Thursday, 28th of May 2026

ਕਾਮੇਡੀਅਨ ਕਪਿਲ ਸ਼ਰਮਾ ਜਹਾਜ਼ ਉਡਾਉਂਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਪਿਲ ਸ਼ਰਮਾ ਜਹਾਜ਼ ਉਡਾਉਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕਾਮੇਡੀਅਨ ਨੇ ਲਿਖਿਆ ‘ਅੱਜ ਜਹਾਜ਼ ਤੇਰਾ ਭਾਈ ਉਡਾਏਗਾ’ ।

Reported by: PTC Punjabi Desk | Edited by: Shaminder  |  July 01st 2024 05:56 PM |  Updated: July 01st 2024 05:56 PM

ਕਾਮੇਡੀਅਨ ਕਪਿਲ ਸ਼ਰਮਾ ਜਹਾਜ਼ ਉਡਾਉਂਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਪਿਲ ਸ਼ਰਮਾ ਜਹਾਜ਼ ਉਡਾਉਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕਾਮੇਡੀਅਨ ਨੇ ਲਿਖਿਆ ‘ਅੱਜ ਜਹਾਜ਼ ਤੇਰਾ ਭਾਈ ਉਡਾਏਗਾ’ ।ਕਪਿਲ ਸ਼ਰਮਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਕਪਿਲ ਸ਼ਰਮਾ ਦਾ ਵਰਕ ਫ੍ਰੰਟ 

ਕਪਿਲ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਕਾਮੇਡੀਅਨ ਟੀਵੀ ਦੇ ਛੋਟੇ ਮੋਟੇ ਸ਼ੋਅ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਲਾਫਟਰ ਚੈਲੇਂਜ ‘ਚ ਭਾਗ ਲਿਆ ਅਤੇ ਇੱਥੋਂ ਹੀ ਉਨ੍ਹਾਂ ਦੇ ਕਰੀਅਰ ਨੇ ਰਫਤਾਰ ਫੜ੍ਹੀ ।ਜਿਸ ਤੋਂ ਬਾਅਦ ਕਾਮੇਡੀਅਨ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਕਈ ਸ਼ੋਅਜ਼ ‘ਚ ਭਾਗ ਲਿਆ । ਹੁਣ ਉਨ੍ਹਾਂ ਨੇ ਆਪਣਾ ਕਾਮੇਡੀ ਸ਼ੋਅ ਸ਼ੁਰੂ ਕੀਤਾ । ਜਿਸ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ।

ਕਪਿਲ ਸ਼ਰਮਾ ਦੀ ਨਿੱਜੀ ਜ਼ਿੰਦਗੀ 

ਕਪਿਲ ਸ਼ਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਿੰਨੀ ਚਤਰਥ ਦੇ ਨਾਲ ਵਿਆਹ ਕਰਵਾਇਆ ਹੈ। ਵਿਆਹ ਤੋਂ ਬਾਅਦ ਦੋਵਾਂ ਦੇ ਘਰ ਦੋ ਬੱਚਿਆਂ ਨੇ ਜਨਮ ਲਿਆ । ਇੱਕ ਧੀ ਅਤੇ ਇੱੱਕ ਪੁੱਤਰ । ਜਿਨ੍ਹਾਂ ਦੇ ਨਾਲ ਕਪਿਲ ਸ਼ਰਮਾ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । 

 

 

ਹੋਰ ਪੜ੍ਹੋ 

- PTC PUNJABI


Popular Posts