ਭੁਪਿੰਦਰ ਗਿੱਲ ਨੇ ਸੁਰਿੰਦਰ ਛਿੰਦਾ ਨਾਲ ਸਾਂਝੀ ਕੀਤੀ ਪੁਰਾਣੀ ਯਾਦ, ਮਰਹੂਮ ਗਾਇਕ ਲਈ ਲਿਖੇ ਖਾਸ ਸ਼ਬਦ

ਪੰਜਾਬ ਦੇ ਮਕਬੂਲ ਗਾਇਕ ਸੁਰਿੰਦਰ ਸ਼ਿੰਦਾ ਬੇਸ਼ਕ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ, ਪਰ ਅਜੇ ਵੀ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਨੂੰ ਗੀਤਾਂ ਤੇ ਉਨ੍ਹਾਂ ਦੀਆਂ ਯਾਦਾਂ ਸਾਂਝੀਆਂ ਕਰਕੇ ਯਾਦ ਕਰਦੇ ਰਹਿੰਦੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਮਰਹੂਮ ਗਾਇਕ ਨਾਲ ਆਪਣੀ ਇੱਕ ਪੁਰਾਣੀ ਯਾਦ ਸਾਂਝੀ ਕੀਤੀ ਹੈ।

Written by  Pushp Raj   |  August 04th 2023 11:55 AM  |  Updated: August 04th 2023 11:55 AM

ਭੁਪਿੰਦਰ ਗਿੱਲ ਨੇ ਸੁਰਿੰਦਰ ਛਿੰਦਾ ਨਾਲ ਸਾਂਝੀ ਕੀਤੀ ਪੁਰਾਣੀ ਯਾਦ, ਮਰਹੂਮ ਗਾਇਕ ਲਈ ਲਿਖੇ ਖਾਸ ਸ਼ਬਦ

 Bhupinder Gill Pic with Surinder Shinda: ਪੰਜਾਬ ਦੇ ਮਕਬੂਲ ਗਾਇਕ ਸੁਰਿੰਦਰ ਸ਼ਿੰਦਾ (Surinder Shinda)ਬੇਸ਼ਕ ਇਸ ਫਾਨੀ  ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ, ਪਰ ਅਜੇ ਵੀ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਨੂੰ ਗੀਤਾਂ ਤੇ ਉਨ੍ਹਾਂ ਦੀਆਂ ਯਾਦਾਂ ਸਾਂਝੀਆਂ ਕਰਕੇ ਯਾਦ ਕਰਦੇ ਰਹਿੰਦੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਭੁਪਿੰਦਰ ਗਿੱਲ  ( Bhupinder Gill )ਨੇ  ਮਰਹੂਮ ਗਾਇਕ ਨਾਲ ਆਪਣੀ ਇੱਕ ਪੁਰਾਣੀ ਯਾਦ ਸਾਂਝੀ ਕੀਤੀ ਹੈ। 

ਦੱਸ ਦਈਏ ਕਿ ਗਾਇਕ ਭੁਪਿੰਦਰ ਗਿੱਲ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਭੁਪਿੰਦਰ ਗਿੱਲ ਨੇ ਮਰਹੂਮ ਗਾਇਕ ਸੁਰਿੰਦਰ ਸ਼ਿੰਦਾ ਨਾਲ ਆਪਣੀ ਇੱਕ ਪੁਰਾਣੀ ਯਾਦ ਸਾਂਝੀ ਕਰਦਿਆਂ ਭਾਵੁਕ ਕਰ ਦੇਣ ਵਾਲੀ ਪੋਸਟ ਸਾਂਝੀ ਕੀਤੀ ਹੈ। 

ਪਿੰਦਰ ਗਿੱਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, ਹੈਲੋ ਦੋਸਤੋ ਨਮਸਕਾਰ... ਪੁਰਾਣਿਆਂ ਯਾਦਾਂ ਜਨਾਬ ਸੁਰਿੰਦਰ ਛਿੰਦਾ ਜੀ ਨਾਲ...'

ਸਾਂਝੀ ਕੀਤੀ ਹੋਈ ਇਸ ਤਸਵੀਰ ਵਿੱਚ ਗਾਇਕ ਭੁਪਿੰਦਰ ਗਿੱਲ ਸੁਰਿੰਦਰ ਸ਼ਿੰਦਾ ਜੀ ਨਾਲ ਸਟੇਜ਼ ਸਾਂਝੀ ਕਰਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

ਹੋਰ ਪੜ੍ਹੋ: OTT Release in August 2023: OTT ‘ਤੇ ਇਸ ਮਹੀਨੇ ਹੋ ਰਹੀਆਂ ਹਨ ਰਿਲੀਜ਼ ਇਹ ਫ਼ਿਲਮਾਂ, ਜਾਣੋ ਕਦੋਂ ਤੇ ਕਿੱਥੇ ਵੇਖ ਸਕੋਗੇ

ਦੱਸ ਦਈਏ ਕਿ ਸੁਰਿੰਦਰ ਛਿੰਦਾ 26 ਜੁਲਾਈ ਨੂੰ ਇਸ ਦੁਨੀਆਂ ਨੂੰ ਹਮੇਸ਼ਾ-ਹਮੇਸ਼ਾ ਲ਼ਈ ਅਲਵਿਦਾ ਕਹਿ ਗਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਦੇ ਸਿਤਾਰਿਆਂ ਦੀਆਂ ਅੱਖਾਂ ਵੀ ਨਮ ਹੋ ਗਈਆਂ। ਦੱਸ ਦੇਈਏ ਕਿ ਸੁਰਿੰਦਰ ਛਿੰਦਾ ਦੇਹਾਂਤ ਲੁਧਿਆਣਾ ਦੇ ਡੀਐੱਮਸੀ ਵਿੱਚ ਹੋਇਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਦੇ ਤਮਾਮ ਸਿਤਾਰਿਆਂ ਵੱਲੋਂ ਸੋਗ ਜਤਾਇਆ ਗਿਆ। 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network