ਤਸਵੀਰ ‘ਚ ਨਜ਼ਰ ਆ ਰਹੀ ਹੈ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਟਾਰਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਗਾਇਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਨ੍ਹਾਂ ‘ਚ ਗਾਇਕਾ ਆਪਣੇ ਭਰਾਵਾਂ ਦੇ ਨਾਲ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਗਾਇਕਾ ਦੀਆਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਇਨ੍ਹਾਂ ਤਸਵੀਰਾਂ ਨੂੰ ਕੁਝ ਸਮਾਂ ਪਹਿਲਾਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਸੀ । ਇਸ ਗਾਇਕਾ ਦਾ ਸਟਾਈਲ ਸਭ ਤੋਂ ਵੱਖਰਾ ਹੈ ਅਤੇ ਇਹ ਗਾਇਕਾ ਆਪਣੇ ਸੂਫ਼ੀ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ।
ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ। ਅਸੀਂ ਗੱਲ ਕਰ ਰਹੇ ਹਾਂ ਗਾਇਕਾ ਹਰਸ਼ਦੀਪ ਦੀ । ਜਿਸ ਨੇ ਆਪਣੇ ਗੀਤਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਹਰਸ਼ਦੀਪ ਦੇ ਬਚਪਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।
ਗਾਇਕਾ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ ਅਤੇ ਉਨ੍ਹਾਂ ਦਾ ਇੱਕ ਬੇਟਾ ਵੀ ਹੈ । ਜਿਸ ਦਾ ਨਾਮ ਹੁਨਰ ਸਿੰਘ ਹੈ । ਹੁਨਰ ਸਿੰਘ ਦੇ ਨਾਲ ਵੀ ਗਾਇਕਾ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ।ਹਾਲ ਹੀ ‘ਚ ਗਾਇਕਾ ਦੇ ਸਹੁਰੇ ਦਾ ਦਿਹਾਂਤ ਹੋਇਆ ਸੀ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ।
- PTC PUNJABI