Trending:
ਜੱਸ ਮਾਣਕ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਜੱਸ ਮਾਣਕ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਨੇ ਆਪਣੇ ਜਨਮ ਦਿਨ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣਾ ਜਨਮ ਦਿਨ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਦੇ ਨਾਲ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਚ ਵੀ ਵੀਡੀਓ ਸ਼ੇਅਰ ਕੀਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਜਨਮ ਦਿਨ ‘ਤੇ ਗੁਰਦੁਆਰਾ ਸਾਹਿਬ ‘ਚ ਵੀ ਨਤਮਸਤਕ ਹੋਏ ਹਨ ।

ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਉਹ ਗੁਰੀ ਦੇ ਨਾਲ ਨਜ਼ਰ ਆ ਰਹੇ ਹਨ । ਜੱਸ ਮਾਣਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ ।
ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਨਵੇਂ ਗੀਤ ‘ਵੇ ਜੱਟਾ’ ’ਤੇ ਭਤੀਜੇ ਨਾਲ ਬਣਾਈ ਵੀਡੀਓ

ਆਪਣੇ ਛੋਟੇ ਜਿਹੇ ਸੰਗੀਤਕ ਸਫ਼ਰ ‘ਚ ਪਾਲੀਵੁੱਡ ਨੂੰ ਉਨ੍ਹਾਂ ਨੇ ਕਈ ਹਿੱਟ ਗੀਤਾਂ ਦੇ ਨਾਲ ਨਵਾਜ਼ਿਆ ਹੈ ।

ਇੰਡਸਟਰੀ ‘ਚ ਉਹ ਮਾਣਕਾਂ ਦੇ ਮੁੰਡੇ ਦੇ ਨਾਂਅ ਨਾਲ ਮਸ਼ਹੂਰ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਪਰਾਡਾ, ਲਹਿੰਗਾ, ਯੈੱਸ ਔਰ ਨੋ, ਬੌਸ ਸਣੇ ਕਈ ਗੀਤ ਸ਼ਾਮਿਲ ਹਨ ।
View this post on Instagram