ਬੱਬੂ ਮਾਨ ਨੂੰ ਅਖਾੜਾ ਲਗਾਉਣ ਦੀ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ, ਗਾਇਕ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਬੱਬੂ ਮਾਨ ਨੂੰ ਅਖਾੜਾ ਲਗਾਉਣ ਦੀ ਇਜਾਜ਼ਤ ਨਹੀਂ ਮਿਲੀ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।
ਬੱਬੂ ਮਾਨ ਨੂੰ ਅਖਾੜਾ ਲਗਾਉਣ ਦੀ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ, ਗਾਇਕ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਬੱਬੂ ਮਾਨ (Babbu Maan) ਨੂੰ ਅਖਾੜਾ ਲਗਾਉਣ ਦੀ ਇਜਾਜ਼ਤ ਨਹੀਂ ਮਿਲੀ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ‘ਚ ਉਨ੍ਹਾਂ ਨੇ ਪੋਸਟ ‘ਚ ਦੱਸਿਆ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਨੂੰ ਅਖਾੜਾ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ।ਗਾਇਕ ਨੇ ਇਸ ਪੋਸਟ ‘ਚ ਲਿਖਿਆ ‘ਸਤਿ ਸ਼੍ਰੀ ਅਕਾਲ ਜੀ, ਗੀਤਾਂ ਨੂੰ ਪਿਆਰ ਕਰਨ ਵਾਲੇ ਵੀਰੋ ਤੇ ਭੈਣੋ ਪ੍ਰਸ਼ਾਸ਼ਨ ਨੇ ਤਿੰਨ ਨਵੰਬਰ ਨੂੰ ਹੋਣ ਵਾਲੇ ਅਖਾੜੇ ਦੀ ਇਜ਼ਾਜਤ ਨਹੀਂ ਦਿੱਤੀ।
ਹੋਰ ਪੜ੍ਹੋ : ਅਦਾਕਾਰਾ ਨਿਸ਼ਾ ਬਾਨੋ, ਮਾਨਸੀ ਸ਼ਰਮਾ, ਪਰੀਣੀਤੀ ਚੋਪੜਾ ਨੇ ਮਨਾਇਆ ਕਰਵਾ ਚੌਥ ਦਾ ਤਿਉਹਾਰ, ਤਸਵੀਰਾਂ ਹੋ ਰਹੀਆਂ ਵਾਇਰਲ
ਸਾਰੇ ਅਖਾੜੇ ਵਾਲੇ ਵੀਰਾਂ ਨੂੰ ਬੇਨਤੀ ਹੈ ਕਿ ਪਹਿਲਾਂ ਲਿਖਤੀ ਤੇ ਕਾਨੂੰਨੀ ਇਜ਼ਾਜਤ ਲੈ ਕੇ ਫਿਰ ਹੀ ਤਰੀਕ ਦਾ ਐਲਾਨ ਕਰਿਆ ਕਰੋ। ਇਸ ਤਰ੍ਹਾਂ ਅਖਾੜਾ ਨਾਂ ਹੋਣ ਦੀ ਸੂਰਤ ਵਿੱਚ ਪਿਆਰ ਕਰਨ ਵਾਲੇ ਅਤੇ ਚਾਹੁਣ ਵਾਲਿਆਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ। ਚਲੋ ਕੋਈ ਨਾਂ ਬਾਬਾ ਮਿਹਰ ਕਰੇ।

ਜੁਟ ਜਾਓ ਆਪਣੇ ਕੰਮਾਂ ‘ਚ । ਮੈਂ ਵੀ ਆਪਣੇ ਨਵੇਂ ਗੀਤ ਦੀ ਧੁਨ ਤਿਆਰ ਕਰਦਾ ਹਾਂ। ਬੇਈਮਾਨ….’। ਗਾਇਕ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ ।
ਗਾਇਕ ਬੱਬੂ ਮਾਨ ਨੇ ਦਿੱਤੇ ਕਈ ਹਿੱਟ ਗੀਤ
ਗਾਇਕ ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
