
Kiara Advani in bridal look: ਬਾਲੀਵੁੱਡ ਦੀ ਸਭ ਤੋਂ ਪਿਆਰੀ ਜੋੜੀਆਂ 'ਚੋਂ ਇੱਕ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹਨ। ਕਿਹਾ ਜਾ ਰਿਹਾ ਹੈ ਕਿ ਬੀ-ਟਾਊਨ ਦੀ ਇਹ ਜੋੜੀ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਹੁਣ ਵਿਆਹ ਦੀਆਂ ਖਬਰਾਂ ਵਿਚਾਲੇ ਕਿਆਰਾ ਅਡਵਾਨੀ ਦਾ ਬ੍ਰਾਈਡਲ ਲੁੱਕ ਕਾਫੀ ਵਾਇਰਲ ਹੋ ਰਿਹਾ ਹੈ।

ਦੱਸ ਦਈਏ ਬੀਤੇ ਕਈ ਦਿਨਾਂ ਤੋਂ ਇਸ ਜੋੜੀ ਦੇ ਵਿਆਹ ਨੂੰ ਲੈ ਕੇ ਚਰਚਾ ਤੇਜ਼ ਹੈ। ਮੀਡੀਆ ਰਿਪੋਰਟਸ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਸਿਥਾਰਥ ਮਲੋਹਤਰਾ ਤੇ ਕਿਆਰਾ ਅਡਵਾਨੀ ਇਸੇ ਸਾਲ ਫਰਵਰੀ ਮਹੀਨੇ 'ਚ ਵਿਆਹ ਕਰਵਾਉਂਣ ਵਾਲੇ ਹਨ।
ਹਲਾਂਕਿ ਦੋਹਾਂ ਸੈਲਬਸ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅਜੇ ਤੱਕ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਬੇਸ਼ੱਕ ਦੋਹਾਂ ਕਰ ਦੇ ਪਰਿਵਾਰ ਇਸ ਬਾਰੇ ਕੁਝ ਨਹੀਂ ਕਹਿ ਰਹੇ ਹਨ ਪਰ ਵਿਆਹ ਦੀਆਂ ਤਿਆਰੀਆਂ ਜਾਰੀ ਹਨ।

ਇਸ ਦੌਰਾਨ ਕਿਆਰਾ ਅਤੇ ਸਿਧਾਰਥ ਨੂੰ ਕਈ ਵਾਰ ਮਨੀਸ਼ ਮਲਹੋਤਰਾ ਦੇ ਘਰ ਜਾਂਦੇ ਵੀ ਦੇਖਿਆ ਗਿਆ ਹੈ। ਕੁੱਲ ਮਿਲਾ ਕੇ ਚਰਚਾਵਾਂ ਦਾ ਬਾਜ਼ਾਰ ਕਾਫੀ ਗਰਮ ਹੈ। ਇਸ ਸਭ ਦੇ ਵਿਚਕਾਰ ਕਿਆਰਾ ਅਡਵਾਨੀ ਦੇ ਬ੍ਰਾਈਡਲ ਲੁੱਕ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।
ਦਰਅਸਲ, ਆਪਣੇ ਵਿਆਹ ਦੀਆਂ ਚਰਚਾਵਾਂ ਵਿਚਾਲੇ ਕਿਆਰਾ ਅਡਵਾਨੀ ਇੱਕ ਬ੍ਰਾਈਡਲਵੇਅਰ ਐਡ ਲਈ ਦੁਲਹਨ ਬਣ ਗਈ ਹੈ। ਇਸ ਨਾਲ ਸਬੰਧਿਤ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਹੋਰ ਪੜ੍ਹੋ: ਕੀ ਅਨੁਸ਼ਕਾ ਰੰਜਨ ਜਲਦ ਹੀ ਬਨਣ ਵਾਲੀ ਹੈ ਮਾਂ? ਅਦਾਕਾਰਾ ਨੇ ਤਸਵੀਰ ਸ਼ੇਅਰ ਕਰ ਦੱਸੀ ਸੱਚਾਈ
ਵਾਇਰਲ ਵੀਡੀਓ 'ਚ ਤੁਸੀਂ ਕਿਆਰਾ ਨੂੰ ਕੰਪਲੀਟ ਬ੍ਰਾਈਡਲ ਲੁੱਕ 'ਚ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰਦਾ ਨਹੀਂ ਥੱਕ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰਸ ਦਾ ਕਹਿਣਾ ਹੈ ਕਿ ਜਦੋਂ ਕਿਆਰਾ ਕਿਸੇ ਐਡ ਲਈ ਇੰਨੀ ਖੂਬਸੂਰਤ ਲੱਗ ਰਹੀ ਹੈ ਤਾਂ ਉਸ ਦੇ ਵਿਆਹ 'ਚ ਅਦਾਕਾਰਾ ਦਾ ਅੰਦਾਜ਼ ਦੇਖਣ ਯੋਗ ਹੋਵੇਗਾ। ਇਸ ਦੇ ਨਾਲ ਹੀ ਪ੍ਰਸ਼ੰਸਕ ਇੱਕ ਵਾਰ ਫਿਰ ਇਸ ਸਟਾਰ ਜੋੜੇ ਦੇ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੋ ਗਏ ਹਨ।
View this post on Instagram