ਅਫਸਾਨਾ ਖ਼ਾਨ ਤੋਂ ਫੈਨ ਨੇ ਵਾਰੇ 26 ਲੱਖ, ਵੇਖੋ ਵੀਡੀਓ
ਆਪਣੇ ਲਾਈਵ ਸ਼ੋਅ ਦੇ ਦੌਰਾਨ ਵੀ ਗਾਇਕਾ ਅਕਸਰ ਲੋਕਾਂ ਦਾ ਦਿਲ ਜਿੱਤਦੀ ਹੋਈ ਨਜ਼ਰ ਆਉਂਦੀ ਹੈ। ਉਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕਾ ਆਪਣੇ ਲਾਈਵ ਸ਼ੋਅ ਦੌਰਾਨ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ ।
ਅਫਸਾਨਾ ਖ਼ਾਨ ਤੋਂ ਫੈਨ ਨੇ ਵਾਰੇ 26 ਲੱਖ, ਵੇਖੋ ਵੀਡੀਓ
ਅਫਸਾਨਾ ਖ਼ਾਨ (Afsana Khan) ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ। ਉਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਉਸ ਨੇ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਹਮੇਸ਼ਾ ਹੀ ਝੂਮਣ ਲਾਇਆ ਹੈ। ਹੁਣ ਤੱਕ ਉਹ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ। ਜਿਸ ‘ਚ ‘ਯਾਰ ਮੇਰਾ ਤਿੱਤਲੀਆਂ ਵਰਗਾ’, ‘ਕੋਈ ਸੀ’, ‘ਧੱਕਾ’ ਸਣੇ ਕਈ ਗੀਤ ਸ਼ਾਮਿਲ ਹਨ । ਆਪਣੇ ਲਾਈਵ ਸ਼ੋਅ ਦੇ ਦੌਰਾਨ ਵੀ ਗਾਇਕਾ ਅਕਸਰ ਲੋਕਾਂ ਦਾ ਦਿਲ ਜਿੱਤਦੀ ਹੋਈ ਨਜ਼ਰ ਆਉਂਦੀ ਹੈ। ਉਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।
ਹੋਰ ਪੜ੍ਹੋ : ਦੁਬਈ ‘ਚ ਹੜ੍ਹ ਦਾ ਕਹਿਰ, ਹੜ੍ਹ ਕਾਰਨ ਦੁਬਈ ‘ਚ ਫਸੇ ਰਾਹੁਲ ਵੈਦ
ਜਿਸ ‘ਚ ਗਾਇਕਾ ਆਪਣੇ ਲਾਈਵ ਸ਼ੋਅ ਦੌਰਾਨ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ । ਜਿਸ ਤੋਂ ਬਾਅਦ ਇੱਕ ਸ਼ਖਸ ਸਟੇਜ ‘ਤੇ ਗਾਇਕਾ ਨੂੰ ਪੈਸਿਆਂ ਦਾ ਇੱਕ ਬੰਡਲ ਫੜਾਉਂਦਾ ਹੈ। ਇਹ ਸ਼ਖਸ ਗਾਇਕਾ ਦਾ ਫੈਨ ਹੈ । ਜਿਸ ਨੇ 26 ਲੱਖ ਰੁਪਏ ਗਾਇਕਾ ਤੋਂ ਵਾਰ ਦਿੱਤੇ । ਸੋਸ਼ਲ ਮੀਡੀਆ ‘ਤੇ ਅਫਸਾਨਾ ਖ਼ਾਨ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਹਰ ਕੋਈ ਉਸ ਦੀ ਦਰਿਆਦਿਲੀ ਦੀ ਤਾਰੀਫ ਕਰ ਰਿਹਾ ਹੈ।
ਅਫਸਾਨਾ ਖ਼ਾਨ ਦੀ ਨਿੱਜੀ ਜ਼ਿੰਦਗੀ
ਅਫਸਾਨਾ ਖ਼ਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਕੁਝ ਸਮਾਂ ਪਹਿਲਾਂ ਸਾਜ਼ ਦੇ ਨਾਲ ਵਿਆਹ ਕਰਵਾਇਆ ਹੈ। ਸਾਜ਼ ਵੀ ਇੱਕ ਵਧੀਆ ਗਾਇਕ ਹੈ। ਅਫਸਾਨਾ ਖ਼ਾਨ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਕਰੜੀ ਮਿਹਨਤ ਕੀਤੀ ਹੈ ਅਤੇ ਆਪਣੀ ਕਾਮਯਾਬੀ ਦਾ ਸਿਹਰਾ ਉਹ ਆਪਣੀ ਮਾਂ ਨੂੰ ਦਿੰਦੀ ਹੈ। ਕਿਉਂਕਿ ਬੱਚਿਆਂ ਦੀ ਜ਼ਿੰਦਗੀ ਸੰਵਾਰਨ ਦੇ ਲਈ ਉਨ੍ਹਾਂ ਦੀ ਮਾਂ ਨੇ ਮਿਹਨਤ ਕੀਤੀ ਹੈ।ਕਿਉਂਕਿ ਅਫਸਾਨਾ ਦੇ ਪਿਤਾ ਜੀ ਦਾ ਦਿਹਾਂਤ ਉਸ ਵੇਲੇ ਹੋ ਗਿੳਾ ਸੀ ਜਦੋਂ ਉਹ ਬਹੁਤ ਛੋਟੀ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
