Advertisment

ਚੰਨੀ ਕਲਾਕਾਰ ਨਾਂਅ ਦੇ ਸ਼ਖਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਪਸੰਦ, ਅੰਗਰੇਜ਼ੀ ਗਾਣਿਆਂ ‘ਤੇ ਵੀ ਬਣਾਉਂਦਾ ਹੈ ਵੀਡੀਓ, ਦਿਲਜੀਤ ਦੋਸਾਂਝ ਨੇ ਵੀ ਕੀਤਾ ਕਮੈਂਟ

ਸੋਸ਼ਲ ਮੀਡੀਆ ਤੇ ਆਏ ਦਿਨ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ । ਇਨ੍ਹਾਂ ਵੀਡੀਓ ਨੂੰ ਲੋਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਸ਼ਖਸ ਦੇ ਨਾਲ ਮਿਲਵਾਉਣ ਜਾ ਰਹੇ ਹਾਂ । ਜੋ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ।

author-image
By Shaminder
New Update
ਚੰਨੀ ਕਲਾਕਾਰ ਨਾਂਅ ਦੇ ਸ਼ਖਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਪਸੰਦ, ਅੰਗਰੇਜ਼ੀ ਗਾਣਿਆਂ ‘ਤੇ ਵੀ ਬਣਾਉਂਦਾ ਹੈ ਵੀਡੀਓ, ਦਿਲਜੀਤ ਦੋਸਾਂਝ ਨੇ ਵੀ ਕੀਤਾ ਕਮੈਂਟ
Advertisment

ਸੋਸ਼ਲ ਮੀਡੀਆ ਤੇ ਆਏ ਦਿਨ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ । ਇਨ੍ਹਾਂ ਵੀਡੀਓ ਨੂੰ ਲੋਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਸ਼ਖਸ ਦੇ ਨਾਲ ਮਿਲਵਾਉਣ ਜਾ ਰਹੇ ਹਾਂ । ਜੋ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ। ਚੰਨੀ ਕਲਾਕਾਰ ਦੇ ਨਾਂਅ ‘ਤੇ ਇਸ ਸ਼ਖਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ ਅਤੇ ਵੱਖ ਵੱਖ ਗਾਇਕਾਂ ਦੇ ਗੀਤਾਂ ਅਤੇ ਫ਼ਿਲਮਾਂ ਦੇ ਡਾਇਲੌਗ ‘ਤੇ ਇਹ ਸ਼ਖਸ ਵੀਡੀਓ ਬਣਾਉਂਦਾ ਹੋਇਆ ਨਜ਼ਰ ਆਉਂਦਾ ਹੈ।

Advertisment

ਹੋਰ ਪੜ੍ਹੋ :  ਝੋਨੇ ਦੀ ਕਟਾਈ ਤੋਂ ਬਾਅਦ ਫ਼ਸਲ ਦਾ ਇੱਕ ਹਿੱਸਾ ਕਿਉਂ ਜਾਂਦਾ ਹੈ ਛੱਡਿਆ, ਕੀ ਤੁਹਾਨੂੰ ਪਤਾ ਹੈ ਇਸ ਦਾ ਕਾਰਨ !

ਚੰਨੀ ਕਲਾਕਾਰ ਦੇ ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ‘ਤੇ ਕਮੈਂਟਸ ਕੀਤੇ ਹਨ । 


Advertismentਚੰਨੀ ਨੇ ਦਿਲਜੀਤ ਦੋਸਾਂਝ ਦੇ ਗੀਤ ‘ਤੇ ਬਣਾਇਆ ਵੀਡੀਓ 

ਚੰਨੀ ਨੇ ਦਿਲਜੀਤ ਦੋਸਾਂਝ ਦੇ ਗੀਤ ‘ਤੇ ਵੀ ਵੀਡੀਓ ਬਣਾਇਆ ਹੈ । ਜਿਸ ‘ਤੇ ਦਿਲਜੀਤ ਦੋਸਾਂਝ ਨੇ ਵੀ ਕਮੈਂਟ ਕੀਤਾ ਹੈ । ਚੰਨੀ ਨੇ ਬਾਰਵੀਂ ਤੱਕ ਪੜ੍ਹਾਈ ਕੀਤੀ ਹੈ ਅਤੇ ਉਹ ਆਪਣੇ ਕੰਮਾਂ ਕਾਰਾਂ ‘ਚ ਰੁੱਝਿਆ ਹੋਇਆ ਨਜ਼ਰ ਆਉਂਦਾ ਹੈ ।

Advertisment


ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਕਈ ਵੱਡੇ ਕਲਾਕਾਰਾਂ ਦੇ ਵੱਲੋਂ ਉਸ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕ ਵੀ ਉਸ ਦੇ ਵੀਡੀਓਜ਼ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ। ਲੋਕਾਂ ਦੇ ਵੱਲੋਂ ਵੀ ਚੰਨੀ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। 


Advertisment
Advertisment

Stay updated with the latest news headlines.

Follow us:
Advertisment