ਅਫਸਾਨਾ ਖ਼ਾਨ ਨੇ ਮਾਂ ਦਾ ਜਨਮ ਦਿਨ ਮਨਾਇਆ, ਮਾਂ ਨੂੰ ਦਿੱਤਾ ਖ਼ਾਸ ਤੋਹਫ਼ਾ

ਗਾਇਕਾ ਅਫ਼ਸਾਨਾ ਖ਼ਾਨ ਨੇ ਬੀਤੇ ਦਿਨੀਂ ਆਪਣੀ ਮਾਂ ਦਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਗਾਇਕਾ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਆਪਣੀ ਮਾਂ ਦਾ ਜਨਮਦਿਨ ਸੈਲੀਬ੍ਰੇਟ ਕਰਦੀ ਹੋਈ ਨਜ਼ਰ ਆ ਰਹੀ ਹੈ ।

Reported by: PTC Punjabi Desk | Edited by: Shaminder  |  December 14th 2023 02:22 PM |  Updated: December 14th 2023 02:22 PM

ਅਫਸਾਨਾ ਖ਼ਾਨ ਨੇ ਮਾਂ ਦਾ ਜਨਮ ਦਿਨ ਮਨਾਇਆ, ਮਾਂ ਨੂੰ ਦਿੱਤਾ ਖ਼ਾਸ ਤੋਹਫ਼ਾ

ਗਾਇਕਾ ਅਫ਼ਸਾਨਾ ਖ਼ਾਨ (Afsana Khan) ਨੇ ਬੀਤੇ ਦਿਨੀਂ ਆਪਣੀ ਮਾਂ ਦਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਗਾਇਕਾ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਆਪਣੀ ਮਾਂ ਦਾ ਜਨਮਦਿਨ ਸੈਲੀਬ੍ਰੇਟ ਕਰਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਨੇ ਵੀ ਮਣਾਂ ਮੂੂੰਹੀ ਪਿਆਰ ਇਸ ਵੀਡੀਓ ‘ਤੇ ਬਰਸਾਇਆ ਹੈ। 

ਹੋਰ ਪੜ੍ਹੋ :  ਪੀਟੀਸੀ ਪੰਜਾਬੀ ‘ਤੇ ਵੇਖੋ ‘ਸਟੈਂਡ ਅੱਪ ‘ਤੇ ਪਾਓ ਖੱਪ’-3, ਮਿਲੇਗਾ ਹਾਸਿਆਂ ਦਾ ਡਬਲ ਡੋਜ਼

ਮਾਂ ਨੂੰ ਗਾਇਕਾ ਨੇ ਦਿੱਤਾ ਖ਼ਾਸ ਤੋਹਫ਼ਾ 

ਇਸ ਮੌਕੇ ‘ਤੇ ਗਾਇਕਾ ਅਫਸਾਨਾ ਖ਼ਾਨ ਨੇ ਆਪਣੀ ਮਾਂ ਨੂੰ ਜਨਮ ਦਿਨ ‘ਤੇ ਰਿੰਗ ਤੋਹਫ਼ੇ ‘ਚ ਦਿੱਤੀ ਹੈ । ਵੀਡੀਓ ‘ਚ ਅਫਸਾਨਾ ਖ਼ਾਨ ਦਾ ਭਰਾ ਖੁਦਾਬਖਸ਼ ਮੌਜੂਦ ਨਹੀਂ ਸੀ । ਪਰ ਵੀਡੀਓ ਕਾਲ ਦੇ ਜ਼ਰੀਏ ਅਫਸਾਨਾ ਖ਼ਾਨ ਨੇ ਆਪਣੇ ਭਰਾ ਨੂੰ ਇਸ ਸਮਾਰੋਹ ‘ਚ ਸ਼ਾਮਿਲ ਰੱਖਿਆ ਅਤੇ ਜਨਮ ਦਿਨ ਦਾ ਸੈਲੀਬ੍ਰੇਸ਼ਨ ਪੂਰੇ ਪਰਿਵਾਰ ਨੇ ਕੀਤਾ  । 

ਅਫਸਾਨਾ ਖ਼ਾਨ ਦਾ ਵਰਕ ਫ੍ਰੰਟ 

ਅਫਸਾਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਧੱਕਾ, ਯਾਰ ਮੇਰਾ ਤਿੱਤਲੀਆਂ ਵਰਗਾ, ਵਧਾਈਆਂ ਸਣੇ ਕਈ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਸੋਸ਼ਲ ਮੀਡੀਆ ‘ਤੇ ਅਫਸਾਨਾ ਖ਼ਾਨ ਦੀ ਵੱਡੀ ਫੈਨ ਫਾਲੋਵਿੰਗ ਹੈ।ਉਹ ਜਲਦ ਹੀ ਬਾਲੀਵੁੱਡ ਫ਼ਿਲਮਾਂ ਦੇ ਲਈ ਗੀਤ ਗਾਉਂਦੀ ਹੋਈ ਨਜ਼ਰ ਆਏਗੀ ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network