ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇਨ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੂੰ ਵੇਖ ਕੇ ਤੁਸੀਂ ਵੀ ਇਸ ਗੱਲ ਦਾ ਅੰਦਾਜ਼ਾ ਨਹੀਂ ਲਗਾ ਸਕਦੇ ਕਿ ਵਾਕਏ ਇਹ ਉਹੀ ਗਾਇਕ ਹੈ ਜੋ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰਦੇ ਆ ਰਹੇ ਹਨ । ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਉਸ ਫਨਕਾਰ ਦੀ । ਜਿਸ ਨੇ ਆਪਣੀ ਗਾਇਕੀ ਦੇ ਨਾਲ –ਨਾਲ ਆਪਣੀ ਗੀਤਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਗੀਤਕਾਰ ਅਤੇ ਗਾਇਕ ਪ੍ਰੀਤ ਹਰਪਾਲ (Preet Harpal) ਦੀ ।ਜਿਨ੍ਹਾਂ ਦੇ ਬਚਪਨ (Old Pic) ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਉਨ੍ਹਾਂ ਨੇ ਸਿਰ ‘ਤੇ ਦਸਤਾਰ ਸਜਾਈ ਹੋਈ ਹੈ ਅਤੇ ਚੈੱਕ ਸ਼ਰਟ ਅਤੇ ਬਲੈਕ ਕਲਰ ਦੀ ਪੈਂਟ ਪਾਈ ਹੋਈ ਹੈ ।
/ptc-punjabi/media/media_files/PAgAdON07SzqUcalp5r5.jpg)
ਹੋਰ ਪੜ੍ਹੋ : ਵਿਆਹ ਦੇ ਬੰਧਨ ‘ਚ ਬੱਝੇ ਕ੍ਰਿਤੀ ਖਰਬੰਦਾ ਤੇ ਪੁਲਕਿਤ ਸਮਰਾਟ
ਪ੍ਰੀਤ ਹਰਪਾਲ ਦਾ ਵਰਕ ਫਰੰਟ
ਪ੍ਰੀਤ ਹਰਪਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਨਾ ਚਾਹਾਂਗੇ । ਜਿਸ ‘ਚ ਮਾਪੇ ਕਹਿੰਦੇ ਜੱਜ ਬਣਨਾ, ਲੱਗੇ ਨਿਰੀ ਅੱਤ ਗੋਰੀਏ ਪਾ ਕੇ ਸੂਟ ਪਟਿਆਲਾ ਸ਼ਾਹੀ, ਜਿਉਂਦੇ ਰਹੇ, ਬੀਏ ਫੇਲ੍ਹ, ਲਾਅ ਸਣੇ ਕਈ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
ਗਾਇਕ ਹੋਣ ਦੇ ਨਾਲ-ਨਾਲ ਵਧੀਆ ਗੀਤਕਾਰ ਵੀ
ਪ੍ਰੀਤ ਹਰਪਾਲ ਇੱਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਵਧੀਆ ਗੀਤਕਾਰ ਵੀ ਹਨ । ਉਹ ਆਪਣੇ ਲਿਖੇ ਗੀਤ ਹੀ ਜ਼ਿਆਦਾਤਰ ਗਾਉਂਦੇ ਹਨ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ । ਪ੍ਰੀਤ ਹਰਪਾਲ ਜਿੱਥੇ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹਨ । ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ । ਉਨ੍ਹਾਂ ਨੇ ਲੁਕਣਮੀਚੀ,ਸਿਰਫਿਰੇ, ਮਾਈਸੈਲਫ ਪੇਂਡੂ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
