ਨਿਮਰਤ ਖਹਿਰਾ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਸਾਂਝੀ ਕੀਤੀ ਤਸਵੀਰ, ਘਰ ਆਉਣ ‘ਤੇ ਕੀਤਾ ਧੰਨਵਾਦ

written by Shaminder | September 10, 2021

ਨਿਮਰਤ ਖਹਿਰਾ  (Nimrat Khaira ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ ਪੰਥ ਦੇ ਸ਼੍ਰੋਮਣੀ ਕੀਰਤਨੀਏ ਭਾਈ ਹਰਜਿੰਦਰ ਸਿੰਘ (Bhai Harjinder Singh Ji) ਜੀ ਦਾ ਅੱਜ ਘਰ ਆਓੁਣ ਤੇ ਬਹੁਤ ਬਹੁਤ ਧੰਨਵਾਦ , ਬਚਪਨ ਤੋਂ ਭਾਈ ਸਾਹਿਬ ਨੂੰ ਬਹੁਤ ਸੁਣਿਆ ਅੱਜ ਮਿਲ ਕੇ ਦਿਲ ਨੂੰ ਬਹੁਤ ਸਕੂਨ ਮਿਲਿਆ  ।

Nimrat -min (1) Image From Instagram

ਹੋਰ ਪੜ੍ਹੋ : 17 ਸਤੰਬਰ ਨੂੰ ਪੀਟੀਸੀ ਪੰਜਾਬੀ ‘ਤੇ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਭਟਕਣ’

ਇਸ ਤਸਵੀਰ ਨੂੰ ਨਿਮਰਤ ਖਹਿਰਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਨਿਮਰਤ ਖਹਿਰਾ ਨੇ ਭਾਈ ਹਰਜਿੰਦਰ ਸਿੰਘ ਜੀ ਦਾ ਘਰ ਆਉਣ ‘ਤੇ ਧੰਨਵਾਦ ਕੀਤਾ ਹੈ । ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Nimrat,, -min Image From Instagram

ਗੀਤਾਂ ਦੇ ਨਾਲ –ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਜਲਦ ਹੀ ਫ਼ਿਲਮ ‘ਜੋੜੀ’ ‘ਚ ਨਜ਼ਰ ਆਏਗੀ ।ਇਸ ਫ਼ਿਲਮ ‘ਚ ਉਸ ਦੇ ਨਾਲ ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ । ਇਹ ਫ਼ਿਲਮ ਇੱਕ ਗਾਇਕ ‘ਜੋੜੀ’ ਦੀ ਜ਼ਿੰਦਗੀ ‘ਤੇ ਅਧਾਰਿਤ ਹੋਵੇਗੀ । ਇਸ ਤੋਂ ਪਹਿਲਾਂ ਨਿਮਰਤ ਖਹਿਰਾ ਹੋਰ ਵੀ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੇ ਹਨ । ਤਰਸੇਮ ਜੱਸੜ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਅਫ਼ਸਰ’ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ ।

 

View this post on Instagram

 

A post shared by Nimrat Khaira (@nimratkhairaofficial)

0 Comments
0

You may also like