਨ।

ਹੋਰ ਪੜ੍ਹੋ : ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦੇ ਸਮਰਥਨ ‘ਚ ਉੱਤਰੇ ਫ਼ਿਲਮਕਾਰ ਰਾਜੀਵ ਨੇ ਅਵਾਰਡ ਵਾਪਸੀ ਦਾ ਕੀਤਾ ਐਲਾਨ

japji

ਅਦਾਕਾਰਾ ਜਪਜੀ ਖਹਿਰਾ ਵੀ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਨਾਲ ਧਰਨੇ ਪ੍ਰਦਰਸ਼ਨ ‘ਤੇ ਹਨ । ਉਹ ਕਿਸਾਨ ਧਰਨੇ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਨਿਹੰਗ ਸਿੰਘਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।

japji

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਲੜਨੀ ਹੀ ਪੈਣੀ ਜਦੋਂ ਸਿਰਾਂ ਉੱਤੇ ਆਈ ਏ ਹੱਕਾਂ ਦੀ ਹੀ ਨਹੀਂ, ਇਹ ਤੇ ਹੋਂਦ ਦੀ ਲੜਾਈ ਏ’।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network