ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਡਾਕ ਟਿਕਟ ਅਤੇ ਸਿੱਕਾ ਕਰਨਗੇ ਜਾਰੀ

written by Shaminder | April 18, 2022

ਦਿੱਲੀ ਦੇ ਲਾਲ ਕਿਲ੍ਹੇ ‘ਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ (Guru Tegh Bahadur sahib ji) ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾਵੇਗਾ।ਇਸ ਮੌਕੇ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ ।ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੇ ਦਿੱਤੀ ਹੈ । ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi)21 ਅਪ੍ਰੈਲ ਨੂੰ ਲਾਲ ਕਿਲ੍ਹੇ ‘ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਆਯੋਜਿਤ ਹੋਣ ਵਾਲੇ ਸਮਾਗਮਾਂ ‘ਚ ਹਿੱਸਾ ਵੀ ਲੈਣਗੇ

PM Narendra Modi to release postage stamp on 400th Parkash Purab of Sikh Guru Tegh Bahadur Image Source: Twitter

ਹੋਰ ਪੜ੍ਹੋ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੱਜ ਹੈ ਸ਼ਹੀਦੀ ਦਿਹਾੜਾ, ਦਰਸ਼ਨ ਔਲਖ, ਬਿੰਨੂ ਢਿੱਲੋਂ ਸਣੇ ਕਈ ਅਦਾਕਾਰਾਂ ਨੇ ਸ਼ਹਾਦਤ ਨੂੰ ਕੀਤਾ ਪ੍ਰਣਾਮ

ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਇੱਕ ਡਾਕ ਟਿਕਟ ਅਤੇ ਇੱਕ ਸਿੱਕਾ ਵੀ ਜਾਰੀ ਕਰਨਗੇ । ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ੨੦ ਅਪ੍ਰੈਲ ਨੂੰ ਲਾਈਟ ਐਂਡ ਸਾਊਂਡ ਸ਼ੋਅ ਅਤੇ ਸ਼ਬਦ ਕੀਰਤਨ ਦਾ ਆਯੋਜਨ ਹੋਵੇਗਾ ਅਤੇ ੨੧ ਅਪ੍ਰੈਲ ਨੂੰ ੪੦੦ ਦੇ ਕਰੀਬ ਰਾਗੀ ਸਿੰਘ ਇੱਕਠੇ ਕੀਰਤਨ ਕਰਨਗੇ ।

PM Narendra Modi to release postage stamp on 400th Parkash Purab of Sikh Guru Tegh Bahadur Image Source: Twitter

ਇਸ ਦੋ ਰੋਜ਼ਾ ਪ੍ਰੋਗਰਾਮ ਦਾ ਪ੍ਰਬੰਧ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ ਇਸ ਪ੍ਰੋਗਰਾਮ ‘ਚ ਦਿੱਲੀ ਗੁਰਦੁਆਰਾ ਕਮੇਟੀ ਪੂਰਾ ਸਹਿਯੋਗ ਕਰੇਗੀ । ਇਸ ਸਮਾਰੋਹ ਦਾ ਉਦਘਾਟਨ ਅਮਿਤ ਸ਼ਾਹ ਕਰਨਗੇ, ਜਦੋਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮਾਗਮ ਦੇ ਸਮਾਪਨ ਸਮਾਰੋਹ ‘ਚ ਸ਼ਿਰਕਤ ਕਰਨਗੇ । ਇਸ ਮੌਕੇ ਪੀਐੱਮ ਮੋਦੀ ਦੇਸ਼ ਨੂੰ ਸੰਬੋਧਨ ਵੀ ਕਰਨਗੇ ।

You may also like