Thursday, 28th of May 2026

ਅਦਾਕਾਰਾ ਨੀਰੂ ਬਾਜਵਾ ਪਤੀ ਨਾਲ ਹੋਈ ਰੋਮਾਂਟਿਕ, ਪਰਿਵਾਰ ਨਾਲ ਸਮਾਂ ਬਿਤਾਉਂਦੀ ਆ ਰਹੀ ਨਜ਼ਰ

ਬੀਤੇ ਕਈ ਦਿਨਾਂ ਤੋਂ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਕਿਤੇ ਘੁੰਮਣ ਗਈ ਹੋਈ ਹੈ।ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਉਹ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਹੋਈ ਨਜ਼ਰ ਆ ਰਹੀ ਹੈ।

Reported by: PTC Punjabi Desk | Edited by: Shaminder  |  May 24th 2024 10:14 AM |  Updated: May 24th 2024 10:14 AM

ਅਦਾਕਾਰਾ ਨੀਰੂ ਬਾਜਵਾ ਪਤੀ ਨਾਲ ਹੋਈ ਰੋਮਾਂਟਿਕ, ਪਰਿਵਾਰ ਨਾਲ ਸਮਾਂ ਬਿਤਾਉਂਦੀ ਆ ਰਹੀ ਨਜ਼ਰ

ਅਦਾਕਾਰਾ ਨੀਰੂ ਬਾਜਵਾ (Neeru Bajwa)ਕੰਮ ਦੇ ਨਾਲ ਨਾਲ ਆਪਣੀ ਨਿੱਜੀ ਜ਼ਿੰਦਗੀ ‘ਚ ਬੈਲੇਂਸ ਬਣਾ ਕੇ ਰੱਖਣਾ ਜਾਣਦੀ ਹੈ।ਭਾਵੇਂ ਅਦਾਕਾਰਾ ਕਿੰਨੀ ਵੀ ਰੁੱਝੀ ਕਿਉਂ ਨਾ ਹੋਵੇ ਉਹ ਆਪਣੀ ਮਸਤੀ ਦੇ ਲਈ ਸਮਾਂ ਕੱਢ ਹੀ ਲੈਂਦੀ ਹੈ। ਬੀਤੇ ਕਈ ਦਿਨਾਂ ਤੋਂ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਕਿਤੇ ਘੁੰਮਣ ਗਈ ਹੋਈ ਹੈ।ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ :  ਫਿੱਟਨੈਸ ਮਾਡਲ ਸੁੱਖ ਜੌਹਲ ਦੇ ਘਰ ਆਈਆਂ ਖੁਸ਼ੀਆਂ, ਘਰ ‘ਚ ਮਨਾਇਆ ਜਸ਼ਨ

ਜਿਨ੍ਹਾਂ ‘ਚ ਉਹ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਉਸ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਕਿਸੇ ਬੀਚ ‘ਤੇ ਨਜ਼ਰ ਆ ਰਹੀ ਸੀ। 

ਨੀਰੂ ਬਾਜਵਾ ਦਾ ਵਰਕ ਫ੍ਰੰਟ

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ।ਉਨ੍ਹਾਂ ਦਾ ਅਸਲ ਨਾਂਅ ਅਰਸ਼ਪ੍ਰੀਤ ਕੌਰ ਬਾਜਵਾ ਹੈ, ਪਰ ਇੰਡਸਟਰੀ ‘ਚ ਉਹ ਨੀਰੂ ਬਾਜਵਾ ਦੇ ਨਾਂਅ ਨਾਲ ਮਸ਼ਹੂਰ ਹਨ।ਉਨ੍ਹਾਂ ਦੀ ਹਾਲ ਹੀ ‘ਚ ਫ਼ਿਲਮ ‘ਸ਼ਾਇਰ’ ਆਈ ਹੈ।

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸਤਿੰਦਰ ਸਰਤਾਜ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਇਸ ਤੋਂ ਪਹਿਲਾਂ ਇਸ ਜੋੜੀ ਨੂੰ ‘ਕਲੀ ਜੋਟਾ’ ‘ਚ ਵੇਖਿਆ ਗਿਆ ਸੀ । ਇਹ ਫ਼ਿਲਮ ਵੀ ਦਰਸ਼ਕਾਂ ਨੂੰ ਬਹੁਤ ਪਸੰਦ ਆਈ ਸੀ। 

- PTC PUNJABI


Popular Posts