ਬੱਬੂ ਮਾਨ ਦਾ ਨਵਾਂ ਗੀਤ ‘ਬੁਲੈਟ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਬੱਬੂ ਮਾਨ ਦਾ ਨਵਾਂ ਗੀਤ ‘ਬੁਲੈਟ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਬੱਬੂ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਵੀ ਬੱਬੂ ਮਾਨ ਨੇ ਖੁਦ ਦਿੱਤਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ ।

Reported by: PTC Punjabi Desk | Edited by: Shaminder  |  October 25th 2023 05:29 PM |  Updated: October 25th 2023 05:29 PM

ਬੱਬੂ ਮਾਨ ਦਾ ਨਵਾਂ ਗੀਤ ‘ਬੁਲੈਟ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਬੱਬੂ ਮਾਨ (Babbu Maan) ਦਾ ਨਵਾਂ ਗੀਤ ‘ਬੁਲੈਟ’ (Bullet )ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਬੱਬੂ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਵੀ ਬੱਬੂ ਮਾਨ ਨੇ ਖੁਦ ਦਿੱਤਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਗੀਤ ‘ਬਾਜ਼ ਬਾਜ਼ ਹੋ ਗਈ’ ਰਿਲੀਜ਼ ਹੋਇਆ ਸੀ ।

ਹੋਰ ਪੜ੍ਹੋ :  ਸੁੱਖ ਜੌਹਲ ਨੇ ਪਤਨੀ ਦੇ ਨਾਲ ਵਿਆਹ ‘ਚ ਕੀਤਾ ਖੂਬ ਡਾਂਸ, ਵੀਡੀਓ ਹੋ ਰਿਹਾ ਵਾਇਰਲ

ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਹੁਣ ਗਾਇਕ ਦੇ ਇਸ ਗੀਤ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । 

ਬੱਬੂ ਮਾਨ ਨੇ ਦਿੱਤੇ ਕਈ ਹਿੱਟ ਗੀਤ

ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਪਿੰਡ ਪਹਿਰਾ ਲੱਗਦਾ, ਸਾਉਣ ਦੀ ਝੜੀ, ਸੱਜਣ ਰੁਮਾਲ ਦੇ ਗਿਆ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਬੱਬੂ ਮਾਨ ਦਾ ਅਸਲ ਨਾਮ ਤਜਿੰਦਰ ਸਿੰਘ ਮਾਨ ਹੈ, ਪਰ ਇੰਡਸਟਰੀ ‘ਚ ਉਹ ਬੱਬੂ ਮਾਨ ਦੇ ਨਾਂਅ ਨਾਲ ਮਸ਼ਹੂਰ ਹਨ ।

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਪਰ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ।

- PTC PUNJABI


Popular Posts