Trending:
ਅਦਾਕਾਰਾ ਸੋਨਾਲੀ ਸਹਿਗਲ ਨੇ ਪਤੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ
ਮਸ਼ਹੂਰ ਅਦਾਕਾਰਾ ਅਤੇ ਮਾਡਲ ਸੋਨਾਲੀ ਸਹਿਗਲ (Sonnalli Seygall) ਆਪਣੇ ਪਤੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਪੁੱਜੀ । ਇਸ ਮੌਕੇ ਤੇ ਜੋੜੀ ਨੇ ਜਿੱਥੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ਤੇ ਨਾਲ ਹੀ ਗੁਰੁ ਸਾਹਿਬ ਜੀ ਦਾ ਆਸ਼ੀਰਵਾਦ ਵੀ ਹਾਸਲ ਕੀਤਾ । ਆਪਣੀ ਇਸ ਫੇਰੀ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਸ ਦੌਰਾਨ ਸੋਨਾਲੀ ਨੇ ਸੂਟ ਪਾਇਆ ਸੀ ਅਤੇ ਸੋਨਾਲੀ ਦੇ ਪਤੀ ਨੇ ਦਸਤਾਰ ਬੰਨੀ ਹੋਈ ਸੀ ।
ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਘਰ ਪੁੱਜੀ ਅਦਾਕਾਰਾ ਰਾਖੀ ਸਾਵੰਤ, ਗਾਇਕਾ ਨੇ ਵੀਡੀਓ ਕੀਤਾ ਸਾਂਝਾ
ਸੋਨਾਲੀ ਨੇ ਕੁਝ ਸਮਾਂ ਪਹਿਲਾਂ ਕਰਵਾਇਆ ਵਿਆਹ
ਸੋਨਾਲੀ ਸਹਿਗਲ ਨੇ ਆਸ਼ੀਸ਼ ਐੱਲ ਸਜਨਾਨੀ ਦੇ ਨਾਲ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ । ਦੋਵਾਂ ਨੇ ਇੱਕ ਗੁਰਦੁਆਰਾ ਸਾਹਿਬ ‘ਚ ਸਾਦਗੀ ਦੇ ਨਾਲ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਵਿਆਹ ਕਰਵਾਇਆ ਸੀ । ਜਿਸ ਦੀਆਂ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(21)_fc51e9d7174cdb14fe082a94541a4182_1280X720.webp)
ਜਿਸ ਤੋਂ ਬਾਅਦ ਹੁਣ ਇਹ ਜੋੜੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਦੇ ਲਈ ਪਹੁੰਚੀ ਸੀ । ਅਦਾਕਾਰਾ ਨੇ ਕਾਰਤਿਕ ਆਰੀਅਨ ਦੇ ਨਾਲ ਫ਼ਿਲਮ ‘ਪਿਆਰ ਕਾ ਪੰਚਨਾਮਾ’ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਬਤੌਰ ਮਾਡਲ ਵੀ ਉਹ ਕੰਮ ਕਰ ਚੁੱਕੀ ਹੈ । ਸੋਸ਼ਲ ਮੀਡੀਆ ‘ਤੇ ਸੋਨਾਲੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਪਤੀ ਦੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।
- PTC PUNJABI