ਬੱਬੂ ਮਾਨ ਦਾ ਸ਼ਾਗਿਰਦ ਤੇ ਗਾਇਕ ਦਰਸ਼ਨ ਲੱਖੇਵਾਲ ਦੇ ਪਿਤਾ ਦਾ ਹੋਇਆ ਦਿਹਾਂਤ, ਫੈਨਸ ਨੇ ਜਤਾਇਆ ਦੁੱਖ
ਬੀਤੇ ਕੁਝ ਸਮੇਂ ਪਹਿਲਾਂ ਦਰਸ਼ਨ ਲੱਖੇਵਾਲ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ ਸੀ ਅਤੇ ਹੁਣ ਪਿਤਾ ਦੇ ਦਿਹਾਂਤ ਤੋਂ ਬਾਅਦ ਗਾਇਕ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ। ਉਹ ਆਪਣੇ ਮਾਪਿਆਂ ਨੂੰ ਯਾਦ ਕਰਕੇ ਭਾਵੁਕ ਹੋ ਗਿਆ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਆਪਣੇ ਪਿਤਾ ਜੀ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ।
ਬੱਬੂ ਮਾਨ ਦਾ ਸ਼ਾਗਿਰਦ ਤੇ ਗਾਇਕ ਦਰਸ਼ਨ ਲੱਖੇਵਾਲ ਦੇ ਪਿਤਾ ਦਾ ਹੋਇਆ ਦਿਹਾਂਤ, ਫੈਨਸ ਨੇ ਜਤਾਇਆ ਦੁੱਖ
ਬੱਬੂ ਮਾਨ (Babbu Maan) ਦੇ ਕਿਸੇ ਵੇਲੇ ਸ਼ਾਗਿਰਦ ਰਹੇ ਅਤੇ ਗਾਇਕ ਦਰਸ਼ਨ ਲੱਖੇਵਾਲ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਜਿਸ ਦੀਆਂ ਤਸਵੀਰਾਂ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਬੀਤੇ ਕੁਝ ਸਮੇਂ ਪਹਿਲਾਂ ਦਰਸ਼ਨ ਲੱਖੇਵਾਲ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ ਸੀ ਅਤੇ ਹੁਣ ਪਿਤਾ ਦੇ ਦਿਹਾਂਤ ਤੋਂ ਬਾਅਦ ਗਾਇਕ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ। ਉਹ ਆਪਣੇ ਮਾਪਿਆਂ ਨੂੰ ਯਾਦ ਕਰਕੇ ਭਾਵੁਕ ਹੋ ਗਿਆ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਆਪਣੇ ਪਿਤਾ ਜੀ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ। ਜਿਸ ‘ਚ ਉਹਨਾਂ ਨੇ ਹੱਥ ‘ਚ ਮਾਂ ਦੀ ਤਸਵੀਰ ਫੜ੍ਹੀ ਹੋਈ ਹੈ ਅਤੇ ਪਿਤਾ ਜੀ ਬੈੱਡ ‘ਤੇ ਬੈਠੇ ਹੋਏ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਮਿਸ ਯੂ ਮੰਮੀ ਡੈਡੀ’। ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਕਮੈਂਟਸ ਦਿੱਤੇ ਜਾ ਰਹੇ ਹਨ।
ਦਰਸ਼ਨ ਲੱਖੇਵਾਲ ਦੀ ਬੱਬੂ ਮਾਨ ਨੇ ਕੀਤੀ ਸੀ ਮਦਦ
ਦੱਸ ਦਈਏ ਕਿ ਗਾਇਕੀ ਦੇ ਖੇਤਰ ‘ਚ ਆਉਣ ਲਈ ਦਰਸ਼ਨ ਲੱਖੇਵਾਲ ਦੀ ਮਦਦ ਬੱਬੂ ਮਾਨ ਨੇ ਕੀਤੀ ਸੀ । ਜਿਸ ਤੋਂ ਬਾਅਦ ਦਰਸ਼ਨ ਲੱਖੇਵਾਲ ਨੇ ਕਈ ਗੀਤ ਰਿਲੀਜ਼ ਕੀਤੇ ਸਨ । ਦਰਸ਼ਨ ਲੱਖੇਵਾਲ ਵੀ ਬੱਬੂ ਮਾਨ ਦੇ ਇਸ ਅਹਿਸਾਨ ਨੂੰ ਮੰਨਦੇ ਹਨ ਅਤੇ ਉਨ੍ਹਾਂ ਦਾ ਸ਼ੁਕਰੀਆ ਅਦਾ ਆਪਣੇ ਹੀ ਅੰਦਾਜ਼ 'ਚ ਕਰਦੇ ਰਹਿੰਦੇ ਹਨ । ਦਰਸ਼ਨ ਲੱਖੇਵਾਲ ਗਰੀਬ ਪਰਿਵਾਰ ਦੇ ਨਾਲ ਸਬੰਧ ਰੱਖਦਾ ਹੈ ਅਤੇ ਅਕਸਰ ਬੱਬੂ ਮਾਨ ਦੇ ਨਾਲ ਨਜ਼ਰ ਆਉਂਦਾ ਸੀ ।

ਪਰ ਕੁਝ ਸਾਲ ਪਹਿਲਾਂ ਸਿੱਧੂ ਮੂਸੇਵਾਲਾ ਦੇ ਨਾਲ ਦਰਸ਼ਨ ਲੱਖੇਵਾਲ ਦੀ ਤਸਵੀਰ ਵਾਇਰਲ ਹੋਈ ਸੀ । ਜਿਸ ਤੋਂ ਬਾਅਦ ਬੱਬੂ ਮਾਨ ਦੇ ਫੈਨਸ ਦੇ ਵਿਰੋਧ ਦਾ ਸਾਹਮਣਾ ਦਰਸ਼ਨ ਲੱਖੇਵਾਲ ਨੂੰ ਕਰਨਾ ਪਿਆ ਸੀ। ਮਾਨ ਦੇ ਕੁਝ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਉਹ ਦਰਸ਼ਨ ਲੱਖੇਵਾਲ ਦਾ ਬਾਈਕਾਟ ਕਰਨਗੇ । ਇਸ ਵਿਵਾਦ ਨੂੰ ਵੱਧਦਾ ਦੇਖ ਦਰਸ਼ਨ ਲੱਖੇਵਾਲ ਨੇ ਆਪਣੀ ਸਫਾਈ ਪੇਸ਼ ਕੀਤੀ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :