ਕੌਰ ਬੀ ਨੇ ਆਪਣੀ ਨਵ-ਵਿਆਹੀ ਭੈਣ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਦਿੱਤੀਆਂ ਸ਼ੁਭ ਕਾਮਨਾਵਾਂ

written by Shaminder | March 09, 2021

ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ।ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਆਪਣੀ ਨਵ-ਵਿਆਹੁਤਾ ਭੈਣ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ਦਾ ਕਿ ਬੀਤੇ ਦਿਨੀਂ ਵਿਆਹ ਹੋਇਆ ਹੈ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਵਾਹਿਗੁਰੂ ਜੀ ਹਰ ਖੁਸ਼ੀ ਦਿਓ ਮੇਰੀ ਭੈਣ ਨੂੰ, ਕਿਊਟ ਜੋੜੀ’ ।

kaur b Image From Kaur B’s Instagram

ਹੋਰ ਪੜ੍ਹੋ : ਕੌਮਾਂਤਰੀ ਮਹਿਲਾ ਦਿਹਾੜੇ ‘ਤੇ ਗੁਰਲੇਜ ਅਖਤਰ ਨੇ ਖ਼ਾਸ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ

kaur b Image From Kaur B’s Instagram

ਦੱਸ ਦਈਏ ਕਿ ਬੀਤੇ ਦਿਨੀਂ ਹੀ ਉਨ੍ਹਾਂ ਦੀ ਭੈਣ ਦਾ ਵਿਆਹ ਹੋਇਆ ਹੈ । ਇਨ੍ਹਾਂ ਤਸਵੀਰਾਂ ਨੂੰ ਕੌਰ ਬੀ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਕਮੈਂਟਸ ਕਰਕੇ ਇਸ ਨਵੀਂ ਜੋੜੀ ਨੂੰ ਵਧਾਈਆਂ ਦੇ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੌਰ ਬੀ ਨੇ ਆਪਣੀ ਭੈਣ ਦੇ ਵਿਆਹ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।

kaur b With sister Image From Kaur B’s Instagram

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਫ਼ਿਲਮ ਇੰਡਸਟਰੀ ਨੂੰ ਦਿੱਤੇ ਹਨ ਅਤੇ ਦਿੰਦੇ ਆ ਰਹੇ ਹਨ ।

 

View this post on Instagram

 

A post shared by KaurB🔥 (@kaurbmusic)

ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਵੇ ਜੱਟਾ’ ਆਇਆ ਸੀ । ਜਿਸ ਨੂੰ ਕਿ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਜਲਦ ਹੀ ਕੌਰ ਬੀ ਹੋਰ ਵੀ ਕਈ ਗੀਤ ਲੈ ਕੇ ਆ ਰਹੇ ਹਨ ।0 Comments
0

You may also like