Thursday, 28th of May 2026

ਅਫਸਾਨਾ ਖਾਨ ਭਰਾ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਯਾਦ ਕਰ ਹੋਈ ਭਾਵੁਕ, ਸਾਂਝੀ ਕੀਤੀਆਂ ਸਿੱਧੂ ਮੂਸੇਵਾਲਾ ਨਾਲ ਯਾਦਗਰ ਤਸਵੀਰਾਂ

ਅਫਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਆਪਣਾ ਵੱਡਾ ਭਰਾ ਮੰਨਦੀ ਸੀ, ਜਿਨ੍ਹਾਂ ਪਿਆਰ ਅਫਸਾਨਾ ਆਪਣੇ ਭਰਾ ਸਿੱਧੂ ਨੂੰ ਕਰਦੀ ਸੀ, ਸਿੱਧੂ ਮੂਸੇਵਾਲਾ ਵੀ ਅਫਸਾਨਾ ਖਾਨ ਨੂੰ ਆਪਣੀ ਭੈਣ ਵਜੋਂ ਬੇਹੱਦ ਜ਼ਿਆਦਾ ਲਾਡ ਕਰਦੇ ਸਨ ਤੇ ਅਕਸਰ ਉਸ ਨਾਲ ਤਸਵੀਰਾਂ ਸ਼ੇਅਰ ਕਰਦੇ ਸਨ। ਅੱਜ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੇ ਮੌਕੇ ਅਫਸਾਨਾ ਨੇ ਭਰਾ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਤੇ ਭਰਾ ਨਾਲ ਕੁਝ ਯਾਦਗਾਰੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

Reported by: PTC Punjabi Desk | Edited by: Pushp Raj  |  May 29th 2023 11:45 AM |  Updated: May 29th 2023 11:45 AM

ਅਫਸਾਨਾ ਖਾਨ ਭਰਾ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਯਾਦ ਕਰ ਹੋਈ ਭਾਵੁਕ, ਸਾਂਝੀ ਕੀਤੀਆਂ ਸਿੱਧੂ ਮੂਸੇਵਾਲਾ ਨਾਲ ਯਾਦਗਰ ਤਸਵੀਰਾਂ

Afsana Khan remembers Sidhu Moose Wala: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਅੱਜ ਪੂਰਾ ਇਕ ਵਰ੍ਹਾ ਬੀਤ ਗਿਆ ਹੈ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਅਫਸਾਨਾ ਖਾਨ ਨੇ ਭਰਾ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ 'ਤੇ ਸਿੱਧੂ ਨਾਲ ਆਪਣੀਆਂ ਕੁਝ ਯਾਦਗਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। 

ਦੱਸ ਦਈਏ ਕਿ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਆਪਣਾ ਵੱਡਾ ਭਰਾ ਮੰਨਦੀ ਸੀ, ਜਿਨ੍ਹਾਂ ਪਿਆਰ ਅਫਸਾਨਾ ਆਪਣੇ ਭਰਾ ਸਿੱਧੂ ਨੂੰ ਕਰਦੀ ਸੀ, ਸਿੱਧੂ ਮੂਸੇਵਾਲਾ ਵੀ ਅਫਸਾਨਾ ਖਾਨ ਨੂੰ ਆਪਣੀ ਭੈਣ ਵਜੋਂ ਬੇਹੱਦ ਜ਼ਿਆਦਾ ਲਾਡ ਕਰਦੇ ਸਨ ਤੇ ਅਕਸਰ ਉਸ ਨਾਲ ਤਸਵੀਰਾਂ ਸ਼ੇਅਰ ਕਰਦੇ ਸਨ। 

ਅੱਜ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੇ ਮੌਕੇ ਅਫਸਾਨਾ ਨੇ ਭਰਾ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਤੇ ਭਰਾ ਨਾਲ ਕੁਝ ਯਾਦਗਾਰੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। 

ਸ਼ੇਅਰ ਕੀਤੀ ਗਈ ਇਸ ਪੋਸਟ ਵਿੱਚ ਇਹ ਤਸਵੀਰਾਂ ਅਫਸਾਨਾ ਖਾਨ ਤੇ ਸਾਜ਼ ਦੇ ਵਿਆਹ ਦੀ ਰਿਸੈਪਸ਼ਨ ਦੌਰਾਨ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਿੱਧੂ ਤੇ ਅਫਸਾਨਾ ਖਿੜ-ਖਿੜਾਉਂਦੇ ਹੋਏ ਹੱਸਦੇ ਤੇ ਗੱਲਾਂ ਕਰਦੇ ਨਜ਼ਰ ਆ ਰਹੇ ਹਨ।ਇਨ੍ਹਾਂ ਤਸਵੀਰਾਂ 'ਚ ਭੈਣ-ਭਰਾ ਦੇ ਪਿਆਰ ਦੀ ਝਲਕ ਵੇਖਣ ਨੂੰ ਮਿਲ ਰਹੀ ਹੈ। 

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਗਾਇਕਾ ਅਫਸਾਨਾ ਖ਼ਾਨ ਨੂੰ ਆਪਣੀ ਭੈਣ ਬਣਾਇਆ ਹੋਇਆ ਸੀ।ਉਹ ਹਰ ਸਾਲ ਰੱਖੜੀ ਦੇ ਖ਼ਾਸ ਮੌਕੇ ਭਰਾ ਸਿੱਧੂ ਦੇ ਘਰ ਪਹੁੰਚਦੀ ਸੀ।

ਦੱਸਣਯੋਗ ਹੈ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜਿੱਥੇ ਸਿੱਧੂ ਮੂਸੇ ਵਾਲਾ ਦਾ ਕਤਲ ਕੀਤਾ ਗਿਆ ਸੀ, ਬੀਤੇ ਦਿਨੀਂ ਉਸ ਥਾਂ 'ਤੇ ਪਾਠ ਕਰਵਾਇਆ ਗਿਆ, ਜਿਸ 'ਚ ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ ਹਾਜ਼ਰੀ ਲਗਵਾਈ।ਇਸ ਦੌਰਾਨ ਚਰਨ ਕੌਰ ਨੂੰ ਭੁੱਬਾਂ ਮਾਰ ਰੋਂਦੇ ਦੇਖਿਆ ਗਿਆ। ਸਿੱਧੂ ਦੇ ਕਤਲ ਵਾਲੀ ਥਾਂ 'ਤੇ ਪਹੁੰਚ ਕੇ ਚਰਨ ਕੌਰ ਨੇ ਪੁੱਤ ਨੂੰ ਸੈਲਿਊਟ ਵੀ ਕੀਤਾ। 

ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਤੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨੇ ਬਿਆਨ ਕੀਤਾ ਪੁੱਤ ਖੋਹਣ ਦਾ ਦਰਦ, ਪੋਸਟ ਪੜ੍ਹ ਕੇ ਤੁਸੀਂ ਵੀ ਹੋ ਜਾਵੋਗੇ ਭਾਵੁਕ

ਸਿੱਧੂ ਦੇ ਫੈਨਜ਼ ਅੱਜ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਸਿੱਧੂ ਦੇ ਮਾਤਾ-ਪਿਤਾ ਅੱਜ ਵੀ ਆਪਣੇ ਪੁੱਤਰ ਲਈ ਇਨਸਾਫ ਦੀ ਲੜਾਈ ਲੜ ਰਹੇ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਫੈਨਜ਼ ਉਨ੍ਹਾਂ ਦੇ ਮਾਤਾ-ਪਿਤਾ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ।  

- PTC PUNJABI


Popular Posts