ਕਰਣ ਔਜਲਾ ਦੀਆਂ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

ਕਰਣ ਔਜਲਾ ਦੀਆਂ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਇੱਕ ਤਸਵੀਰ ਉਨ੍ਹਾਂ ਦੀ ਆਪਣੇ ਨਾਨਕੇ ਪਿੰਡ ਤੋਂ ਹੈ।

Reported by: PTC Punjabi Desk | Edited by: Shaminder  |  June 04th 2024 06:02 PM |  Updated: June 04th 2024 06:02 PM

ਕਰਣ ਔਜਲਾ ਦੀਆਂ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

ਕਰਣ ਔਜਲਾ (Karan Aujla) ਦੀਆਂ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਇੱਕ ਤਸਵੀਰ ਉਨ੍ਹਾਂ ਦੀ ਆਪਣੇ ਨਾਨਕੇ ਪਿੰਡ ਤੋਂ ਹੈ। ਜਿਸ ‘ਚ ਉਹ ਆਪਣੀ ਨਾਨੀ ਦੇ ਨਾਲ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਪੁੁਲਿਸ ‘ਚ ਨੌਕਰੀ ਦੇ ਨਾਲ-ਨਾਲ ਲੋਕਾਂ ਦੀ ਸੇਵਾ ਨੂੰ ਸਮਰਪਿਤ ਹੈ ਅਜਾਇਬ ਸਿੰਘ ਉਰਫ ਗੋਲਡੀ,ਮਾਤਾ ਦੇ ਦਿਹਾਂਤ ‘ਤੇ ਭਾਵੁਕ ਪੋਸਟ ਕੀਤੀ ਸਾਂਝੀ

ਕਰਣ ਔਜਲਾ ਦਾ ਪਰਿਵਾਰ

ਕਰਣ ਔਜਲਾ ਦੇ ਪਰਿਵਾਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਮਾਪਿਆਂ ਨੂੰ ਬਚਪਨ ‘ਚ ਹੀ ਗੁਆ ਦਿੱਤਾ ਸੀ। ਉਹ ਬਹੁਤ ਛੋਟੇ ਸਨ, ਜਦੋਂ ਉਨ੍ਹਾਂ ਦੇ ਮਾਪੇ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ । ਜਿਸ ਤੋਂ ਬਾਅਦ ਕਰਣ ਔਜਲਾ ਦਾ ਪਾਲਣ ਪੋਸ਼ਣ ਉਨ੍ਹਾਂ ਦੇ ਚਾਚਾ ਜੀ ਨੇ ਹੀ ਕੀਤਾ ਸੀ। ਕਰਣ ਔਜਲਾ ਦੀਆਂ ਦੋ ਭੈਣਾਂ ਵੀ ਹਨ । ਜਿਨ੍ਹਾਂ ਦੇ ਨਾਲ ਗਾਇਕ ਅਕਸਰ ਤਸਵੀਰਾਂ ਸ਼ੇਅਰ ਕਰਦਾ ਰਹਿੰਦਾ ਹੈ। 

ਕਰਣ ਔਜਲਾ ਦਾ ਵਰਕ ਫ੍ਰੰਟ 

ਕਰਣ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਲਿਖਣ ਦਾ ਸ਼ੌਂਕ ਸੀ ਅਤੇ ਆਪਣਾ ਕਰੀਅਰ ਉਨ੍ਹਾਂ ਨੇ ਬਤੌਰ ਗੀਤਕਾਰ ਹੀ ਸ਼ੁਰੂ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਗਾਇਕੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network