ਮਲਕੀਤ ਰੌਣੀ ਅਦਾਕਾਰੀ ਦੇ ਨਾਲ ਨਾਲ ਖੇਤਾਂ ‘ਚ ਵੀ ਕਰਦੇ ਹਨ ਕੰਮ, ਵੇਖੋ ਵੀਡੀਓ
ਮਲਕੀਤ ਰੌਣੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਪਿੰਡ ਅਤੇ ਖੇਤਾਂ ‘ਚ ਰੁੱਝੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓ ਸਾਂਝੇ ਕੀਤੇ ਹਨ ।
ਮਲਕੀਤ ਰੌਣੀ ਅਦਾਕਾਰੀ ਦੇ ਨਾਲ ਨਾਲ ਖੇਤਾਂ ‘ਚ ਵੀ ਕਰਦੇ ਹਨ ਕੰਮ, ਵੇਖੋ ਵੀਡੀਓ
ਮਲਕੀਤ ਰੌਣੀ (Malkeet Rauni) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਪਿੰਡ ਅਤੇ ਖੇਤਾਂ ‘ਚ ਰੁੱਝੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਉਹ ਖੇਤੀ ਦੇ ਕੰਮ ਕਾਜ ‘ਚ ਰੁੱਝੇ ਹੋਏ ਦਿਖਾਈ ਦੇ ਰਹੇ ਹਨ ।
ਇੱਕ ਖੇਤ ‘ਚ ਉਹ ਤੋਰੀਆਂ ਦੀ ਫਸਲ ਨੂੰ ਨਿਹਾਰਦੇ ਦਿਖਾਈ ਦੇ ਰਹੇ ਹਨ । ਜਦੋਂ ਕਿ ਇੱਕ ਖੇਤ ‘ਚ ਉਹ ਬੈਂਗਣ ਤੋੜਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਹੁਣ ਉਨ੍ਹਾਂ ਨੇ ਝੋਨੇ ਦੀ ਲਿਫਟਿੰਗ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਝੋਨੇ ਦੀ ਲਿਫਟਿੰਗ ਕਰਵਾਉਂਦੇ ਹੋਏ ਦਿਖਾਈ ਦੇ ਰਹੇ ਹਨ ।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਨ੍ਹਾਂ ਵੀਡੀਓਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਉਸ ‘ਤੇ ਰਿਐਕਸ਼ਨ ਦੇ ਰਹੇ ਹਨ ।

ਮਲਕੀਤ ਰੌਣੀ ਦਾ ਵਰਕ ਫ੍ਰੰਟ
ਮਲਕੀਤ ਰੌਣੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਹਲਕੀ ਫੁਲਕੀ ਕਾਮੇਡੀ ਹੋਵੇ ਜਾਂ ਫਿਰ ਨੈਗੇਟਿਵ ਕਿਰਦਾਰ ਹੋਣ ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :