ਪੰਜਾਬੀ ਗਾਇਕ ਐਮੀ ਵਿਰਕ ਨੇ ਇੰਸਟਾਗ੍ਰਾਮ ਤੋਂ ਲਿਆ ਬ੍ਰੇਕ, ਡਿਲੀਟ ਕੀਤੀਆਂ ਸਾਰੀਆਂ ਪੋਸਟਾਂ

Reported by: PTC Punjabi Desk | Edited by: Pushp Raj  |  January 19th 2024 12:07 PM |  Updated: January 19th 2024 12:07 PM

ਪੰਜਾਬੀ ਗਾਇਕ ਐਮੀ ਵਿਰਕ ਨੇ ਇੰਸਟਾਗ੍ਰਾਮ ਤੋਂ ਲਿਆ ਬ੍ਰੇਕ, ਡਿਲੀਟ ਕੀਤੀਆਂ ਸਾਰੀਆਂ ਪੋਸਟਾਂ

Ammy Virk took a break from Instagram: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਆਪਣੇ ਗੀਤਾਂ ਤੇ ਚੰਗੀ ਅਦਾਕਾਰੀ ਲਈ ਬੇਹੱਦ ਮਸ਼ਹੂਰ ਹਨ। ਹਾਲ ਹੀ 'ਚ ਐਮੀ ਵਿਰਕ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ, ਜਿਸ ਮਗਰੋਂ ਉਨ੍ਹਾਂ ਦੇ ਫੈਨਜ਼ ਕਾਫੀ ਪਰੇਸ਼ਾਨ ਹਨ। ਦੱਸ ਦਈਏ ਕਿ ਐਮੀ ਵਿਰਕ (Ammy Virk) ਵੀ ਹੋਰਨਾਂ ਪਾਲੀਵੁੱਡ ਸੈਲਬਸ ਵਾਂਗ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਫੈਨਜ਼ ਨਾਲ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ, ਪਰ ਹਾਲ ਹੀ ਵਿੱਚ ਗਾਇਕ ਦੇ ਇੰਸਟਾਗ੍ਰਾਮ ਤੋਂ ਸਾਰੀਆਂ ਹੀ ਪੋਸਟਾਂ ਡਿਲੀਟ ਹੋਈਆਂ ਨਜ਼ਰ ਆਇਆਂ।Ammy Virk (1).jpg

 

 

ਐਮੀ ਵਿਰਕ ਨੇ ਇੰਸਟਾਗ੍ਰਾਮ ਤੋਂ ਡਿਲੀਟ ਕੀਤੀਆਂ ਸਾਰੀਆਂ ਪੋਸਟਾਂ 

ਹਾਲ ਹੀ 'ਚ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਤੋਂ ਆਪਣੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਹੁਣ ਐਮੀ ਵਿਰਕ ਦੇ ਇੰਸਟਾਗ੍ਰਾਮ ਸਿਰਫ ਇੱਕ ਪੋਸਟ ਨਜ਼ਰ ਆ ਰਹੀ ਹੈ, ਜੋ ਉਸ ਨੇ ਬੀਤੇ ਦਿਨੀਂ ਸ਼ੇਅਰ ਕੀਤੀ ਸੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਸ ਨੇ ਬੋਤਲ ਵਾਲੀ ਇਮੋਜੀ ਲਗਾਏ ਹਨ। ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਕਿਉਂ ਡਿਲੀਟ ਕੀਤੀਆਂ, ਇਸ ਬਾਰੇ ਅਜੇ ਤੱਕ ਗਾਇਕ ਵੱਲੋਂ ਕੋਈ ਜਾਣਕਾਰੀ ਨਹੀਂ ਸਾਂਝੀ ਕੀਤੀ ਗਈ ਹੈ।   

ਐਮੀ ਵਿਰਕ ਦਾ  ਵਰਕ ਫਰੰਟ

ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਮਰਿੰਦਰ ਗਿੱਲ (Amrinder Gill) ਨਾਲ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ। ਐਮੀ ਵਿਰਕ ਪਹਿਲੀ ਵਾਰ  ਫ਼ਿਲਮ 'ਅੰਗਰੇਜ਼' ਵਿੱਚ ਨਜ਼ਰ ਆਏ। ਇਸ ਤੋਂ ਬਾਅਦ ਐਮੀ ਵਿਰਕ ਦੀਆਂ ਇੱਕ ਤੋਂ ਬਾਅਦ ਇੱਕ ਕਈ ਸੁਪਰਹਿੱਟ ਫ਼ਿਲਮਾਂ ਆਈਆਂ ਹਨ। 

ਹੋਰ ਪੜ੍ਹੋ: ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਦਾ ਪੋਸਟਰ ਹੋਇਆ ਰਿਲੀਜ਼, 101 ਰਾਣੀਆਂ ਨਾਲ ਵਿਖਾਈ ਦਿੱਤੇ ਗਿੱਪੀ ਗਰੇਵਾਲ

ਦੱਸਣਯੋਗ ਹੈ ਕਿ ਐਮੀ ਵਿਰਕ ਨੇ ਕਈ ਸੁਪਰਹਿੱਟ ਗੀਤਾਂ ਤੋਂ ਬਾਅਦ ਪੰਜਾਬੀ ਫ਼ਿਲਮਾਂ 'ਚ ਆਪਣੀ ਕਿਸਮਤ ਅਜ਼ਮਾਈ ਤੇ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਨੇ 'ਅੰਗਰੇਜ਼', 'ਅਰਦਾਸ', 'ਬੰਬੂਕਾਟ', 'ਮੁਕਲਾਵਾ', 'ਕਿਸਮਤ', 'ਹਰਜੀਤਾ', 'ਲੌਂਗ ਲਾਚੀ', 'ਸਤਿ ਸ੍ਰੀ ਅਕਾਲ ਇੰਗਲੈਂਡ', 'ਨਿੱਕਾ ਜ਼ੈਲਦਾਰ 2', 'ਮੌੜ' ਤੇ 'ਸੁਫ਼ਨਾ' ਵਰਗੀਆਂ ਫ਼ਿਲਮਾਂ 'ਚ ਬਿਹਤਰੀਨ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਿਆ। ਇਸ ਦੇ ਨਾਲ ਹੀ 'ਨਿੱਕਾ ਜ਼ੈਲਦਾਰ' ਵੀ ਲੋਕਾਂ ਨੂੰ ਖੂਬ ਪਸੰਦ ਆਈ। ਐਮੀ ਵਿਰਕ ਇੰਨੀਂ ਦਿਨੀਂ ਆਪਣੀ ਫ਼ਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਹ ਫ਼ਿਲਮ ਜੁਲਾਈ ਮਹੀਨੇ 'ਚ ਰਿਲੀਜ਼ ਹੋਣ ਜਾ ਰਹੀ ਹੈ। ਐਮੀ ਇਸ ਫ਼ਿਲਮ 'ਚ ਸੋਨਮ ਬਾਜਵਾ (Sonam Bajwa) ਨਾਲ ਨਜ਼ਰ ਆਉਣਗੇ। 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network