ਨੀਰੂ ਬਾਜਵਾ ਦੀ ਟਵਿਨਸ ਧੀਆਂ ਦੇ ਨਾਲ ਤਸਵੀਰ ਹੋਈ ਵਾਇਰਲ
ਨੀਰੂ ਬਾਜਵਾ ਦੀ ਆਪਣੀਆਂ ਧੀਆਂ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਉਨ੍ਹਾਂ ਦੀਆਂ ਦੋਵੇਂ ਧੀਆਂ ਨਜ਼ਰ ਆ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀਆਂ ਦੋਵੇਂ ਬੱਚੀਆਂ ਕਾਫੀ ਕਿਊਟ ਵਿਖਾਈ ਦੇ ਰਹੀਆਂ ਹਨ ।
ਨੀਰੂ ਬਾਜਵਾ ਨੇ ਕੁਝ ਮਹੀਨੇ ਪਹਿਲਾਂ ਹੀ ਟਵਿਨਸ ਬੱਚੀਆਂ ਨੂੰ ਜਨਮ ਦਿੱਤਾ ਸੀ । ਇਸ ਤੋਂ ਪਹਿਲਾਂ ਉਨ੍ਹਾਂ ਦੀ ਇੱਕ ਹੋਰ ਵੀ ਧੀ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ।
ਹੋਰ ਪੜ੍ਹੋ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਈ ਨੀਰੂ ਬਾਜਵਾ, ਸਰਬੱਤ ਦੀ ਭਲਾਈ ਲਈ ਕੀਤੀ ਅਰਦਾਸ
ਇਸ ਤੋਂ ਇਲਾਵਾ ਉਹ ਗੀਤਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੇ ਆਪਣੀ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਤੋਂ ਕੀਤੀ ਸੀ ।
ਪਰ ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ । ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।
View this post on Instagram