ਭਾਈ ਹਰਜਿੰਦਰ ਸਿੰਘ ਜੀ ਨੇ ਵਿਦੇਸ਼ ਦੇ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ, ਹਰਮਨ ਮਾਨ ਨੇ ਸਾਂਝਾ ਕੀਤਾ ਵੀਡੀਓ

ਭਾਈ ਹਰਜਿੰਦਰ ਸਿੰਘ ਜੀ ਨੇ ਗੁਰਦੁਆਰਾ ਦੁੱਖਨਿਵਾਰਨ ਸਾਹਿਬ ‘ਚ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਭਾਈਨਿਹਾਲ ਕੀਤਾ । ਜਿਸ ਦਾ ਇੱਕ ਵੀਡੀਓ ਵੀ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ‘ਇਹ ਸਾਡੇ ਬਹੁਤ ਸਾਰੇ ਪਸੰਦੀਦਾ ਸ਼ਬਦਾਂ ਵਿੱਚੋਂ ਇੱਕ ਹੈ’।

Written by  Shaminder   |  October 09th 2023 11:54 AM  |  Updated: October 09th 2023 11:54 AM

ਭਾਈ ਹਰਜਿੰਦਰ ਸਿੰਘ ਜੀ ਨੇ ਵਿਦੇਸ਼ ਦੇ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ, ਹਰਮਨ ਮਾਨ ਨੇ ਸਾਂਝਾ ਕੀਤਾ ਵੀਡੀਓ

ਭਾਈ ਹਰਜਿੰਦਰ ਸਿੰਘ ਜੀ ਨੇ ਗੁਰਦੁਆਰਾ ਦੁੱਖਨਿਵਾਰਨ ਸਾਹਿਬ ‘ਚ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਜਿਸ ਦਾ ਇੱਕ ਵੀਡੀਓ ਵੀ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ‘ਇਹ ਸਾਡੇ ਬਹੁਤ ਸਾਰੇ ਪਸੰਦੀਦਾ ਸ਼ਬਦਾਂ ਵਿੱਚੋਂ ਇੱਕ ਹੈ’।ਭਾਈ ਹਰਜਿੰਦਰ ਸਿੰਘ ਪਿਛਲੇ ਕਈ ਸਾਲਾਂ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਆ ਰਹੇ ਹਨ ।

ਉਹ ਪਿਛਲੇ ਕੁਝ ਸਾਲਾਂ ਦੌਰਾਨ ਹੀ ਸੋਸ਼ਲ ਮੀਡੀਆ ‘ਤੇ ਸਰਗਰਮ ਹੋਏ ਹਨ ਅਤੇ ਬੀਤੇ ਦਿਨੀਂ ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਕਿਹਾ ਸੀ ਕਿ ‘ਪਹਿਲਾਂ ਉਹ ਇੰਸਟਾਗ੍ਰਾਮ ਜਾਂ ਫੇਸਬੁੱਕ ‘ਤੇ ਆਉਣ ਤੋਂ ਡਰਦੇ ਸਨ ਕਿ ਪਤਾ ਨਹੀਂ ਸੰਗਤ ਉਨ੍ਹਾਂ ਦੇ ਬਾਰੇ ਕੋ ਸੋਚੇਗੀ ।

ਪਰ ਹਰਭਜਨ ਮਾਨ, ਜਸਬੀਰ ਜੱਸੀ ਅਤੇ ਬੱਬੂ ਮਾਨ ਨੇ ਉਹਨਾਂ ਨੂੰ ਪ੍ਰੇਰਿਤ ਕੀਤਾ । ਜਿਸ ਤੋਂ ਬਾਅਦ ਉਹ ਆਪਣੇ ਸ਼ਬਦ ਗਾਇਨ ਦੇ ਵੀਡੀਓ ਸ਼ੇਅਰ ਕਰਨ ਲੱਗੇ । 

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।ਕੁਝ ਸਮਾਂ ਪਹਿਲਾਂ ਹਰਭਜਨ ਮਾਨ ਨੇ ਵੀ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਸਨ ।  

 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network