ਗਿੱਪੀ ਗਰੇਵਾਲ ਨੇ ਮਾਂ ਦੇ ਜਨਮ ਦਿਨ 'ਤੇ ਸਾਂਝੀ ਕੀਤੀ ਤਸਵੀਰ, ਲਿਖਿਆ ਇਹ ਸੁਨੇਹਾ

Written by  Shaminder   |  March 03rd 2020 10:37 AM  |  Updated: March 03rd 2020 10:37 AM

ਗਿੱਪੀ ਗਰੇਵਾਲ ਨੇ ਮਾਂ ਦੇ ਜਨਮ ਦਿਨ 'ਤੇ ਸਾਂਝੀ ਕੀਤੀ ਤਸਵੀਰ, ਲਿਖਿਆ ਇਹ ਸੁਨੇਹਾ

ਗਿੱਪੀ ਗਰੇਵਾਲ ਨੇ ਆਪਣੀ ਮਾਂ ਦੇ ਜਨਮ ਦਿਨ 'ਤੇ ਬਹੁਤ ਹੀ ਖੂਬਸੂਰਤ ਜਿਹੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ 'ਚ ਉਨ੍ਹਾਂ ਦੇ ਮਾਤਾ ਜੀ ਅਤੇ ਭਰਾ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ ਕਿ 'ਹੈਪੀ ਬਰਥਡੇ ਮੌਮ' ਇਸ ਤਸਵੀਰ 'ਚ ਸਾਰੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਨੇ । ਕੁਝ ਘੰਟੇ ਪਹਿਲਾਂ ਹੀ ਉਨ੍ਹਾਂ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ਨੂੰ ਗਿੱਪੀ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਮਾਤਾ ਜੀ ਦੇ ਜਨਮ ਦਿਨ 'ਤੇ ਵਧਾਈ ਦੇ ਰਹੇ ਨੇ ।

ਹੋਰ ਵੇਖੋ:ਗਿੱਪੀ ਗਰੇਵਾਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਪੋਸਤੀ’ ਫ਼ਿਲਮ ਦਾ ਟਾਈਟਲ ਟਰੈਕ, ਦੇਖੋ ਵੀਡੀਓ

https://www.instagram.com/p/B9QgXDJAPwa/

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਧੁੰਮਾਂ ਪਾ ਰਹੇ ਨੇ ਅਤੇ ਉਨ੍ਹਾਂ ਦੀਆਂ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਆ ਰਹੀਆਂ ਨੇ । ਪਿਛਲੇ ਦਿਨੀਂ ਰਿਲੀਜ਼ ਹੋਈ ਉਨ੍ਹਾਂ ਦੀ ਫ਼ਿਲਮ 'ਇੱਕ ਸੰਧੂ ਹੁੰਦਾ ਸੀ' ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਤੋਂ ਇਲਾਵਾ ਗਿੱਪੀ ਹੋਰ ਵੀ ਕਈ ਪ੍ਰਾਜੈਕਟਸ 'ਤੇ ਕੰਮ ਕਰ ਰਹੇ ਨੇ ।

https://www.instagram.com/p/B9JOE5FFZPT/

ਗਿੱਪੀ ਗਰੇਵਾਲ ਦਾ ਅਸਲ ਨਾਂਅ ਰੁਪਿੰਦਰ ਸਿੰਘ ਗਰੇਵਾਲ ਹੈ ਪਰ ਪੰਜਾਬੀ ਇੰਡਸਟਰੀ 'ਚ ਉਹ ਗਿੱਪੀ ਗਰੇਵਾਲ ਦੇ ਨਾਂਅ ਨਾਲ ਮਸ਼ਹੂਰ ਹਨ । ਉਨ੍ਹਾਂ ਨੇ ਕਦੇ ਨਹੀਂ ਸੀ ਸੋਚਿਆ ਕਿ ਉਹ ਅਦਾਕਾਰ ਬਣਨਗੇ । ਕਿਉਂਕਿ ਉਨ੍ਹਾਂ ਨੇ ਹੋਟਲ ਮੈਨੇਜਮੈਂਟ ਦਾ ਕੋਰਸ ਕੀਤਾ ਹੋਇਆ ਸੀ ।

https://www.instagram.com/p/B9EZ8WEF2hw/

ਇਸ ਲਈ ਉਹ ਇਸੇ ਫੀਲਡ 'ਚ ਆਪਣਾ ਕਰੀਅਰ ਬਨਾਉਣਾ ਚਾਹੁੰਦੇ ਸਨ,ਪਰ ਗਾਇਕੀ ਦਾ ਸ਼ੌਂਕ ਉਨ੍ਹਾਂ ਦੇ ਇਸ ਪ੍ਰਫੈਸ਼ਨ ਨਾਲ ਚੱਲਦਾ ਰਿਹਾ । ਉਨ੍ਹਾਂ ਨੇ ਕਈ ਸਾਲ ਦਿੱਲੀ ਦੇ ਹੋਟਲ 'ਚ ਸ਼ੈੱਫ ਦੇ ਤੌਰ 'ਤੇ ਵੀ ਕੰਮ ਕੀਤਾ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network