ਦੋ ਜਵਾਕਾਂ ਨੂੰ ਗੋਦ ‘ਚ ਚੁੱਕੀ ਨਜ਼ਰ ਆਏ ਬੱਬੂ ਮਾਨ, ਗਾਇਕ ਦੀ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ
ਗਾਇਕ ਬੱਬੂ ਮਾਨ ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ । ਆਪਣੇ ਗੀਤਾਂ ‘ਚ ਖੇਤੀ, ਕਿਰਸਾਨੀ ਤੇ ਪੰਜਾਬ ਦੀ ਜਵਾਨੀ ਦੀ ਗੱਲ ਕਰਨ ਵਾਲੇ ਗਾਇਕ ਬੱਬੂ ਮਾਨ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਨ੍ਹਾਂ ਦੀ ਇੱਕ ਨਵੀਂ ਤਸਵੀਰ ਸਾਹਮਣੇ ਆਈ ਹੈ।
ਦੋ ਜਵਾਕਾਂ ਨੂੰ ਗੋਦ ‘ਚ ਚੁੱਕੀ ਨਜ਼ਰ ਆਏ ਬੱਬੂ ਮਾਨ, ਗਾਇਕ ਦੀ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ (Babbu Maan) ਦੀ ਇੱਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਉਹ ਆਪਣੇ ਕੁੱਛੜ ਦੋ ਜਵਾਕਾਂ ਨੂੰ ਚੁੱਕੀ ਹੋਏ ਨਜ਼ਰ ਆ ਰਹੇ ਹਨ । ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਇਹ ਤਸਵੀਰ ਕਾਫੀ ਪੁਰਾਣੀ ਹੈ। ਬੱਬੂ ਮਾਨ ਤਸਵੀਰ ‘ਚ ਆਪਣੇ ਪੁਰਾਣੇ ਅੰਦਾਜ਼ ‘ਚ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਬੱਬੂ ਮਾਨ ਦਾ ਵਰਕ ਫ੍ਰੰਟ
ਬੱਬੂ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ ਨਵਾਜ਼ਿਆ ਹੈ।

ਜਿਸ ‘ਚ ਪਿੰਡ ਪਹਿਰਾ ਲੱਗਦਾ, ਤੁਪਕਾ ਤੁਪਕਾ, ਚਿੱਟੀਏ ਕਬੂਤਰੀਏ, ਪੱਕੀ ਕਣਕ ਨੂੰ ਅੱਗ ਲੱਗ ਜਾਊਗੀ,ਸੱਜਣ ਰੁਮਾਲ ਦੇ ਗਿਆ ਸਣੇ ਕਈ ਹਿੱਟ ਗੀਤ ਦੇ ਚੁੱਕੇ ਹਨ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਬੱਬੂ ਮਾਨ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਉਨ੍ਹਾਂ ਨੇ ਹਸ਼ਰ, ਹਵਾਏਂ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ।ਵਧੀਆ ਗਾਇਕ, ਅਦਾਕਾਰ ਹੋਣ ਦੇ ਨਾਲ-ਨਾਲ ਉਹ ਵਧੀਆ ਗੀਤਕਾਰ ਵੀ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
