ਅਮਰ ਨੂਰੀ ਨੇ ਖ਼ਾਸ ਅੰਦਾਜ਼ ‘ਚ ਦਿੱਤੀ ਵਧਾਈ, ਸਰਦੂਲ ਸਿਕੰਦਰ ਦੇ ਨਾਲ ਸਾਂਝਾ ਕੀਤਾ ਵੀਡੀਓ
ਅੱਜ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਈਦ ਦੀ ਵਧਾਈ ਦਿੱਤੀ ਹੈ।ਅਮਰ ਨੂਰੀ ਨੇ ਵੀ ਈਦ ਦੇ ਮੁਬਾਰਕ ਮੌਕੇ ‘ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਅਮਰ ਨੂਰੀ ਨੇ ਖ਼ਾਸ ਅੰਦਾਜ਼ ‘ਚ ਦਿੱਤੀ ਵਧਾਈ, ਸਰਦੂਲ ਸਿਕੰਦਰ ਦੇ ਨਾਲ ਸਾਂਝਾ ਕੀਤਾ ਵੀਡੀਓ
ਈਦ (Eid 2024) ਦਾ ਤਿਉਹਾਰ ਦੁਨੀਆ ਭਰ ‘ਚ ਬੜੇ ਹੀ ਚਾਅ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ। ਗਾਇਕਾ ਅਤੇ ਅਦਾਕਾਰਾ ਅਮਰ ਨੂਰੀ (Amar Noori) ਨੇ ਵੀ ਈਦ ਦੇ ਮੌਕੇ ‘ਤੇ ਸਭ ਨੂੰ ਵਧਾਈ ਦਿੱਤੀ ਹੈ । ਗਾਇਕਾ ਨੇ ਸਰਦੂਲ ਸਿਕੰਦਰ ਦੇ ਨਾਲ ਤਸਵੀਰਾਂ ਵਾਲਾ ਵੀਡੀਓ ਸ਼ੇਅਰ ਕਰਦੇ ਹੋਏ ਈਦ ਦੀਆਂ ਵਧਾਈਆਂ ਦਿੱਤੀਆਂ ਹਨ।

ਹੋਰ ਪੜ੍ਹੋ : ਈਦ ਦੇ ਜਸ਼ਨ ‘ਚ ਸ਼ਾਮਿਲ ਹੋਏ ਗਾਇਕ ਦਿਲਜੀਤ ਦੋਸਾਂਝ, ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ
ਅਮਰ ਨੂਰੀ ਦਾ ਵਰਕ ਫ੍ਰੰਟ
ਅਮਰ ਨੂਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਹਾਲ ਹੀ ‘ਚ ਕਮਲਜੀਤ ਨੀਰੂ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਪਿੰਡ ਅਮਰੀਕਾ’ ਆਈ ਸੀ ।

ਜਿਸ ‘ਚ ਪ੍ਰਦੇਸ ਦੀ ਪੀੜ ਨੂੰ ਇਸ ਫ਼ਿਲਮ ‘ਚ ਦਰਸਾਉਣ ਦੀ ਕੋੋਸ਼ਿਸ਼ ਕੀਤੀ ਗਈ ਸੀ । ਇਸ ਤੋਂ ਇਲਾਵਾ ਅਮਰ ਨੂਰੀ ਨੇ ਪਤੀ ਸਰਦੂਲ ਸਿਕੰਦਰ ਦੇ ਨਾਲ ਵੀ ਕਈ ਹਿੱਟ ਗੀਤ ਗਾਏ ਸਨ । ਜਿਸ ‘ਚ ਗੋਰਾ ਰੰਗ ਦੇਈਂ ਨਾ ਰੱਬਾ, ਯਾਰੀ ਪ੍ਰਦੇਸੀਆਂ ਦੀ, ਝਾਂਜਰਾ ਸਣੇ ਕਈ ਹਿੱਟ ਗੀਤ ਗਾਏ ਹਨ । ਇਸ ਤੋਂ ਇਲਾਵਾ ਅਮਰ ਨੂਰੀ ਨੇ ਵੀ ਕਈ ਹਿੱਟ ਗੀਤ ਗਾਏ ਹਨ । ਜਿਸ ‘ਚ ਨਛੱਤਰਾ ਲੈ ਆਈਂ ਵੇ, ਮੇਰੇ ਨੱਚਦੀ ਦੇ ਖੁੱਲ੍ਹ ਗਏ ਵਾਲ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
