Trending:
ਅਨੀਤਾ ਦੇਵਗਨ ਨੇ ਪਤੀ ਹਰਦੀਪ ਗਿੱਲ ਦੇ ਜਨਮ ਦਿਨ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ
ਅਨੀਤਾ ਦੇਵਗਨ (Anita Devgan)ਨੇ ਪਤੀ ਹਰਦੀਪ ਗਿੱਲ ਦਾ ਬੀਤੇ ਦਿਨ ਜਨਮ ਦਿਨ ਮਨਾਇਆ । ਜਿਸ ਦੀਆਂ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਵੀਡੀਓਜ਼ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਦੇ ਨਾਲ ਉਨ੍ਹਾਂ ਦੇ ਬਰਥਡੇ ਦਾ ਕੇਕ ਕਟਵਾਉਂਦੀ ਹੋਈ ਨਜ਼ਰ ਆ ਰਹੀ ਹੈ । ਜਦੋਂਕਿ ਇੱਕ ਹੋਰ ਵੀਡੀਓ ਵੀ ਉਨ੍ਹਾਂ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ । ਜਿਸ ‘ਚ ਅਦਾਕਾਰਾ ਅਨੀਤਾ ਦੇਵਗਨ ਦੇ ਨਾਲ ਫ਼ਿਲਮ ਦੇ ਹੋਰ ਵੀ ਕਈ ਕਲਾਕਾਰ ਨਜ਼ਰ ਆ ਰਹੇ ਹਨ ਅਤੇ ਹਰਦੀਪ ਗਿੱਲ ਦਾ ਜਨਮ ਦਿਨ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ ।
/ptc-punjabi/media/post_attachments/453e2fe9cd15120590ad83d56e09fea77653307845fc9ca5615b44401963fd9e.webp)
ਹੋਰ ਪੜ੍ਹੋ : ਮਰਹੂਮ ਗਾਇਕ ਰਾਜ ਬਰਾੜ ਦਾ ਅੱਜ ਹੈ ਜਨਮ ਦਿਨ, ਫੈਨਸ ਵੀ ਕਰ ਰਹੇ ਯਾਦਕਈ ਫ਼ਿਲਮਾਂ ‘ਚ ਇੱਕਠੇ ਨਜ਼ਰ ਆਈ ਜੋੜੀ ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।ਪਿਛਲੇ ਕਈ ਸਾਲਾਂ ਤੋਂ ਦੋਵੇਂ ਕਲਾਕਾਰ ਇੰਡਸਟਰੀ ‘ਚ ਸਰਗਰਮ ਹਨ । ਅਨੀਤਾ ਦੇਵਗਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ‘ਤੇ ਪ੍ਰਸਾਰਿਤ ਹੋਣ ਵਾਲੇ ਸੀਰੀਅਲ ਦੇ ਨਾਲ ਕੀਤੀ ਸੀ ।
/ptc-punjabi/media/post_attachments/dY8knRuCgKucRmEXE3za.webp)
ਜਿਸ ਤੋਂ ਬਾਅਦ ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ । ਦੋਵਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਜਾਂ ਫਿਰ ਨੈਗੇਟਿਵ ਕਿਰਦਾਰ ਹੋਣ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਦਰਸ਼ਕਾਂ ਵੱਲੋਂ ਇਸ ਜੋੜੀ ਨੂੰ ਪਸੰਦ ਕੀਤਾ ਗਿਆ ਹੈ।
ਹਰਦੀਪ ਗਿੱਲ ਦਾ ਵਰਕ ਫ੍ਰੰਟ ਹਰਦੀਪ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ‘ਚੱਲ ਮੇਰਾ ਪੁੱਤ’, ‘ਮਿੱਟੀ’, ‘ਅਸ਼ਕੇ’, ‘ਨਾਬਰ’, ਪੰਜਾਬ ੧੯੮੪ ਸਣੇ ਕਈ ਫ਼ਿਲਮਾਂ ,’ਚ ਕੰਮ ਕੀਤਾ ਹੈ ਅਤੇ ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਆਪਣੇ ਵੱਖੋ ਵੱਖਰੇ ਕਿਰਦਾਰਾਂ ਦੇ ਲਈ ਉਹ ਜਾਣੇ ਜਾਂਦੇ ਹਨ ।
-