ਕਪਿਲ ਸ਼ਰਮਾ ਦੀ ਧੀ ਦੇ ਜਨਮ ਦਿਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ

written by Shaminder | December 11, 2020

ਕਮੇਡੀਅਨ ਅਤੇ ਐਕਟਰ ਕਪਿਲ ਸ਼ਰਮਾ ਦੀ ਧੀ ਦਾ ਬੀਤੇ ਦਿਨ ਜਨਮ ਦਿਨ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀ ਧੀ ਅਨਾਇਰਾ ਬਹੁਤ ਹੀ ਕਿਊਟ ਨਜ਼ਰ ਆ ਰਹੀ ਹੈ । ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਨ੍ਹਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । kapil Daughter ਕਾਮੇਡੀਅਨ ਤੇ ਐਕਟਰ ਕਪਿਲ ਸ਼ਰਮਾ ਦੀ ਬੇਟੀ ਅਨਾਇਰਾ ਸ਼ਰਮਾ ਸ਼ਾਮ ਵੀਰਵਾਰ ਨੂੰ ਇਕ ਸਾਲ ਦੀ ਹੋ ਗਈ ਹੈ। ਅਨਾਇਰਾ ਦੇ ਜਨਮਦਿਨ ਨੂੰ ਸੈਲੀਬ੍ਰੇਸ਼ਨ ਜ਼ੋਰਦਾਰ ਤਰੀਕੇ ਨਾਲ ਮਨਾਇਆ ਗਿਆ। ਕਪਿਲ ਸ਼ਰਮਾ ਨੇ ਬੇਟੀ ਦਾ ਪਹਿਲਾਂ ਜਨਮਦਿਨ ਦੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ, ਦਿਸ 'ਚ ਅਨਾਇਰਾ ਪਿੰਕ ਡ੍ਰੈੱਸ 'ਚ ਕਿਸੇ ਰਾਜਕੁਮਾਰੀ ਦੀ ਤਰ੍ਹਾਂ ਨਜ਼ਰ ਆ ਰਹੀ ਹੈ। ਹੋਰ ਪੜ੍ਹੋ :ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਤੋਂ ਆਈ ਇੱਕ ਹੋਰ ਗੁੱਡ ਨਿਊਜ਼ !
kapil with daughter ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਨੇ  ਇਹ ਪਾਰਟੀ ਕੀਤੀ ਸੀ। ਉਨ੍ਹਾਂ ਨੇ ਲਿਖਿਆ, ਪਹਿਲੇ ਜਨਮਦਿਨ 'ਤੇ ਸਾਡੀ ਲਾਡੋ ਨੂੰ ਏਨਾ ਪਿਆਰ ਤੇ ਅਸ਼ੀਰਵਾਦ ਦੇਣ ਲਈ ਬਹੁਤ-ਬਹੁਤ ਧੰਨਵਾਦ। ਗਿੰਨੀ ਤੇ ਕਪਿਲ ਨੇ ਬੇਟੀ ਦੇ ਜਨਮਦਿਨ ਪ੍ਰੋਗਰਾਮ ਦੀਆਂ ਕਈ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਜੋ ਦੇਖਦੇ ਹੀ ਵਾਇਰਲ ਹੋ ਗਈਆਂ ਹਨ।

 
View this post on Instagram
 

A post shared by Viral Bhayani (@viralbhayani)

0 Comments
0

You may also like