
ਬਾਲੀਵੁੱਡ ਅਦਾਕਾਰ ਬੌਬੀ ਦਿਓਲ (Bobby Deol) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਬੌਬੀ ਦਿਓਲ ਆਪਣੇ ਇੱਕ ਪ੍ਰਸ਼ੰਸਕ ਨੂੰ ਮਿਲਦੇ ਹੋਏ ਦਿਖਾਈ ਦੇ ਰਹੇ ਹਨ । ਇਹ ਪ੍ਰਸ਼ੰਸਕ ਅਦਾਕਾਰ ਦੇ ਨਾਲ ਹੱਥ ਮਿਲਾਉਂਦਾ ਨਜ਼ਰ ਆ ਰਿਹਾ ਹੈ । ਕਈ ਵਾਰ ਹੱਥ ਮਿਲਾਉਣ ਤੋਂ ਬਾਅਦ ਵੀ ਇਹ ਪ੍ਰਸ਼ੰਸਕ ਅਦਾਕਾਰ ਦਾ ਹੱਥ ਛੱਡਣ ਦੇ ਲਈ ਤਿਆਰ ਨਹੀਂ ਹੁੰਦਾ ।

ਹੋਰ ਪੜ੍ਹੋ:ਕਾਨਸ 2022 : ਦੀਪਿਕਾ ਪਾਦੂਕੋਣ ਅਤੇ ਤਮੰਨਾ ਭਾਟੀਆ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ
ਬੌਬੀ ਦਿਓਲ ਵੀ ਆਪਣੇ ਇਸ ਪ੍ਰਸ਼ੰਸਕ ਨੂੰ ਨਿਰਾਸ਼ ਨਹੀਂ ਕਰਦੇ ਅਤੇ ਉਸ ਦੇ ਨਾਲ ਹੱਥ ਮਿਲਾਉਂਦੇ ਹਨ ਅਤੇ ਉਸ ਨੂੰ ਆਪਣੇ ਕਲਾਵੇ ‘ਚ ਵੀ ਲੈ ਲੈਂਦੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕਾਂ ਨੂੰ ਵੀ ਇਹ ਪਸੰਦ ਆ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਬੌਬੀ ਦਿਓਲ ਆਪਣੇ ਪ੍ਰਸ਼ੰਸਕ ਦੇ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਜਾਣੋਂ ਦਿਲਜੀਤ ਦੋਸਾਂਝ ਲਈ ਕਿਸ ਫ਼ਿਲਮ ‘ਚ ਰਿਹਾ ਉਨ੍ਹਾਂ ਦਾ ਰੋਲ ਸਭ ਤੋਂ ਔਖਾ ਤੇ ਚੁਣੌਤੀਪੂਰਨ
ਬੌਬੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਆਪਣੀ ਵੈਬ ਸੀਰੀਜ਼ ਆਸ਼ਰਮ ਨੂੰ ਲੈ ਕੇ ਚਰਚਾ ‘ਚ ਹਨ । ਇਸ ਵੈੱਬ ਸੀਰੀਜ਼ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੌਬੀ ਦਿਓਲ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।
ਬੌਬੀ ਦਿਓਲ ਦਾ ਪੂਰਾ ਪਰਿਵਾਰ ਹੀ ਅਦਾਕਾਰੀ ਨੂੰ ਸਮਰਪਿਤ ਹੈ । ਉਨ੍ਹਾਂ ਦੇ ਪਿਤਾ ਧਰਮਿੰਦਰ ਵੀ ਬਾਲੀਵੁੱਡ ‘ਚ ਹੀ ਮੈਨ ਦੇ ਨਾਂਅ ਨਾਲ ਜਾਣੇ ਜਾਂਦੇ ਹਨ । ਇਸ ਤੋਂ ਇਲਾਵਾ ਉਨ੍ਹਾਂ ਦੇ ਭਤੀਜੇ ਅਤੇ ਭਰਾ ਵੀ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹਨ । ਉਨ੍ਹਾਂ ਦਾ ਵੱਡਾ ਭਰਾ ਸੰਨੀ ਦਿਓਲ ਜਲਦ ਹੀ ਆਪਣੀ ਫ਼ਿਲਮ ‘ਗਦਰ-੨’ ‘ਚ ਨਜ਼ਰ ਆਏਗਾ ।
View this post on Instagram