ਬੱਬੂ ਮਾਨ ਖਾਣੇ ਦਾ ਲੁਤਫ ਉਠਾਉਂਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

ਬੱਬੂ ਮਾਨ ਸੋਸ਼ਲ ਮੀਡੀਆ ‘ਤੇ ਬਹੁਤ ਘੱਟ ਸਰਗਰਮ ਰਹਿੰਦੇ ਹਨ । ਪਰ ਉਨ੍ਹਾਂ ਦੇ ਵੀਡੀਓਜ਼ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਖਾਣੇ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਿਹਾ ਹੈ । ਇਸ ਦੇ ਨਾਲ ਹੀ ਇਸ ਵੀਡੀਓ ‘ਚ ਗਾਇਕ ਸ਼ੇਅਰੋ ਸ਼ਾਇਰੀ ਵੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ।

Reported by: PTC Punjabi Desk | Edited by: Shaminder  |  September 28th 2023 10:17 AM |  Updated: September 28th 2023 10:17 AM

ਬੱਬੂ ਮਾਨ ਖਾਣੇ ਦਾ ਲੁਤਫ ਉਠਾਉਂਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

ਬੱਬੂ ਮਾਨ (Babbu Maan)ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਬਤੌਰ ਗਾਇਕ ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਬੱਬੂ ਮਾਨ ਨੇ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾਇਆ ਅਤੇ ਕਈ ਹਿੱਟ ਫ਼ਿਲਮਾਂ ‘ਚ ਵੀ ਕੰਮ ਕੀਤਾ । ਬੱਬੂ ਮਾਨ  ਸੋਸ਼ਲ ਮੀਡੀਆ ‘ਤੇ ਬਹੁਤ ਘੱਟ ਸਰਗਰਮ ਰਹਿੰਦੇ ਹਨ ।

ਹੋਰ ਪੜ੍ਹੋ :  ਸਤਿੰਦਰ ਸਰਤਾਜ ਨੇ ਆਪਣੇ ਖੇਤਾਂ ਚੋਂ ਸਾਂਝਾ ਕੀਤਾ ਵੀਡੀਓ

ਪਰ ਉਨ੍ਹਾਂ ਦੇ ਵੀਡੀਓਜ਼ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਖਾਣੇ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਿਹਾ ਹੈ । ਇਸ ਦੇ ਨਾਲ ਹੀ ਇਸ ਵੀਡੀਓ ‘ਚ ਗਾਇਕ ਸ਼ੇਅਰੋ ਸ਼ਾਇਰੀ ਵੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ।

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ । 

ਬੱਬੂ ਮਾਨ ਦਾ ਵਰਕ ਫ੍ਰੰਟ 

ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਦਾਅਵਾ’ ਰਿਲੀਜ਼ ਹੋਇਆ ਹੈ । ਜਿਸ ਨੂੰ ਫੈਨਸ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ  ਨੇ ਕਈ ਯਾਦਗਾਰ ਗੀਤ ਦਿੱਤੇ ਹਨ । ਜਿਸ ‘ਚ ਪਿੰਡ ਪਹਿਰਾ ਲੱਗਦਾ, ਸਾਉਣ ਦੀ ਝੜੀ, ਸੱਜਣ ਰੁਮਾਲ ਦੇ ਗਿਆ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network