ਅਮਰ ਨੂਰੀ ਨੇ ਗੋਲਡਨ ਸਟਾਰ ਮਲਕੀਤ ਸਿੰਘ ਅਤੇ ਜਸਬੀਰ ਜੱਸੀ ਨਾਲ ਗਾਇਆ ਗੀਤ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਤਿੰਨਾਂ ਦਾ ਅੰਦਾਜ਼
ਗਾਇਕ ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਵੀਡੀਓ ਸਾਂਝੇ ਕੀਤੇ ਹਨ । ਜਿਸ ‘ਚ ਜਸਬੀਰ ਜੱਸੀ ਗਾਇਕਾ ਅਮਰ ਨੂਰੀ ਦੇ ਨਾਲ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ । ਅਮਰ ਨੂਰੀ ਅਤੇ ਜਸਬੀਰ ਜੱਸੀ ‘ਮੇਰਾ ਕੱਲ੍ਹ ਦਾ ਕਾਲਜਾ ਦੁਖਦਾ’ ਗਾ ਰਹੇ ਹਨ ।
ਅਮਰ ਨੂਰੀ ਨੇ ਗੋਲਡਨ ਸਟਾਰ ਮਲਕੀਤ ਸਿੰਘ ਅਤੇ ਜਸਬੀਰ ਜੱਸੀ ਨਾਲ ਗਾਇਆ ਗੀਤ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਤਿੰਨਾਂ ਦਾ ਅੰਦਾਜ਼
ਗਾਇਕ ਜਸਬੀਰ ਜੱਸੀ (Jasbir jassi) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਵੀਡੀਓ ਸਾਂਝੇ ਕੀਤੇ ਹਨ । ਜਿਸ ‘ਚ ਜਸਬੀਰ ਜੱਸੀ ਗਾਇਕਾ ਅਮਰ ਨੂਰੀ ਦੇ ਨਾਲ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ । ਅਮਰ ਨੂਰੀ ਅਤੇ ਜਸਬੀਰ ਜੱਸੀ ‘ਮੇਰਾ ਕੱਲ੍ਹ ਦਾ ਕਾਲਜਾ ਦੁਖਦਾ’ ਗਾ ਰਹੇ ਹਨ । ਇਸ ਤੋਂ ਇਲਾਵਾ ਜਸਬੀਰ ਜੱਸੀ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਆਪਣੇ ਪਿਤਾ ਨੂੰ ਯਾਦ ਕਰਕੇ ਭਾਵੁਕ ਹੋਏ ਗਾਇਕ ਜੱਸੀ ਸਿੱਧੂ, ਕਿਹਾ ‘ਮੇਰੇ ਦੁੱਖ ਅਤੇ ਖੁਸ਼ੀਆਂ ਸਾਂਝਾ ਕਰਨ ਵਾਲਾ ਕੋਈ ਨਹੀਂ’
ਜਿਸ ‘ਚ ਅਮਰ ਨੂਰੀ ਗੋਲਡਨ ਸਟਾਰ ਮਲਕੀਤ ਸਿੰਘ ਦੇ ਨਾਲ ਗੀਤ ਗਾ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ।
ਅਮਰ ਨੂਰੀ ਤੇ ਜੱਸੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਅਮਰ ਨੂਰੀ ਅਤੇ ਜਸਬੀਰ ਜੱਸੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਅਮਰ ਨੂਰੀ ਅਤੇ ਸਰਦੂਲ ਸਿਕੰਦਰ ਦੀ ਜੋੜੀ ਇੰਡਸਟਰੀ ‘ਚ ਬਹੁਤ ਹੀ ਮਕਬੂਲ ਜੋੜੀ ਰਹੀ ਹੈ । ਇਸ ਜੋੜੀ ਨੇ ਕਈ ਹਿੱਟ ਗੀਤ ਦਿੱਤੇ ਹਨ ।
_fc500bdedd43232e44d50893b2463ef5_1280X720.webp)
ਗੱਲ ਕਰੀਏ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਵੀ ਕਈ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ ਹੈ।ਉਨ੍ਹਾਂ ਨੇ ‘ਇੱਕ ਤਾਰਾ ਵੱਜਦਾ ਵੇ’, ‘ਦਿਲ ਲੈ ਗਈ ਕੁੜੀ ਗੁਜਰਾਤ ਦੀ’, ‘ਕੁੜੀ ਜ਼ਹਿਰ ਦੀ ਪੁੜੀ’ ਸਣੇ ਕਈ ਹਿੱਟ ਗੀਤ ਦੇ ਚੁੱਕੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
