ਅਦਾਕਾਰਾ ਨਿਸ਼ਾ ਬਾਨੋ, ਮਾਨਸੀ ਸ਼ਰਮਾ, ਪਰੀਣੀਤੀ ਚੋਪੜਾ ਨੇ ਮਨਾਇਆ ਕਰਵਾ ਚੌਥ ਦਾ ਤਿਉਹਾਰ, ਤਸਵੀਰਾਂ ਹੋ ਰਹੀਆਂ ਵਾਇਰਲ

ਅਦਾਕਾਰਾ ਨਿਸ਼ਾ ਬਾਨੋ ਅਤੇ ਮਾਨਸੀ ਸ਼ਰਮਾ ਨੇ ਵੀ ਕਰਵਾ ਚੌਥ ਦਾ ਤਿਉਹਾਰ ਬੜੇ ਹੀ ਚਾਅ ਅਤੇ ਉਤਸ਼ਾਹ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਇਨ੍ਹਾਂ ਅਭਿਨੇਤਰੀਆਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Written by  Shaminder   |  November 02nd 2023 10:33 AM  |  Updated: November 02nd 2023 11:04 AM

ਅਦਾਕਾਰਾ ਨਿਸ਼ਾ ਬਾਨੋ, ਮਾਨਸੀ ਸ਼ਰਮਾ, ਪਰੀਣੀਤੀ ਚੋਪੜਾ ਨੇ ਮਨਾਇਆ ਕਰਵਾ ਚੌਥ ਦਾ ਤਿਉਹਾਰ, ਤਸਵੀਰਾਂ ਹੋ ਰਹੀਆਂ ਵਾਇਰਲ

ਅਦਾਕਾਰਾ ਨਿਸ਼ਾ ਬਾਨੋ (Nisha Bano) ਅਤੇ ਮਾਨਸੀ ਸ਼ਰਮਾ ਨੇ ਵੀ ਕਰਵਾ ਚੌਥ ਦਾ ਤਿਉਹਾਰ ਬੜੇ ਹੀ ਚਾਅ ਅਤੇ ਉਤਸ਼ਾਹ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਇਨ੍ਹਾਂ ਅਭਿਨੇਤਰੀਆਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਨਿਸ਼ਾ ਬਾਨੋ ਨੇ ਪਤੀ ਸਮੀਰ ਮਾਹੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿਸ਼ਾ ਬਾਨੋ ਛਾਨਣੀ ਚੋਂ ਆਪਣੇ ਪਤੀ ਦਾ ਮੂੰਹ ਵੇਖਦੀ ਹੋਈ ਨਜ਼ਰ ਆ ਰਹੀ ਹੈ । 

ਹੋਰ ਪੜ੍ਹੋ :  ਈਸ਼ਾ ਦਿਓਲ ਦਾ ਅੱਜ ਹੈ ਜਨਮ ਦਿਨ, ਜਾਣੋ ਕਿਵੇਂ ਅਦਾਕਾਰਾ ‘ਤੇ ਦਿਲ ਹਾਰ ਬੈਠਾ ਸੀ ਪਤੀ ਭਰਤ, ਥੱਪੜ ਦੇ ਨਾਲ ਸ਼ੁਰੂ ਹੋਈ ਸੀ ਲਵ ਸਟੋਰੀ

ਮਾਨਸੀ ਸ਼ਰਮਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ 

ਇਸ ਤੋਂ ਇਲਾਵਾ ਅਦਾਕਾਰਾ ਮਾਨਸੀ ਸ਼ਰਮਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਸੱਸ ਅਤੇ ਹੋਰਨਾਂ ਸਹੇਲੀਆਂ ਦੇ ਨਾਲ ਕਰਵਾ ਚੌਥ ਦਾ ਤਿਉਹਾਰ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ ।

ਇਸ ਤੋਂ ਇਲਾਵਾ ਅਦਾਕਾਰਾ ਨੇ ਪਤੀ ਯੁਵਰਾਜ ਹੰਸ ਦੇ ਨਾਲ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਯੁਵਰਾਜ ਹੰਸ ਪਤਨੀ ਨੂੰ ਕਿੱਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ । 

ਅਦਾਕਾਰਾ ਪਰੀਣੀਤੀ ਚੋਪੜਾ ਨੇ ਵੀ ਮਨਾਇਆ ਪਹਿਲਾ ਕਰਵਾ ਚੌਥ

 ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਨੇ ਵੀ ਆਪਣਾ ਪਹਿਲਾ ਕਰਵਾ ਚੌਥ ਮਨਾਇਆ ਅਤੇ ਅਦਾਕਾਰਾ ਨੇ ਇਸ ਦੀਆਂ ਕੁਝ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਆਪਣੇ ਪਤੀ ਦਾ ਮੂੰਹ ਵੇਖਣ ਤੋਂ ਬਾਅਦ ਵਰਤ ਖੋਲ੍ਹਦੀ ਹੋਈ ਨਜ਼ਰ ਆ ਰਹੀ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network