ਰਣਬੀਰ ਕਪੂਰ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

written by Lajwinder kaur | September 29, 2020

ਬਾਲੀਵੁੱਡ ਐਕਟਰ ਰਣਬੀਰ ਕਪੂਰ ਜੋ ਕਿ ਬੀਤੇ ਦਿਨੀਂ 38 ਸਾਲਾਂ ਦੇ ਹੋ ਗਏ ਹਨ । ਉਨ੍ਹਾਂ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ ।

ranbir kapoor birthday celebration with mom,alia,  ਹੋਰ ਪੜ੍ਹੋ :DUGHTERS DAY ‘ਤੇ ਕਪਿਲ ਸ਼ਰਮਾ ਨੇ ਆਪਣੀ ਧੀ ਅਨਾਇਰਾ ਦੀਆਂ ਕਿਊਟ ਤਸਵੀਰਾਂ ਕੀਤੀਆਂ ਸ਼ੇਅਰ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਉਨ੍ਹਾਂ ਦੀ ਮਾਂ ਨੀਤੂ ਸਿੰਘ ਨੇ ਆਪਣੇ ਬੇਟੇ ਰਣਬੀਰ ਕਪੂਰ ਦੇ ਲਈ ਇਮੋਸ਼ਨਲ ਪੋਸਟ ਪਾਉਂਦੇ ਹੋਏ ਬਰਥਡੇਅ ਵਿਸ਼ ਕੀਤਾ ਹੈ – ‘ਜਨਮਦਿਨ ਬਖਸ਼ਿਸ਼ਾਂ ਤੋਂ ਬਿਨਾਂ ਪੂਰੇ ਨਹੀਂ ਹੁੰਦੇ !! ਮੈਂ ਉਸ ਨੂੰ ਹਰ ਰੋਜ਼ ਅਸੀਸ ਦਿੰਦੀ ਹਾਂ ਕਿ ਉਹ ਆਪਣੀ ਡੂੰਘੀ ਸੋਚ ਦੇ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝ ਸਕੇ!!! ਬਿਨਾਂ ਕਿਸੇ ਕੋਸ਼ਿਸ਼ ਦੇ ਉਹ ਆਪਣੇ ਆਪ ਨੂੰ ਆਲੇ ਦੁਆਲੇ ਦੇ ਲੋਕਾਂ ਤੋਂ ਸੁਰੱਖਿਅਤ ਮਹਿਸੂਸ ਕਰੇ !!

ਫੈਨਜ਼ ਤੇ ਬਾਲੀਵੁੱਡ ਦੇ ਕਈ ਕਲਾਕਾਰ ਕਮੈਂਟਸ ਕਰਕੇ ਰਣਬੀਰ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ । ਉਧਰ ਗਰਲਫ੍ਰੈਂਡ ਆਲੀਆ ਭੱਟ ਨੇ ਵੀ ਰਣਬੀਰ ਕਪੂਰ ਦੀ ਫੋਟੋ ਸ਼ੇਅਰ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ । ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ ।

ਦੱਸ ਦਈਏ ਦੋਵੇਂ ਬਾਲੀਵੁੱਡ ਫ਼ਿਲਮ ‘ਬ੍ਰਾਹਮਾਸਤਰ’ ‘ਚ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ । ਜੇ ਗੱਲ ਕਰੀਏ ਰਣਬੀਰ ਕਪੂਰ ਦੀ ਉਹ ਅਜਿਹੇ ਕਲਾਕਾਰ ਨੇ ਜੋ ਕਿ ਸੋਸ਼ਲ ਮੀਡੀਆ ਤੋਂ ਦੂਰ ਰਹਿੰਦੇ ਹਨ ।

You may also like