Trending:
ਗਾਇਕਾ ਪਰਵੀਨ ਭਾਰਟਾ ਨੇ ਸ਼ੇਅਰ ਕੀਤੀਆਂ ਪਰਿਵਾਰ ਦੇ ਨਾਲ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਪਰਵੀਨ ਭਾਰਟਾ (Parveen Bharta) ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ । ਉਨ੍ਹਾਂ ਨੇ ਅਨੇਕਾਂ ਹੀ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਪਰਵੀਨ ਭਾਰਟਾ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਪਰਵੀਨ ਭਾਰਟਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।
image From FB
ਹੋਰ ਪੜ੍ਹੋ : ਸਭ ਤੋਂ ਵੱਡੀ ਸਿਆਸੀ ਪਾਰਟੀ ਕਹਾਉਣ ਵਾਲੀ ਭਾਜਪਾ ਦੀ ਕਿਸਾਨਾਂ ਨੇ ਕੱਢੀ ਫੂਕ, ਭਾਜਪਾ ਦੇ ਉਮੀਦਵਾਰ ਨੂੰ ਪਈ ਸਿਰਫ਼ ਇੱਕ ਵੋਟ
ਪਰਵੀਨ ਭਾਰਟਾ ਇੱਕ ਅਜਿਹੀ ਗਾਇਕਾ ਹਨ ਜਿਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਲੰਬਾ ਸਮਾਂ ਸੰਘਰਸ਼ ਕੀਤਾ ਇੰਡਸਟਰੀ 'ਚ ਆਪਣੀ ਇਸ ਜਗ੍ਹਾ ਨੂੰ ਬਨਾਉਣ ਲਈ ।ਉਨ੍ਹਾਂ ਦਾ ਨਿੱਕਾ ਨਾਂਅ ਸੋਨਾ ਭਾਰਟਾ ਹੈ ਉਨ੍ਹਾਂ ਦਾ ਜਨਮ ਨਵਾਂਸ਼ਹਿਰ ਦੇ ਪਿੰਡ ਭਾਰਟਾ 'ਚ ਪਿਤਾ ਕਮਲਜੀਤ ਸਿੰਘ ਦੇ ਘਰ ਅਤੇ ਮਾਤਾ ਜਸਵਿੰਦਰ ਕੌਰ ਦੀ ਕੁੱਖੋਂ ਹੋਇਆ।
image From FB
ਉਨ੍ਹਾਂ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਪਿੰਡ ਦੇ ਸਕੂਲ ਤੋਂ ਹੀ ਪੂਰੀ ਕੀਤੀ।ਉਨ੍ਹਾਂ ਦੇ ਪਿਤਾ ਜੀ ਨੂੰ ਗਾਉਣ ਦਾ ਬਹੁਤ ਸ਼ੌਂਕ ਸੀ ਅਤੇ ਉਨ੍ਹਾਂ ਦੇ ਸ਼ੌਂਕ ਨੂੰ ਵੇਖ ਕੇ ਹੀ ਉਨ੍ਹਾਂ ਨੂੰ ਵੀ ਗਾਉਣ ਦਾ ਸ਼ੌਂਕ ਜਾਗਿਆ ।ਉਨ੍ਹਾਂ ਨੇ ਅੱਠ ਸਾਲ ਦੀ ਉਮਰ 'ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਪਿਤਾ ਦਾ ਸ਼ੁਰੂ ਤੋਂ ਹੀ ਸਹਿਯੋਗ ਰਿਹਾ ।