ਸੋਸ਼ਲ ਮੀਡੀਆ ਇਨਫਿਊਲੈਂਸਰ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਕੀਤਾ ਯੋਗਾ, SGPC ਨੇ ਕੀਤੀ ਸਖ਼ਤ ਕਾਰਵਾਈ

ਸੋਸ਼ਲ ਮੀਡੀਆ ਉੱਤੇ ਆਏ ਦਿਨ ਕੁਝ ਨਾਂ ਵਾਇਰਲ ਹੁੰਦਾ ਰਹਿੰਦਾ ਹੈ। ਹਾਲ ਹੀ ਵਿੱਚ ਇੱਕ ਸੋਸ਼ਲ ਮੀਡੀਆ ਇਨਫਿਊਲੈਂਸਰ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਦਿਆਂ ਦੀ ਤਸਵੀਰ ਸਾਂਝੀ ਕੀਤੀ ਜਿਸ ਮਗਰੋਂ SGPC ਨੇ ਕਾਰਵਾਈ ਕੀਤੀ ਹੈ।

Reported by: PTC Punjabi Desk | Edited by: Pushp Raj  |  June 22nd 2024 10:24 PM |  Updated: June 22nd 2024 10:24 PM

ਸੋਸ਼ਲ ਮੀਡੀਆ ਇਨਫਿਊਲੈਂਸਰ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਕੀਤਾ ਯੋਗਾ, SGPC ਨੇ ਕੀਤੀ ਸਖ਼ਤ ਕਾਰਵਾਈ

social media influencer performing yoga in front of Shri Harmandir Sahib : ਸੋਸ਼ਲ ਮੀਡੀਆ ਉੱਤੇ ਆਏ ਦਿਨ ਕੁਝ ਨਾਂ ਵਾਇਰਲ ਹੁੰਦਾ ਰਹਿੰਦਾ ਹੈ। ਹਾਲ ਹੀ ਵਿੱਚ ਇੱਕ ਸੋਸ਼ਲ ਮੀਡੀਆ ਇਨਫਿਊਲੈਂਸਰ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ  ਯੋਗਾ ਕਰਦਿਆਂ ਦੀ ਤਸਵੀਰ ਸਾਂਝੀ ਕੀਤੀ ਜਿਸ ਮਗਰੋਂ SGPC ਨੇ ਕਾਰਵਾਈ ਕੀਤੀ ਹੈ। 

ਮੀਡੀਆ ਰਿਪੋਰਟਸ ਦੇ ਮੁਤਾਬਕ ਉਕਤ ਸੋਸ਼ਲ ਮੀਡੀਆ ਇਨਫਿਊਲੈਂਸਰ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਦਿਆਂ ਇੱਕ ਅਪਮਾਨਜਨਕ ਤਸਵੀਰ ਸਾਂਝੀ ਕੀਤੀ ਹੈ। ਜਿਸ ਕਾਰਨ ਸੋਸ਼ਲ ਮੀਡੀਆ ਉੱਤੇ ਲੋਕ ਪਰੇਸ਼ਾਨ ਹੋ ਗਏ ਹਨ। 

ਇਸ ਮੁੱਦੇ ਉੱਤੇ ਹੁਣ  ਆਨਲਾਈਨ ਚਰਚਾ ਸ਼ੁਰੂ ਹੋ ਗਈ ਹੈ। ਇਸ ਤਸਵੀਰ ਨੇ ਕਈ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਕਈ ਲੋਕਾਂ ਨੇ ਇਸ ਦੀ ਕੜੀ ਨਿੰਦਿਆ ਕਰ ਰਹੇ ਹਨ। ਯੋਗਾ ਕਰਨ ਵਾਲੇ ਇਸ ਸੋਸ਼ਲ ਮੀਡੀਆ ਇਨਫਿਊਲੈਂਸਰ ਦੀ ਤਸਵੀਰ ਦੇ ਵਾਇਰਲ ਹੋਣ ਨਾਲ ਲੋਕਾਂ ਵਿੱਚ ਕਾਫੀ ਗੁੱਸਾ ਹੈ ਅਤੇ ਉਹ ਇਸ ਗੱਲ ਨੂੰ ਬੇਅਦਬੀ ਕਰਾਰ ਦੇ ਰਹੇ ਹਨ।

ਸੋਸ਼ਲ ਮੀਡੀਆ 'ਤੇ ਇਸ ਤਸਵੀਰ ਨੂੰ ਲੈ ਕੇ ਵੱਡੀ ਚਰਚਾ ਚੱਲ ਰਹੀ ਹੈ, ਜਿਸ ਵਿੱਚ ਲੋਕ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ ਅਤੇ ਇਸ ਪ੍ਰਭਾਵਕ ਤੋਂ ਮਾਫੀ ਮੰਗਣ ਦੀ ਮੰਗ ਕਰ ਰਹੇ ਹਨ। ਸਿੱਖ ਕੌਮ ਦੇ ਲੋਕਾਂ ਨੇ ਇਸ ਘਟਨਾ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਜਿਸ ਮਗਰੋਂ  SGPC ਵੱਲੋਂ ਉਕਤ ਮਹਿਲਾ ਇੰਨਫਿਊਲੈਸਰ ਦੇ ਖਿਲਾਫ ਕਾਰਵਾਈ ਕੀਤੀ ਹੈ। 

ਹੋਰ ਪੜ੍ਹੋ : ਸਾਰਾ ਗੁਰਪਾਲ ਨੇ ਤਸਵੀਰਾਂ ਸ਼ੇਅਰ ਕਰ ਦੱਸਿਆ ਕਿੰਝ ਮਨਾਇਆ ਯੋਗਾ ਡੇਅ, ਵੇਖ ਤਸਵੀਰਾਂ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਕਰਨ  ਵਾਲੀ ਮਹਿਲਾ ਇੰਨਫਿਊਲੈਂਸਰ ਅਰਚਨਾ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਨ ਦੀ ਆਪਣੀ  ਤਸਵੀਰ ਵਾਇਰਲ ਕਰਨ ਲਈ ਗੁਰੂਘਰ ਆ ਕੇ ਗੁਰੂ ਸਹਿਬਾਨ ਤੇ ਸੰਗਤ ਕੋਲੋਂ ਮੁਆਫੀ ਮੰਗੇ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network