ਗਿੱਪੀ ਗਰੇਵਾਲ ਨੇ ਖਰੀਦੀ ਇੱਕ ਹੋਰ ਨਵੀਂ ਕਾਰ, ਗੁਰੁ ਸਾਹਿਬ ਦਾ ਕੀਤਾ ਸ਼ੁਕਰਾਨਾ

ਗਿੱਪੀ ਗਰੇਵਾਲ ਨੇ ਮੁੜ ਤੋਂ ਨਵੀਂ ਕਾਰ ਖਰੀਦੀ ਹੈ । ਜਿਸ ਤੋਂ ਬਾਅਦ ਗਾਇਕ ਨੇ ਗੁਰੁ ਘਰ ਜਾ ਕੇ ਸ਼ੁਕਰਾਨਾ ਕੀਤਾ ।ਇਸ ਦੀਆਂ ਤਸਵੀਰਾਂ ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਸ ਤੋਂ ਪਹਿਲਾਂ ਗਾਇਕ ਨੇ ਕੁਝ ਦਿਨ ਪਹਿਲਾਂ ਹੀ ਲੈਂਬਰਗਿਨੀ ਕਾਰ ਵੀ ਖਰੀਦੀ ਸੀ ।

Reported by: PTC Punjabi Desk | Edited by: Shaminder  |  September 15th 2023 10:09 AM |  Updated: September 15th 2023 10:09 AM

ਗਿੱਪੀ ਗਰੇਵਾਲ ਨੇ ਖਰੀਦੀ ਇੱਕ ਹੋਰ ਨਵੀਂ ਕਾਰ, ਗੁਰੁ ਸਾਹਿਬ ਦਾ ਕੀਤਾ ਸ਼ੁਕਰਾਨਾ

ਗਿੱਪੀ ਗਰੇਵਾਲ (Gippy Grewal)ਨੇ ਮੁੜ ਤੋਂ ਨਵੀਂ ਕਾਰ ਖਰੀਦੀ ਹੈ । ਜਿਸ ਤੋਂ ਬਾਅਦ ਗਾਇਕ ਨੇ ਗੁਰੁ ਘਰ ਜਾ ਕੇ ਸ਼ੁਕਰਾਨਾ ਕੀਤਾ ।ਇਸ ਦੀਆਂ ਤਸਵੀਰਾਂ ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਸ ਤੋਂ ਪਹਿਲਾਂ ਗਾਇਕ ਨੇ ਕੁਝ ਦਿਨ ਪਹਿਲਾਂ ਹੀ ਲੈਂਬਰਗਿਨੀ ਕਾਰ ਵੀ ਖਰੀਦੀ ਸੀ । ਜਿਸ ਤੋਂ ਬਾਅਦ ਗਾਇਕ ਨੇ ਆਪਣੇ ਪਰਿਵਾਰ ਦੇ ਨਾਲ ਗੁਰਦੁਆਰਾ ਸਾਹਿਬ ‘ਚ ਜਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ ਸੀ ।

ਹੋਰ ਪੜ੍ਹੋ :  ਪੰਮੀ ਬਾਈ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਪਹੁੰਚੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਘਰ, ਭਾਈ ਸਾਹਿਬ ਦੇ ਮਾਤਾ ਜੀ ਦੇ ਦਿਹਾਂਤ ‘ਤੇ ਪ੍ਰਗਟਾਇਆ ਸੋਗ

ਜਿਉਂ ਹੀ ਗਿੱਪੀ ਗਰੇਵਾਲ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

ਕੈਰੀ ਆਨ ਜੱਟਾ-3 ਨੇ ਕਮਾਏ ਕਰੋੜਾਂ 

ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਕੈਰੀ ਆਨ ਜੱਟਾ ੩’ ਨੇ ਹੁਣ ਤੱਕ ਕਰੋੜਾਂ ਦੀ ਕਮਾਈ ਕੀਤੀ ਹੈ । ਇਸ ਫ਼ਿਲਮ ਨੂੰ ਲੈ ਕੇ ਗਿੱਪੀ ਗਰੇਵਾਲ ਨੇ ਪਹਿਲਾਂ ਤਾਂ ਘਰ ‘ਚ ਅਖੰਡ ਪਾਠ ਸਾਹਿਬ ਰਖਵਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਇਸ ਤੋਂ ਬਾਅਦ ਸਕਸੈੱਸ ਪਾਰਟੀ ਵੀ ਰੱਖੀ ਸੀ ।

ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪਾਲੀਵੁੱਡ ਦੀਆਂ ਬਿਹਤਰੀਨ ਜੋੜੀਆਂ ਚੋਂ ਇੱਕ ਹੈ ਅਤੇ ਇਹ ਜੋੜੀ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਆਪਣੀ ਹਰ ਖੁਸ਼ੀ ਸਾਂਝੀ ਕਰਦੀ ਹੈ ।ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਤਿੰਨ ਬੇਟੇ ਹਨ । ਸ਼ਿੰਦਾ ਗਰੇਵਾਲ ਤਾਂ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਬਾਲ ਕਲਾਕਾਰ ਦੇ ਤੌਰ ‘ਤੇ ਕੰਮ ਕਰ ਰਿਹਾ ਹੈ । ਜਦੋਂ ਕਿ ਵੱਡਾ ਬੇਟਾ ਏਕਮ ਡਾਇਰੈਕਸ਼ਨ ਦੇ ਖੇਤਰ ‘ਚ ਏਡੀ ਦੇ ਤੌਰ ‘ਤੇ ਨਿੱਤਰ ਚੁੱਕਿਆ ਹੈ ।  

- PTC PUNJABI


Popular Posts