ਪਾਲੀਵੁੱਡ 'ਚ ਆਉਣ ਤੋਂ ਪਹਿਲਾਂ ਸੋਨਮ ਬਾਜਵਾ ਕਰਦੇ ਸਨ ਇਹ ਕੰਮ,ਜਨਮ ਦਿਨ 'ਤੇ ਜਾਣੋ ਉਨ੍ਹਾਂ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ 

Written by  Shaminder   |  August 16th 2019 10:46 AM  |  Updated: August 16th 2019 10:46 AM

ਪਾਲੀਵੁੱਡ 'ਚ ਆਉਣ ਤੋਂ ਪਹਿਲਾਂ ਸੋਨਮ ਬਾਜਵਾ ਕਰਦੇ ਸਨ ਇਹ ਕੰਮ,ਜਨਮ ਦਿਨ 'ਤੇ ਜਾਣੋ ਉਨ੍ਹਾਂ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ 

ਸੋਨਮ ਬਾਜਵਾ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਦਾ ਜਨਮ 16  ਅਗਸਤ ਨੂੰ ਨੈਨੀਤਾਲ 'ਚ ਹੋਇਆ ਸੀ ।ਉਨ੍ਹਾਂ ਦਾ ਅਸਲ ਨਾਂਅ ਸੋਨਮਪ੍ਰੀਤ ਕੌਰ ਬਾਜਵਾ ਹੈ ।ਦਿੱਲੀ ਯੂਨੀਵਰਸਿਟੀ ਤੋਂ ਉਨ੍ਹਾਂ  ਆਪਣੀ ਪੜ੍ਹਾਈ ਪੂਰੀ ਕੀਤੀ ।

‘ਸਿੰਘਮ’ ‘ਚ ਸੋਨਮ ਬਾਜਵਾ ਵੀ ਵਿਖਾਏਗੀ ਆਪਣੇ ਵੱਖ-ਵੱਖ ਅਵਤਾਰ,ਵੀਡੀਓ ਕੀਤਾ ਸਾਂਝਾ

https://www.instagram.com/p/B1JgfUphPA9/

ਉਨ੍ਹਾਂ ਨੇ 2012'ਚ ਫੇਮਿਨਾ ਮਿਸ ਇੰਡੀਆ ਪ੍ਰਤੀਯੋਗਤਾ 'ਚ ਭਾਗ ਲਿਆ ਅਤੇ ਇਸ ਤੋਂ ਬਾਅਦ  ਏਅਰ ਹੋਸਟੈੱਸ ਦੇ ਤੌਰ 'ਤੇ ਕੰਮ ਕੀਤਾ ।  ਸੋਨਮ ਐਕਟਿੰਗ ਦੇ ਖੇਤਰ 'ਚ ਕਿਸਮਤ ਅਜ਼ਮਾਉਣ ਲਈ ਮੁੰਬਈ ਚਲੀ ਗਈ ਜਿੱਥੇ ਖੂਬਸੂਰਤੀ ਦੇ ਕਈ ਮੁਕਾਬਲਿਆਂ 'ਚ ਭਾਗ ਲਿਆ ।

https://www.instagram.com/p/B1A71KfBQoV/

2014 'ਚ ਉਨ੍ਹਾਂ ਨੇ ਹਿੱਟ ਫ਼ਿਲਮ ਪੰਜਾਬ 1984 'ਚ ਜੀਤੀ ਦੀ ਭੂਮਿਕਾ ਨਿਭਾਈ ਸੀ ਇਸ ਫ਼ਿਲਮ 'ਚ ਉਨ੍ਹਾਂ ਦੇ ਨਾਲ ਦਿਲਜੀਤ ਦੋਸਾਂਝ ਸਨ । ਸੋਨਮ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

https://www.instagram.com/p/B0yaa-Sh1j1/

ਇਸ ਤੋਂ ਬਾਅਦ ਸੋਨਮ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਇੱਕ ਹਿੱਟ ਪੰਜਾਬੀ ਫ਼ਿਲਮਾਂ 'ਚ ਸੋਨਮ ਕੰਮ ਕਰ ਰਹੇ ਹਨ ।

ਉਨ੍ਹਾਂ ਦੀ ਫ਼ਿਲਮ ਗੁੱਡੀਆਂ ਪਟੋਲੇ ਅਤੇ ਐਮੀ ਵਿਰਕ ਨਾਲ ਆਈ ਫ਼ਿਲਮ ਮੁਕਲਾਵਾ 'ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਪਸੰਦ ਕੀਤਾ ਗਿਆ । ਉਨ੍ਹਾਂ ਦੇ ਭਰਾ ਦਾ ਵਿਆਹ ਹੋ ਚੁੱਕਿਆ ਹੈ ਅਤੇ ਉਹ ਆਪਣੇ ਪਰਿਵਾਰ ਬਾਰੇ ਜ਼ਿਆਦਾ ਕੁਝ ਸਾਂਝਾ ਨਹੀਂ ਕਰਦੇ ਪਰ ਪਿੱਛੇ ਜਿਹੇ ਪਰਿਵਾਰ ਨਾਲ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ 'ਚ ਉਹ ਆਪਣੇ ਦਾਦੀ ਅਤੇ ਦੂਜੀ ਤਸਵੀਰ 'ਚ ਆਪਣੇ ਮਾਪਿਆਂ ਨਾਲ ਨਜ਼ਰ ਆਏ ਸਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network