ਸੈਫ ਅਲੀ ਖ਼ਾਨ ਦੇ ਜਨਮ ਦਿਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਇਸ ਤਰ੍ਹਾਂ ਪਰਿਵਾਰ ਦੇ ਨਾਲ ਕੀਤਾ ਸੈਲੀਬ੍ਰੇਟ

written by Shaminder | August 16, 2022

ਸੈਫ ਅਲੀ ਖ਼ਾਨ (Saif Ali Khan) ਦੇ ਜਨਮਦਿਨ (Birthday) ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਪਰਿਵਾਰ ਦੇ ਨਾਲ ਬਰਥਡੇ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੈਫ ਅਲੀ ਖ਼ਾਨ ਆਪਣੇ ਪੂਰੇ ਪਰਿਵਾਰ ਦੇ ਨਾਲ ਹਨ ਅਤੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ ।

Saif Ali khan with sister ,,,-m image from instagram

ਹੋਰ ਪੜ੍ਹੋ : ਬੇਟੀ ਸਾਰਾ ਨਾਲ ਲੰਚ ਡੇਟ ‘ਤੇ ਗਏ ਸੈਫ ਅਲੀ ਖ਼ਾਨ, ਪਿਉ-ਧੀ ਦਾ ਇਹ ਕੂਲ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਕਰੀਨਾ ਕਪੂਰ, ਸੈਫ ਅਲੀ ਖ਼ਾਨ ਦੀ ਭੈਣ ਅਤੇ ਸੈਫ ਦੇ ਤਿੰਨੇ ਬੇਟੇ ਇਬ੍ਰਾਹੀਮ, ਜੇਹ ਅਲੀ ਖ਼ਾਨ ਅਤੇ ਤੈਮੂਰ ਅਲੀ ਖ਼ਾਨ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ‘ਚ ਸੈਫ ਦੀਆਂ ਦੋਵੇਂ ਭੈਣਾਂ ਵੀ ਦਿਖਾਈ ਦੇ ਰਹੀਆਂ ਹਨ । ਦੱਸ ਦਈਏ ਕਿ ਸੈਫ ਅਲੀ ਖ਼ਾਨ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ ।

Saif Ali khan with sister- image From instagram

ਹੋਰ ਪੜ੍ਹੋ : ਸੈਫ ਅਲੀ ਖ਼ਾਨ ਦੀ ਭੈਣ ਸੋਹਾ ਅਲੀ ਨੇ ਸਭ ਦੇ ਸਾਹਮਣੇ ਸੰਨੀ ਦਿਓਲ ਨੂੰ ਮਾਰਿਆ ਸੀ ਜ਼ੋਰਦਾਰ ਥੱਪੜ, ਮੌਕੇ ’ਤੇ ਮੌਜੂਦ ਲੋਕ ਦੇਖ ਕੇ ਹੋ ਗਏ ਸਨ ਹੈਰਾਨ

ਉਨ੍ਹਾਂ ਦਾ ਪੂਰਾ ਪਰਿਵਾਰ ਵੀ ਫ਼ਿਲਮ ਇੰਡਸਟਰੀ ‘ਚ ਸਰਗਰਮ ਹੈ । ਮਾਂ ਸ਼ਰਮੀਲਾ ਟੈਗੋਰ ਵੀ ਆਪਣੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾ ਸੀ । ਇਸ ਤੋਂ ਇਲਾਵਾ ਉਨ੍ਹਾਂ ਦੀ ਧੀ ਸਾਰਾ ਅਲੀ ਖ਼ਾਨ ਅਤੇ ਪਤਨੀ ਕਰੀਨਾ ਕਪੂਰ ਵੀ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ ।

saif with family

ਅਦਾਕਾਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਰੀਨਾ ਕਪੂਰ ਖ਼ਾਨ ਦੇ ਨਾਲ ਦੂਜਾ ਵਿਆਹ ਕਰਵਾਇਆ ਹੈ ਜਦੋਂਕਿ ਇਸ ਤੋਂ ਪਹਿਲਾਂ ਉਹ ਅਦਾਕਾਰਾ ਅੰਮ੍ਰਿਤਾ ਸਿੰਘ ਦੇ ਨਾਲ ਵਿਆਹੇ ਹੋਏ ਸਨ । ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਹਨ ਧੀ ਸਾਰਾ ਅਤੇ ਪੁੱਤਰ ਇਬ੍ਰਾਹੀਮ ਅਲੀ ਖ਼ਾਨ ।

 

View this post on Instagram

 

A post shared by CineRiser (@cineriserofficial)

You may also like