ਨੀਰੂ ਬਾਜਵਾ ਨੇ ‘ਡਾਟਰਸ ਡੇ’ ‘ਤੇ ਸਾਂਝੀ ਕੀਤੀ ਤਸਵੀਰ, ਧੀਆਂ ਲਈ ਲਿਖਿਆ ਖ਼ਾਸ ਸੁਨੇਹਾ

Written by  Shaminder   |  September 27th 2021 11:27 AM  |  Updated: September 27th 2021 11:27 AM

ਨੀਰੂ ਬਾਜਵਾ ਨੇ ‘ਡਾਟਰਸ ਡੇ’ ‘ਤੇ ਸਾਂਝੀ ਕੀਤੀ ਤਸਵੀਰ, ਧੀਆਂ ਲਈ ਲਿਖਿਆ ਖ਼ਾਸ ਸੁਨੇਹਾ

ਨੀਰੂ ਬਾਜਵਾ  (Neeru Bajwa ) ਨੇ ਬੀਤੇ ਦਿਨ ਡਾਟਰਸ ਡੇ (Daughter's Day ) ਦੇ ਮੌਕੇ ‘ਤੇ ਆਪਣੀਆਂ ਬੇਟੀਆਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਆਦਾਕਾਰਾ ਨੇ ਆਪਣੀਆਂ ਬੇਟੀਆਂ ਦੇ ਲਈ ਪਿਆਰ ਨੂੰ ਦਰਸਾਉਂਦਾ ਮੈਸੇਜ ਵੀ ਲਿਖਿਆ ਹੈ । ਇਸ ਤਸਵੀਰ ‘ਚ ਨੀਰੂ ਬਾਜਵਾ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਨੀਰੂ ਬਾਜਵਾ ਦੀਆਂ ਤਿੰਨ ਧੀਆਂ ਹਨ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

Neeru Bajwa

ਹੋਰ ਪੜ੍ਹੋ : ਤਸਵੀਰ ਵਿੱਚ ਦਿਖਾਈ ਦੇਣ ਵਾਲੀ ਇਹ ਬੱਚੀ ਹੈ ਅੱਜ ਦੀ ਮਸ਼ਹੂਰ ਪੰਜਾਬੀ ਅਦਾਕਾਰਾ, ਦੱਸੋ ਭਲਾ ਹੈ ਕੌਣ

ਉਹ ਜਲਦ ਹੀ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਉਣਗੇ ।ਇਸ ਫ਼ਿਲਮ ‘ਚ ਉਸ ਦੇ ਨਾਲ ਸਤਿੰਦਰ ਸਰਤਾਜ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਵੀ ਦਿਖਾਈ ਦੇਵੇਗੀ । ਨੀਰੂ ਬਾਜਵਾ ਨੇ ਇਸ ਤੋਂ ਪਹਿਲਾਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।

 neeru bajwa

ਜਿਸ ‘ਚ ਉਸ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਹੈ । ਨੀਰੂ ਬਾਜਵਾ ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਦੇ ਨਾਲ ‘ਜੱਟ ਐਂਡ ਜੂਲੀਅਟ’, ਛੜਾ ਸਣੇ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਜਾਂ ਫਿਰ ਰੋਮਾਂਟਿਕ ਹੋਣ । ਹਰ ਕਿਰਦਾਰ ਨੂੰ ਉਸ ਨੇ ਬਾਖੂਬੀ ਨਿਭਾਇਆ ਹੈ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network