ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !

ਸੋਸ਼ਲ ਮੀਡੀਆ ‘ਤੇ ਅਕਸਰ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਅਜਿਹੀ ਗਾਇਕਾ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਆਪਣੇ ਦਮ ‘ਤੇ ਪਾਲੀਵੁੱਡ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾਈ ਹੈ।

Reported by: PTC Punjabi Desk | Edited by: Shaminder  |  June 16th 2024 08:00 AM |  Updated: June 16th 2024 08:00 AM

ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !

ਸੋਸ਼ਲ ਮੀਡੀਆ ‘ਤੇ ਅਕਸਰ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਅਜਿਹੀ ਗਾਇਕਾ  ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਆਪਣੇ ਦਮ ‘ਤੇ ਪਾਲੀਵੁੱਡ ਇੰਡਸਟਰੀ (Pollywood Star) ‘ਚ ਆਪਣੀ ਜਗ੍ਹਾ ਬਣਾਈ ਹੈ। ਜੀ ਹਾਂ ਤੇ ਇਹ ਗਾਇਕਾ ਆਪਣੀ ਬਹੁਤ ਹੀ ਮਿੱਠੀ ਆਵਾਜ਼ ਦੇ ਲਈ ਜਾਣੀ ਜਾਂਦੀ ਹੈ।

ਹੋਰ ਪੜ੍ਹੋ  : ਅੱਠ ਕਰੋੜ ਦੀ ਫਰੂਟੀ ਦਾ ਕਿੱਸਾ ਕਿਸ-ਕਿਸ ਨੂੰ ਹੈ ਯਾਦ, ਜਾਣੋ ਕੀ ਸੀ ਪੂਰੀ ਕਹਾਣੀ

ਬਤੌਰ ਗਾਇਕਾ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।  ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਪੈਰ ਰੱਖਿਆ ਅਤੇ ਉਸ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੀ ਨਿੰਮੋ ਉਰਫ ਨਿਮਰਤ ਖਹਿਰਾ (Nimrat khaira) ਦੀ ।

ਜਿਸ ਦੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਨਿਮਰਤ ਖਹਿਰਾ ਨੂੰ ਅਵਾਰਡ ਦੇ ਨਾਲ ਨਵਾਜਿਆ ਜਾ ਰਿਹਾ ਹੈ। ਉਹ ਸਕੂਲ ਡਰੈੱਸ ‘ਚ ਨਜ਼ਰ ਆ ਰਹੀ ਹੈ । ਗਾਇਕਾ ਨੇ ਵਾਲਾਂ ਦੇ ਦੋ ਜੂੰਡੇ ਬਣਾਏ ਹੋਏ ਹਨ ਅਤੇ ਉਨ੍ਹਾਂ ਦੀ ਇਸ ਤਵਸੀਰ ਨੂੰ ਸੋਸ਼ਲ ਮੀਡੀਆ ਤੇ ਪਸੰਦ ਕੀਤਾ ਜਾ ਰਿਹਾ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network