ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਰਿਲੀਜ਼ ਦਾ ਹੋਇਆ ਖੁਲਾਸਾ, ਜਾਣੋ ਕਦੋਂ ਹੋਵੇਗੀ ਰਿਲੀਜ਼
Film 'Kudi Haryana Val Di' Release Date: ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਫਿਲਮ ਮੇਕਰਸ ਵੱਲੋਂ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਐਮੀ ਵਿਰਕ ਤੇ ਸੋਨਮ ਬਾਜਵਾ ਦੋਹਾਂ ਨੇ ਆਪੋ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਫਿਲਮ ਨਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਫਿਲਮ ਦੀ ਰਿਲੀਜ਼ ਡੇਟ ਬਾਰੇ ਦੱਸਿਆ ਹੈ।
ਇਸ ਤੋਂ ਪਹਿਲਾਂ ਵੀ ਐਮੀ ਵਿਰਕ ਤੇ ਸੋਨਮ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਫਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ।
ਫਿਲਮ 'ਕੁੜੀ ਹਰਿਆਣੇ ਵੱਲ ਦੀ' 'ਚ ਸੋਨਮ ਇੱਕ ਹਰਿਆਣਵੀ ਕੁੜੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਅਦਾਕਾਰਾ ਨੇ ਫਿਲਮ ਦੇ ਸ਼ੂਟਿੰਗ ਸੈਟ ਤੋਂ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਇਸ ਫਿਲਮ 'ਚ ਸੋਨਮ ਬਾਜਵਾ ਦੇ ਨਾਲ ਐਮੀ ਵਿਰਕ ਵੀ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਅਤੇ ਫਿਲਮ ਨੂੰ ਹਰਿਆਣੇ ਵਿੱਚ ਹੀ ਸ਼ੂਟ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਹ ਫਿਲਮ ਇਸੇ ਸਾਲ 14 ਜੂਨ 2024 ਨੂੰ ਰਿਲੀਜ਼ ਹੋਵੇਗੀ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਹੱਥੀ ਤਿਆਰ ਕਰ ਵਿਦੇਸ਼ੀਆਂ ਨੂੰ ਚਖਾਈ ਪੰਜਾਬੀ ਦੀ ਮਸ਼ਹੂਰ ਡ੍ਰਿੰਕ ਸ਼ਾਰਦਾਈ, ਵੇਖੋ ਵੀਡੀਓ
ਸੋਨਮ ਬਾਜਵਾ ਇਸ ਤੋਂ ਪਹਿਲਾ 2 ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' 'ਚ ਨਜ਼ਰ ਆਈ ਤੇ ਇਹ ਦੋਵੇਂ ਫਿਲਮਾਂ ਬਾਕਸ ਆਫਿਸ 'ਤੇ ਹਿੱਟ ਰਹੀਆਂ ਹੈ। ਇਸ ਤੋਂ ਇਲਾਵਾ ਸੋਨਮ ਬਾਜਵਾ ਜਲਦ ਹੀ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਰੰਨਾਂ 'ਚ ਧੰਨਾਂ' ਤੇ ਵਿੱਚ ਨਜ਼ਰ ਆਵੇਗੀ। ਇਹ ਫਿਲਮਾਂ 2024 'ਚ ਰਿਲੀਜ਼ ਹੋਵੇਗੀ।
- PTC PUNJABI