ਕੀ ਸੰਜੇ ਲੀਲਾ ਭੰਸਾਲੀ ਨਾਲ ਨਵਾਂ ਪ੍ਰੋਜੈਕਟ ਕਰਨ ਵਾਲੇ ਨੇ ਸਾਜ਼ ਤੇ ਅਫਸਾਨਾ ਖਾਨ ? ਮੁਲਾਕਾਤ ਦੀਆਂ ਤਸਵੀਰਾਂ ਹੋਈਆਂ ਵਾਇਰਲ
ਕੀ ਸੰਜੇ ਲੀਲਾ ਭੰਸਾਲੀ ਨਾਲ ਨਵਾਂ ਪ੍ਰੋਜੈਕਟ ਕਰਨ ਵਾਲੇ ਨੇ ਸਾਜ਼ ਤੇ ਅਫਸਾਨਾ ਖਾਨ ? ਮੁਲਾਕਾਤ ਦੀਆਂ ਤਸਵੀਰਾਂ ਹੋਈਆਂ ਵਾਇਰਲ
Afsana Khan and Saajz Meet Sanjay Leela Bhansali: ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ (Afsana Khan) ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ ਵਿੱਚ ਅਫਸਾਨਾ ਖਾਨ ਤੇ ਉਨ੍ਹਾਂ ਦੇ ਪਤੀ ਸਾਜ਼ (Saajz) ਨੇ ਬਾਲੀਵੁੱਡ ਡਾਇਰੈਕਟਰ ਸੰਜੇ ਲੀਲਾ ਭੰਸਾਲੀ (Sanjay Leela Bhansali) ਨਾਲ ਮੁਲਾਕਾਤ ਕੀਤੀ ਹੈ ਤੇ ਗਾਇਕਾ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਅਫਸਾਨਾ ਖਾਨ ਆਪਣੀ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਵੀ ਅਕਸਰ ਚਰਚਾ ਵਿੱਚ ਰਹਿੰਦੀ ਹੈ। ਗਾਇਕਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਅਫਸਾਨਾ ਖਾਨ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਵੀ ਸ਼ੇਅਰ ਕਰਦੀ ਰਹਿੰਦੀ ਹੈ।
ਅਫਸਾਨਾ ਖਾਨ ਤੇ ਸਾਜ਼ ਨੇ ਸੰਜੇ ਲੀਲਾ ਭੰਸਾਲੀ ਨਾਲ ਕੀਤੀ ਮੁਲਾਕਾਤ
ਹਾਲ ਹੀ ਵਿੱਚ ਗਾਇਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਬਾਲੀਵੁੱਡ ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੇ ਨਾਲ ਮੁਲਾਕਾਤ ਦੇ ਸਮੇਂ ਦੀਆਂ ਹਨ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਅਫਸਾਨਾ ਖਾਨ ਨੇ ਪੋਸਟ ਦੇ ਨਾਲ ਬੇਹੱਦ ਖਾਸ ਕੈਪਸ਼ਨ ਲਿਖੀ ਹੈ। ਗਾਇਕਾ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, 'Blessed ❤️????????????Love respect Legend #sanjayleelabhansali ????????।'
ਅਫਸਾਨਾ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਗਾਇਕਾ ਤੇ ਉਸ ਦੇ ਪਤੀ ਸਾਜ਼ ਨੂੰ ਮਸ਼ਹੂਰ ਬਾਲੀਵੁੱਡ ਡਾਇਰਕੈਟਰ ਸੰਜੇ ਲੀਲਾ ਭੰਸਾਲੀ ਨਾਲ ਫੋਟੋ ਖਿਚਵਾਉਂਦੇ ਹੋਏ ਵੇਖ ਸਕਦੇ ਹਨ। ਸੰਜੇ ਲੀਲਾ ਭੰਸਾਲੀ ਆਪਣੀ ਸੁਪਰਹਿੱਟ ਫਿਲਮਾਂ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਬਾਲੀਵੁੱਡ ਦੇ ਮਸ਼ਹੂਰ ਤੇ ਬੇਹਤਰੀਨ ਡਾਇਰੈਕਟਰਸ ਚੋਂ ਇੱਕ ਮੰਨਿਆ ਜਾਂਦਾ ਹੈ।
ਕੀ ਸੰਜੇ ਲੀਲਾ ਭੰਸਾਲੀ ਨਾਲ ਨਵਾਂ ਪ੍ਰੋਜੈਕਟ ਕਰ ਰਹੀ ਹੈ ਅਫਸਾਨਾ ਖਾਨ ?
ਅਫਸਾਨਾ ਖਾਨ ਤੇ ਸਾਜ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਜਿੱਥੇ ਇੱਕ ਪਾਸੇ ਕਈ ਫੈਨਜ਼ ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਉੱਤੇ ਪਿਆਰ ਦੀ ਵਰਖਾ ਕਰ ਰਹੇ ਹਨ, ਉੱਥੇ ਹੀ ਕੁਝ ਫੈਨਜ਼ ਇਹ ਕਿਆਸ ਲਗਾ ਰਹੇ ਹਨ ਕਿ ਜਲਦ ਹੀ ਅਫਸਾਨਾ ਖਾਨ ਤੇ ਸਾਜ਼, ਸੰਜੇ ਲੀਲਾ ਭੰਸਾਲੀ ਨਾਲ ਕੋਈ ਨਵਾਂ ਪ੍ਰੋਜੈਕਟਰ ਕਰਨ ਵਾਲੇ ਹਨ। ਫਿਲਹਾਲ ਇਸ ਗਾਇਕ ਜੋੜੀ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਵੀ ਅਧਿਕਾਰਿਤ ਅਨਾਊਂਸਮੈਂਟ ਨਹੀਂ ਕੀਤੀ ਗਈ ਹੈ।
ਹੋਰ ਪੜ੍ਹੋ: Death Anniversary: ਜਾਣੋ ਮੁਸੀਬਤਾਂ ਚੋਂ ਨਿਕਲ ਕੇ ਲਤਾ ਮੰਗੇਸ਼ਕਰ ਕਿੰਝ ਬਣੀ ਭਾਰਤ ਦੀ ਮੈਲੋਡੀ ਕੁਈਨ
ਅਫਸਾਨਾ ਖਾਨ ਦਾ ਵਰਕ ਫਰੰਟ
ਅਫਸਾਨਾ ਖਾਨ ਤੇ ਉਸ ਦੇ ਪਤੀ ਸਾਜ਼ ਦੋਵੇਂ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਸਿਤਾਰੇ ਹਨ। ਦੋਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਅਫਸਾਨਾ ਖਾਨ ਪਾਲੀਵੁੱਡ (Pollywood) ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਬੁਲੰਦ ਆਵਾਜ਼ ਲਈ ਕਾਫੀ ਮਸ਼ਹੂਰ ਹੈ। ਅਫਸਾਨਾ ਖਾਨ ਦੇ ਕਈ ਗੀਤ ਜਿਵੇਂ ਧੱਕਾ, ਵਧਾਈਆਂ, ਯਾਰ ਮੇਰਾ ਤਿਤਲੀਆਂ ਵਰਗਾ ਆਦਿ ਮਸ਼ਹੂਰ ਹੋਏ। ਫੈਨਜ਼ ਗਾਇਕਾ ਦੇ ਗੀਤਾਂ ਨੂੰ ਬਹੁਤ ਪਸੰਦ ਕਰਦੇ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
