ਅਨੀਤਾ ਦੇਵਗਨ ਨੇ ਦੀਦਾਰ ਗਿੱਲ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਅਦਾਕਾਰਾ ਅਨੀਤਾ ਦੇਵਗਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਇਨ੍ਹੀਂ ਦਿਨੀਂ ਉਹ ਆਪਣੀਆਂ ਕਈ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰ ਦੀਦਾਰ ਗਿੱਲ ਆਪਣੇ ਡਾਈਟ ਚਾਰਟ ਦੇ ਬਾਰੇ ਦੱਸਦੇ ਹੋਏ ਦਿਖਾਈ ਦੇ ਰਹੇ ਹਨ ।

Reported by: PTC Punjabi Desk | Edited by: Shaminder  |  September 13th 2023 05:04 PM |  Updated: September 13th 2023 05:04 PM

ਅਨੀਤਾ ਦੇਵਗਨ ਨੇ ਦੀਦਾਰ ਗਿੱਲ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਅਦਾਕਾਰਾ ਅਨੀਤਾ ਦੇਵਗਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਇਨ੍ਹੀਂ ਦਿਨੀਂ ਉਹ ਆਪਣੀਆਂ ਕਈ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰ ਦੀਦਾਰ ਗਿੱਲ ਆਪਣੇ ਡਾਈਟ ਚਾਰਟ ਦੇ ਬਾਰੇ ਦੱਸਦੇ ਹੋਏ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਉਹ ਦੱਸ ਰਹੇ ਹਨ ਕਿ ਸਾਰੇ ਦਿਨ ‘ਚ ਰੋਟੀ ਇੱਕ ਹੀ ਖਾਣੀ ਹੈ ।

ਹੋਰ ਪੜ੍ਹੋ : 'ਗੱਡੀ ਜਾਂਦੀ ਏ ਛਲਾਂਗਾ ਮਾਰਦੀ’ ਫ਼ਿਲਮ ਦਾ ਟਾਈਟਲ ਟ੍ਰੈਕ ਐਮੀ ਵਿਰਕ ਦੀ ਆਵਾਜ਼ ‘ਚ ਹੋਇਆ ਰਿਲੀਜ਼

ਜਿਸ ‘ਤੇ ਅਨੀਤਾ ਦੇਵਗਨ ਇੱਕ ਕਹਾਵਤ ਬੋਲਦੇ ਹਨ ਅਤੇ ਇਸ ‘ਤੇ ਦੀਦਾਰ ਗਿੱਲ ਕਹਿੰਦੇ ਹਨ ਕਿ ਮੈਂ ਬਹੁਤ ਕੰਟਰੋਲ ਕੀਤਾ ਹੋਇਆ ਹੈ । ਇਸ ‘ਤੇ ਅਦਾਕਾਰਾ ਅਨੀਤਾ ਦੇਵਗਨ ਕਹਿੰਦੇ ਹਨ ਕਿ ਇਹ ਸੱਚ ਨਹੀਂ ਲੱਗਦਾ । ਆਜਾ ਆਪਾਂ ਅਗਲਾ ਸੀਨ ਕਰੀਏ’। ਅਦਾਕਾਰਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਅਨੀਤਾ ਦੇਵਗਨ ਦਾ ਵਰਕ ਫ੍ਰੰਟ 

ਅਨੀਤਾ ਦੇਵਗਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ‘ਤੇ ਆਉਣ ਵਾਲੇ ਸੀਰੀਅਲ ‘ਪੜ੍ਹ ਕੇ ਜਮਾਤਾਂ ਚਾਰ ਪੰਚਣੀ ਪਿੰਡ ਦੀ ਬਣੀ’ ਦੇ ਨਾਲ ਕੀਤੀ ਸੀ ।

ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ਅਤੇ ਟੀਵੀ ਸੀਰੀਅਲ ‘ਚ ਕੰਮ ਕੀਤਾ । ਉਨ੍ਹਾਂ ਦੇ ਪਤੀ ਹਰਦੀਪ ਗਿੱਲ ਵੀ ਵਧੀਆ ਅਦਾਕਾਰ ਹਨ । 

- PTC PUNJABI


Popular Posts