ਬੱਬੂ ਮਾਨ ਸਟਾਰਰ ਫਿਲਮ 'ਸੱਚਾ ਸੂਰਮਾ' ਦਾ ਟ੍ਰੇਲਰ ਹੋਇਆ ਰਿਲੀਜ਼, ਵੀਡੀਓ ਵੇਖ ਕੇ ਫੈਨਜ਼ ਹੋਏ ਖੁਸ਼
Babbu Maan film Sucha Soorma Trailer: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਜਲਦ ਹੀ ਬੱਬੂ ਮਾਨ ਆਪਣੀ ਨਵੀਂ ਫਿਲਮ 'ਸੱਚਾ ਸੂਰਮਾ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਦਰਸ਼ਕਾਂ ਨੂੰ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਬੱਬੂ ਮਾਨ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਸ਼ਾਇਰੀ ਤੇ ਨਿੱਤ ਨਵੇਂ ਪ੍ਰੋਜੈਕਟਸ ਦੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਬੱਬੂ ਮਾਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਫਿਲਮ ਦੀ ਰਿਲੀਜ਼ ਡੇਟ ਅਤੇ ਇਸ ਦੇ ਟ੍ਰੇਲਰ ਰਿਲੀਜ਼ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਬੱਬੂ ਮਾਨ ਫੈਨਜ਼ ਨੂੰ ਦੱਸਿਆ ਕਿ ਉਨ੍ਹਾਂ ਦੀ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਤੇ ਜਲਦ ਹੀ ਫਿਲਮ ਰਿਲੀਜ਼ ਹੋ ਜਾਵੇਗੀ।
ਫੈਨਜ਼ ਗਾਇਕ ਦੀ ਇਸ ਫਿਲਮ ਦੇ ਟ੍ਰੇਲਰ ਨੂੰ ਕਾਫੀ ਪਸੰਦ ਕਰ ਰਹੇ ਹਨ। ਫਿਲਮ ਦੇ ਟ੍ਰੇਲਰ ਵਿੱਚ ਬੱਬੂ ਮਾਨ, ਸਰਬਜੀਤ ਚੀਮਾ, ਜਗ ਸਿੰਘ ਦੀ ਝਲਕ ਵਿਖਾਈ ਦਿੱਤੀ ਹੈ। ਇਹ ਫਿਲਮ ਦੋ ਦੋਸਤਾਂ ਦੀ ਕਹਾਣੀ ਦੇ ਆਲੇ ਦੁਆਲੇ ਨਜ਼ਰ ਆਉਂਦੀਆਂ ਹਨ।
ਹੋਰ ਪੜ੍ਹੋ : ਬਿਪਾਸ਼ਾ ਬਾਸੂ ਨੇ ਦਿਖਾਇਆ ਧੀ ਦੇਵੀ ਦਾ ਕਿਊਟ ਲੁੱਕ, ਵੀਡੀਓ ਦੇਖ ਕੇ ਫੈਨਜ਼ ਹੋਏ ਖੁਸ਼
ਫੈਨਜ਼ ਇਸ ਫਿਲਮ ਦੇ ਟ੍ਰੇਲਰ ਨੂੰ ਕਾਫੀ ਪਸੰਦ ਕਰ ਰਹੇ ਹਨ। ਇਹ ਫਿਲਮ 20 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫੈਨਜ਼ ਬੱਬੂ ਮਾਨ ਦੀ ਇਸ ਫਿਲਮ ਦੇ ਰਿਲੀਜ਼ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
- PTC PUNJABI