Karan Aujla : AGTF ਨੇ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਪੰਜਾਬੀ ਗਾਇਕਾਂ-ਗੈਂਗਸਟਰਾਂ-ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ AGTF ਨੇ ਹਾਲ ਹੀ ਵਿੱਚ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਕਰ ਲਿਆ ਹੈ ਤੇ ਸ਼ਾਰਪੀ ਘੁੰਮਣ ਨੂੰ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦਾ ਮੈਨੇਜਰ ਤੇ ਕਰੀਬੀ ਦੱਸਿਆ ਜਾ ਰਿਹਾ ਹੈ।

Reported by: PTC Punjabi Desk | Edited by: Pushp Raj  |  April 28th 2023 12:12 PM |  Updated: April 28th 2023 12:14 PM

Karan Aujla : AGTF ਨੇ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

Karan Aujla's manager Sharpy Ghuman arrested: ਪੰਜਾਬ ਸਰਕਾਰ ਵੱਲੋਂ ਲਗਾਤਾਰ ਗੈਂਗਸਟਰਾਂ ਖਿਲਾਫ ਕਾਰਵਾਈ ਜਾਰੀ ਹੈ। ਹਾਲ ਹੀ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ AGTF ਨੇ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਕਰ ਲਿਆ ਹੈ ਤੇ ਸ਼ਾਰਪੀ ਘੁੰਮਣ ਨੂੰ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦਾ ਬੇਹੱਦ ਕਰੀਬੀ ਦੱਸਿਆ ਜਾ ਰਿਹਾ ਹੈ। 

ਦੱਸਣਯੋਗ ਹੈ ਕਿ ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਪੰਜਾਬੀ ਗਾਇਕਾਂ-ਗੈਂਗਸਟਰਾਂ-ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਅਧੀਨ ਹਾਲ ਹੀ  ਵਿੱਚ ਕਰੀਬ 8 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਮੀਡੀਆ ਰਿਪੋਰਟਸ ਦੀ  ਜਾਣਕਾਰੀ ਮੁਤਾਬਕ ਇਹ ਗ੍ਰਿਫਤਾਰੀਆਂ ਵੱਖ-ਵੱਖ ਥਾਵਾਂ ਤੋਂ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਪੰਜਾਬੀ ਗਾਇਕਾਂ-ਗੈਂਗਸਟਰਾਂ-ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਗਾਇਕ ਕਰਨ ਔਜਲਾ ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਦੀ ਵੀਡੀਓ ਵਾਇਰਲ ਹੋਣ 'ਤੇ ਕਾਰਵਾਈ ਕਰਦਿਆਂ AGTF ਨੇ ਹਾਲ ਹੀ ਵਿੱਚ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਕਰ ਲਿਆ ਹੈ ਤੇ ਸ਼ਾਰਪੀ ਘੁੰਮਣ ਨੂੰ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦਾ ਮੈਨੇਜਰ ਤੇ ਕਰੀਬੀ ਦੱਸਿਆ ਜਾ ਰਿਹਾ ਹੈ। 

ਏਜੀਟੀਐਫ ਦੇ ਸੂਤਰਾਂ ਮੁਤਾਬਕ ਇਸ ਬਾਰੇ ਸੂਬੇ  ਦੀ ਅਪਰਾਧ ਸ਼ਾਖਾ ਕੋਲ ਐਫਆਈਆਰ (FIR ) ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਅਤੇ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਇੱਕ ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਵੀ ਏਜੀਟੀਐਫ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬੀ ਗਾਇਕ ਕਰਨ ਔਜਲਾ ਦੇ ਕਰੀਬੀ ਅਤੇ ਟਰੈਵਲ ਏਜੰਟ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਸ਼ਾਰਪੀ ਘੁੰਮਣ ਕਰਨ ਔਜਲਾ ਦੇ ਮੈਨੇਜਰ ਵਜੋਂ ਵੀ ਕੰਮ ਕਰ ਚੁੱਕਾ ਹੈ, ਉਸ ਨੇ ਹੁਣ ਤੱਕ ਕਰਨ ਦੇ ਕਈ ਸ਼ੋਅਸ ਆਰਗਨਾਈਜ਼ ਕਰਵਾਏ ਹਨ। 

ਜਾਣਕਾਰੀ ਮੁਤਾਬਕ ਪੰਜਾਬ ਵਿੱਚ ਗੈਂਗਸਟਰਾਂ ਦੀ ਕੜੀ ਕਿੱਥੇ ਅਤੇ ਕਿਵੇਂ ਹੈ, ਇਸ ਬਾਰੇ ਐਂਟੀ ਗੈਂਗਸਟਰ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ, ਜਿਸ ਵਿੱਚ ਪੁਲਿਸ ਨੂੰ ਕਈ ਇਨਪੁਟ ਮਿਲੇ ਅਤੇ ਇਹ ਕਾਰਵਾਈ ਦੇਖਣ ਨੂੰ ਮਿਲੀ। ਪੁਲਿਸ ਅਧਿਕਾਰੀ ਜਲਦ ਇਸ ਮਾਮਲੇ 'ਚ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਕਰਨ ਔਜਲਾ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਾਮਜਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ 'ਤੇ ਨੱਚਦਾ ਹੋਇਆ ਦਿਖਾਈ ਦਿੱਤਾ ਸੀ। ਦੱਸਿਆ ਗਿਆ ਹੈ ਕਿ ਗੈਂਗਸਟਰ ਅਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਨੇ ਇਸ ਦੌਰਾਨ ਆਪਣੇ ਭਰਾ ਅਨਮੋਲ ਨੂੰ ਅਮਰੀਕਾ ਭੇਜਣ ਦੀ ਯੋਜਨਾ ਬਣਾਈ ਸੀ। ਉਸ ਨੇ ਆਪਣੇ ਭਰਾ ਨੂੰ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਭੇਜਿਆ ਸੀ।

ਹੋਰ ਪੜ੍ਹੋ: ਸੋਨਾਕਸ਼ੀ ਸਿਨਹਾ ਦੀ ਵੈੱਬਸੀਰੀਜ਼ 'ਦਹਾੜ' ਦਾ ਟੀਜ਼ਰ ਹੋਇਆ ਰਿਲੀਜ਼, ਵੀਡੀਓ ਵੇਖ ਦਹਿਲਿਆ ਦਰਸ਼ਕਾਂ ਦਿਲ, ਵੇਖੋ ਵੀਡੀਓ   

ਕੈਲੀਫੋਰਨੀਆ 'ਚ ਇਸ ਪ੍ਰੋਗਰਾਮ 'ਚ ਅਨਮੋਲ ਬਿਸ਼ਨੋਈ ਦੀ ਸ਼ਮੂਲੀਅਤ ਨੂੰ ਲੈ ਕੇ ਪੰਜਾਬੀ ਗਾਇਕ ਕਰਨ ਔਜਲਾ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ। ਗਾਇਕ ਕਰਨ ਨੇ ਦੱਸਿਆ ਕਿ ਉਹ 16 ਅਪ੍ਰੈਲ ਦਿਨ ਐਤਵਾਰ ਨੂੰ ਇੱਕ ਵਿਆਹ ਸਮਾਗਮ ਵਿੱਚ ਪਰਫਾਰਮ ਕਰਨ ਲਈ ਅਮਰੀਕਾ ਗਿਆ ਸੀ ਅਤੇ ਉਸ ਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਇਸ ਸਮਾਗਮ ਵਿੱਚ ਕੌਣ-ਕੌਣ ਸ਼ਾਮਲ ਹੋ ਰਿਹਾ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network