ਅਨਮੋਲ ਕਵਾਤਰਾ ਨੇ ਮਨਾਇਆ ਪਿਤਾ ਦਾ ਜਨਮ ਦਿਨ, ਗੁਰਦੁਆਰਾ ਨਾਨਕਸਰ ਕਲੇਰਾਂ ‘ਚ ਟੇਕਿਆ ਮੱਥਾ
ਸਮਾਜ ਸੇਵੀ ਤੇ ਗਾਇਕ ਅਨਮੋਲ ਕਵਾਤਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਿਤਾ ਅਤੇ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ।
ਅਨਮੋਲ ਕਵਾਤਰਾ ਨੇ ਮਨਾਇਆ ਪਿਤਾ ਦਾ ਜਨਮ ਦਿਨ, ਗੁਰਦੁਆਰਾ ਨਾਨਕਸਰ ਕਲੇਰਾਂ ‘ਚ ਟੇਕਿਆ ਮੱਥਾ
ਸਮਾਜ ਸੇਵੀ ਤੇ ਗਾਇਕ ਅਨਮੋਲ ਕਵਾਤਰਾ (Anmol Kwatra) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਿਤਾ ਅਤੇ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਨਮੋਲ ਕਵਾਤਰਾ ਨੇ ਆਪਣੇ ਪਿਤਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ਤੇ ਉਹ ਆਪਣੇ ਪਰਿਵਾਰ ਦੇ ਨਾਲ ਗੁਰਦੁਆਰਾ ਨਾਨਕਸਰ ਕਲੇਰਾਂ ‘ਚ ਮੱਥਾ ਟੇਕਿਆ ।ਇਸ ਦਾ ਵੀਡੀਓ ਵੀ ਅਨਮੋਲ ਕਵਾਤਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਬਾਬਾ ਜੀ ਨੇ ਮਾਣ ਸਤਿਕਾਰ ਦਿੱਤਾ ।
ਅਨਮੋਲ ਕਵਾਤਰਾ ਸਮਾਜ ਸੇਵਾ ਲਈ ਜਾਣੇ ਜਾਂਦੇ
ਅਨਮੋਲ ਕਵਾਤਰਾ ਸਮਾਜ ਸੇਵਾ ਦੇ ਲਈ ਮਸ਼ਹੂਰ ਹਨ । ਉਹ ਅਕਸਰ ਜ਼ਰੂਰਤਮੰਦ ਲੋਕਾਂ ਦੀ ਮਦਦ ਦੇ ਲਈ ਅੱਗੇ ਆਉਂਦੇ ਹਨ ਅਤੇ ਲੋਕਾਂ ਨੂੰ ਮਦਦ ਦੇ ਲਈ ਅੱਗੇ ਆਉਣ ਦੇ ਲਈ ਪ੍ਰੇਰਦੇ ਰਹਿੰਦੇ ਹਨ।ਉਨ੍ਹਾਂ ਦੀ ਸੰਸਥਾ ਦੇ ਨਾਲ ਕਈ ਲੋਕ ਜੁੜੇ ਹੋਏ ਹਨ ਅਤੇ ਕੁਝ ਸਮਾਂ ਪਹਿਲਾਂ ਨੀਰੂ ਬਾਜਵਾ,ਮਨਕਿਰਤ ਔਲਖ ਸਣੇ ਹੋਰ ਕਈ ਸਿਤਾਰੇ ਵੀ ਸੰਸਥਾ ਦੀ ਮਦਦ ਕਰਨ ਦੇ ਲਈ ਅੱਗੇ ਆਏ ਸਨ।ਇਸ ਤੋਂ ਇਲਾਵਾ ਪਰਮੀਸ਼ ਵਰਮਾ ਵੀ ਪੁੱਜੇ ਸਨ ।
ਅਨਮੋਲ ਕਵਾਤਰਾ ਜਿੱਥੇ ਵਧੀਆ ਸਮਾਜ ਸੇਵੀ ਹਨ, ਉੱਥੇ ਹੀ ਵਧੀਆ ਗਾਇਕ ਵੀ ਹਨ । ਉਨ੍ਹਾਂ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਵੀ ਹੋ ਚੁੱਕੇ ਹਨ । ਇਸ ਤੋਂ ਇਲਾਵਾ ਉਹ ਇਨ੍ਹੀਂ ਦਿਨੀਂ ਪੌਡਕਾਸਟ ਵੀ ਕਰ ਰਹੇ ਜੋ ਕਿ ਕਾਫੀ ਪਸੰਦ ਆ ਰਿਹਾ ਹੈ ।ਹੁਣ ਤੱਕ ਉਨ੍ਹਾਂ ਨੇ ਕਈ ਹਸਤੀਆਂ ਦੇ ਨਾਲ ਗੱਲਬਾਤ ਕੀਤੀ ਹੈ। ਜਿਸ ‘ਚ ਹਿਮਾਂਸ਼ੀ ਖੁਰਾਣਾ, ਨੀਰੂ ਬਾਜਵਾ,ਪਰਮੀਸ਼ ਵਰਮਾ, ਮਾਹੀ ਸ਼ਰਮਾ ਸਣੇ ਕਈ ਹਸਤੀਆਂ ਆ ਚੁੱਕੀਆਂ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :