
ਅਦਾਕਾਰਾ ਸੋਨਮ ਬਾਜਵਾ (Sonam Bajwa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ(Pictures) ਕੀਤੀਆਂ ਨੇ । ਇਨ੍ਹਾਂ ਤਸਵੀਰਾਂ ‘ਚ ਸੋਨਮ ਬਾਜਵਾ ਦੁਲਹਨ ਦੇ ਲਿਬਾਸ ‘ਚ ਸੱਜੀ ਹੋਈ ਨਜ਼ਰ ਆ ਰਹੀ ਹੈ । ਸੋਨਮ ਨੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸਾਂਝੀਆ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਸੋਨਮ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਸੋਨਮ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੀ ਹੈ ।

ਹੋਰ ਪੜ੍ਹੋ : ਜੌਰਡਨ ਸੰਧੂ ਦੇ ਵਿਆਹ ‘ਚ ਮਨਮੋਹਨ ਵਾਰਿਸ, ਅੰਮ੍ਰਿਤ ਮਾਨ ਸਣੇ ਕਈ ਗਾਇਕ ਪਹੁੰਚੇ, ਵੀਡੀਓ ਜੌਰਡਨ ਸੰਧੂ ਨੇ ਕੀਤਾ ਸਾਂਝਾ
ਉਸ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਅੜਬ ਮੁਟਿਆਰਾਂ ‘ਚ ਬੱਬੂ ਬੈਂਸ ਦਾ ਕਿਰਦਾਰ ਹੋਵੇ ਜਾਂ ਫਿਰ ਨਿੱਕਾ ਜ਼ੈਲਦਾਰ ‘ਚ ਰੋਮਾਂਟਿਕ ਕਿਰਦਾਰ ਜਾਂ ਫਿਰ 'ਪੰਜਾਬ 1984' ‘ਚ ਪਿੰਡ ਦੀ ਸਿੱਧੀ ਸਾਦੀ ਕੁੜੀ ਦਾ ਕਿਰਦਾਰ ਨਿਭਾਉਣਾ ਹੋਵੇ ਜਾਂ ਫਿਰ ਕੋਈ ਹੋਰ ਰੋਲ ਹਰ ਕਿਰਦਾਰ ‘ਚ ਉਹ ਫ਼ਿੱਟ ਬੈਠਦੀ ਹੈ ।

ਸੋਨਮ ਬਾਜਵਾ ਨੇ ਬਤੌਰ ਏਅਰ ਹੋਸਟੈੱਸ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਕਈ ਸੁੰਦਰਤਾ ਮੁਕਾਬਲਿਆਂ ‘ਚ ਵੀ ਭਾਗ ਲਿਆ ਸੀ । ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ । ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਉਸ ਦੀ ਫ਼ਿਲਮ ‘ਹੌਸਲਾ ਰੱਖ’ ਨੂੰ ਦਰਸ਼ਕਾਂ ਦੇ ਵੱਲੋਂ ਭਰਵਾਂ ਪਿਆਰ ਮਿਲਿਆ ਸੀ । ਇਸ ਤੋਂ ਇਲਾਵਾ ‘ਗੁੱਡੀਆਂ ਪਟੋਲੇ’, ‘ਅੜਬ ਮੁਟਿਆਰਾਂ’ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਵਿਖਾ ਚੁੱਕੀ ਹੈ । ਜਲਦ ਹੀ ਅਦਾਕਾਰਾ ਗੁਰਨਾਮ ਭੁੱਲਰ ਦੇ ਨਾਲ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ‘ਚ ਨਜ਼ਰ ਆਏਗੀ ।
View this post on Instagram