ਗਾਇਕ ਬੱਬੂ ਮਾਨ ਗਜਰੇਲੇ ਦਾ ਅਨੰਦ ਮਾਣਦੇ ਹੋਏ ਆਏ ਨਜ਼ਰ, ਵੇਖੋ ਵੀਡੀਓ

Reported by: PTC Punjabi Desk | Edited by: Shaminder  |  January 13th 2024 03:39 PM |  Updated: January 13th 2024 03:39 PM

ਗਾਇਕ ਬੱਬੂ ਮਾਨ ਗਜਰੇਲੇ ਦਾ ਅਨੰਦ ਮਾਣਦੇ ਹੋਏ ਆਏ ਨਜ਼ਰ, ਵੇਖੋ ਵੀਡੀਓ

ਗਾਇਕ ਬੱਬੂ ਮਾਨ (Babbu Maan)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral)ਹੋ ਰਿਹਾ ਹੈ। ਇਸ ਵੀਡੀਓ ‘ਚ ਗਾਇਕ ਗਜਰੇਲੇ ਦਾ ਅਨੰਦ ਮਾਣਦਾ ਹੋਇਆ ਨਜ਼ਰ ਆ ਰਿਹਾ ਹੈ ।ਵੀਡੀਓ ਨੂੰ ਬੱਬੂ ਮਾਨ ਨੇ ਖੁਦ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਤੋਂ ਇਲਾਵਾ ਗਾਇਕ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਬੱਬੂ ਮਾਨ ਧੁੱਪ ਸੇਕਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਬੱਬੂ ਮਾਨ ਦਾ ਗੀਤ ਚੱਲ ਰਿਹਾ ਹੈ। 

Babbu Maan:ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਹੋਇਆ ਹੈਕ, ਗਾਇਕ ਨੇ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ ਜਾਣਕਾਰੀ

ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਪਿਤਾ ਜੀ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਬੱਬੂ ਮਾਨ ਦਾ ਵਰਕ ਫ੍ਰੰਟ     

ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਲੋਹੜੀ ਦੇ ਮੌਕੇ ‘ਤੇ ਗੀਤ ਵੀ ਰਿਲੀਜ਼ ਹੋਇਆ ਹੈ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੱਬੁ ਮਾਨ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਬੱਬੂ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । 

ਬੱਬੂ ਮਾਨ ਦੇ ਫੈਨ ਦੀ ਹੋਈ ਮੌਤ, ਗਾਇਕ ਨੇ ਤਸਵੀਰ ਸਾਂਝੀ ਕਰਦੇ ਹੋਏ ਜਤਾਇਆ ਦੁੱਖ

ਬੱਬੂ ਮਾਨ ਨੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਇਹ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਅਸੀਂ ਉਨ੍ਹਾਂ ਦੇ ਕੁਝ ਕੁ ਚੋਣਵੇਂ ਗੀਤਾਂ ਦਾ ਜ਼ਿਕਰ ਕਰਾਂਗੇ ਜਿਸ ‘ਚ ਸਾਉਣ ਦੀ ਝੜੀ, ਸੱਜਣ ਰੁਮਾਲ ਦੇ ਗਿਆ, ਅਸੀਂ ਰੋ ਕੇ ਰਾਤ ਗੁਜ਼ਾਰ ਲਈ, ਦਿਲ ਤਾਂ ਪਾਗਲ ਹੈ, ਲੋਕਾਂ ਨੇ ਪੀਤੀ ਤੁਪਕਾ ਤੁਪਕਾ, ਮਿੱਤਰਾਂ ਦੀ ਛੱਤਰੀ ਤੋਂ ਉੱਡ ਗਈ ਸਣੇ ਕਈ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।

ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਬੱਬੁ ਮਾਨ ਜਲਦ ਹੀ ਫ਼ਿਲਮ ਸੁੱਚਾ ਸੂਰਮਾ ‘ਚ ਨਜ਼ਰ ਆਉਣ ਵਾਲੇ ਹਨ । ਫੈਨਸ ਵੀ ਉਨ੍ਹਾਂ ਦੇ ਇਸ ਪ੍ਰੋਜੈਕਟ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।ਸੋਸ਼ਲ ਮੀਡੀਆ ‘ਤੇ ਬੱਬੂ ਮਾਨ ਦੀ ਵੱਡੀ ਫੈਨ ਫਾਲੋਵਿੰਗ ਹੈ ।ਉਹ ਆਪਣੇ ਫੈਨਸ ਦੇ ਨਾਲ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। 

  

 

-


Popular Posts